12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਭਾਰਤੀ ਕਿਸਾਨ ਯੂਨੀਅਨ ਮਾਲਵਾ ਦੀ ਕਰਜ਼ਾ ਮੁਕਤੀ ਸੰਬੰਧੀ ਮੀਟਿੰਗ <br/>

ਅਜੀਤ ਡੈਸਕ 28-12-2025
ਕੋਟਫੱਤਾ, 27 ਦਸੰਬਰ (ਰਣਜੀਤ ਸਿੰਘ ਬੁੱਟਰ)-ਭਾਰਤੀ ਕਿਸਾਨ ਯੂਨੀਅਨ ਮਾਲਵਾ ਦੀ ਸੂਬਾ ਪੱਧਰੀ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਮਲੂਕ ਸਿੰਘ ਹੀਰ ਕੇ ਦੀ ਅਗਵਾਈ ਵਿਚ ਗੁਰਦੁਆਰਾ ਸ਼੍ਰੀ ਤਿੱਤਰਸਰ ਸਾਹਿਬ ਵਿਖੇ ਹੋਈ, ਜਿਸ ਵਿਚ ਕਿਸਾਨਾਂ 'ਤੇ ਚੜ੍ਹਦੇ ਕਰਜ਼ੇ ਅਤੇ ਉਸ ਤੋਂ ਮੁਕਤੀ ਦੇ ਰਸਤੇ ਬਾਰੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਮਾਲਵਾ ਦੇ ਸੂਬਾ ਆਗੂ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕਰਜ਼ੇ ਦੀ ਸਮੱਸਿਆ ਹੁਣ ਸਿਰਫ਼ ਵਿਅਕਤੀਗਤ ਨਹੀਂ ਰਹੀ, ਸਗੋਂ ਇਹ ਕਿਸਾਨੀ ਦੀ ਹੋਂਦ ਨਾਲ ਜੁੜਿਆ ਵੱਡਾ ਮੁੱਦਾ ਬਣ ਚੁੱਕੀ ਹੈ | ਆਗੂਆਂ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ (ਮਾਲਵਾ) ਦੀ ਅਗਲੀ ਸੂਬਾ ਪੱਧਰੀ ਮੀਟਿੰਗ 2 ਜਨਵਰੀ 2026 ਨੂੰ ਪਿੰਡ ਕੋਟ ਧਰਮੂ, ਜ਼ਿਲ੍ਹਾ ਮਾਨਸਾ ਵਿਚ ਕਰਵਾਈ ਜਾਵੇਗੀ, ਜਿੱਥੇ ਕਰਜ਼ੇ ਸਬੰਧੀ ਵਿਸਥਾਰ ਨਾਲ ਚਰਚਾ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ | ਆਗੂਆਂ ਵਲੋਂ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਕੇ ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇ | ਇਸ ਮੌਕੇ ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ ਤੋਂ ਇਲਾਵਾ ਸੂਬਾ ਕਨਵੀਨਰ ਤਰਸੇਮ ਸਿੰਘ, ਸੂਬਾ ਸਕੱਤਰ ਹਰਵਿੰਦਰ ਸਿੰਘ ਬੱਲੋ, ਬਠਿੰਡਾ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਨੰਦਕਾ, ਨਸੀਬਪੁਰਾ ਇਕਾਈ ਪ੍ਰਧਾਨ ਸਤਪਾਲ ਸਿੰਘ, ਹਰਵਿੰਦਰ ਸਿੰਘ, ਬੱਬੂ ਪ੍ਰਧਾਨ ਕਟਾਰ ਸਿੰਘ ਵਾਲਾ ਇਕਾਈ, ਸਰਜੀਤ ਸਿੰਘ ਲੀਲਾ ਕੋਟਸ਼ਮੀਰ, ਸਵਰਨ ਸਿੰਘ ਸ਼ਰਨੀ ਕੋਟਸ਼ਮੀਰ ਸਮੇਤ ਹੋਰ ਕਈ ਕਿਸਾਨ ਆਗੂ ਅਤੇ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸਤਿਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਸੀ.ਪੀ.ਆਈ. ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਵਰਕਰਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।