13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਪ੍ਰਭਾਤ ਫੇਰੀਆਂ ਅੱਜ ਤੋਂ

ਅਜੀਤ ਡੈਸਕ 28-12-2025
ਰਾਮਾ ਮੰਡੀ, 27 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ¢ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਮੱਕੜ ਅਤੇ ਅਮਰਜੀਤ ਸਿੰਘ ਅਸੀਜਾ ਨੇ ਅਜੀਤ ਦੇ ਪ੍ਰਤੀਨਿਧ ਨੂੰ ਜਾਣਕਾਰੀ ਦਿੰਦੇ ਦੱਸਿਆ ਕੀ ਪ੍ਰਭਾਤ ਫੇਰੀਆਂ 28 ਦਸੰਬਰ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਪ੍ਰਭਾਤ ਫੇਰੀ ਵਿਚ ਵੱਧ ਤੋਂ ਵੱਧ ਸੰਗਤਾਂ ਪਹੁੰਚ ਕੇ ਆਪਣਾ ਜੀਵਨ ਸਫਲ ਬਣਾਉਣ, 4 ਜਨਵਰੀ ਨੂੰ ਦੁਪਹਿਰ ਦੇ 1 ਵਜੇ ਦੇ ਕਰੀਬ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ¢ 5 ਜਨਵਰੀ ਨੂੰ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਰਾਗੀ ਜਥਿਆਂ ਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ¢

ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਦੀ ਮੀਟਿੰਗ 4 ਨੂੰ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵਲੋਂ ਬੂਥ ਪੱਧਰ 'ਤੇ ਸੰਗਠਨ ਮਜ਼ਬੂਤ ਕਰਨ ਦੀ ਮੁਹਿੰਮ ਤੇਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।