20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਹੁਣ ਆਮ ਆਦਮੀ ਕਲੀਨਿਕਾਂ ਵਿਚ ਮਿਲਣਗੀਆਂ ਗਰਭ ਅਵਸਥਾ ਦੀ ਸੰਭਾਲ ਤੇ ਪਰਿਵਾਰ ਨਿਯੋਜਨ ਸੰਬੰਧੀ ਸੇਵਾਵਾਂ <br/>

ਅਜੀਤ ਡੈਸਕ 16-06-2025
ਰੂਪਨਗਰ, 15 ਜੂਨ (ਮਨਜੀਤ ਸਿੰਘ ਸੈਣੀ)-ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਨੋਡਲ ਅਫ਼ਸਰ ਆਮ ਆਦਮੀ ਕਲੀਨਿਕ ਡਾ. ਅਮਰਜੀਤ ਸਿੰਘ ਦੀ ਅਗਵਾਈ ਹੇਠ ਟ੍ਰੇਨਿੰਗ ਸੈਂਟਰ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਆਮ ਆਦਮੀ ਕਲੀਨਿਕਾਂ ਵਿਚ ਕੰਮ ਕਰ ਰਹੇ ਮੈਡੀਕਲ ਅਫ਼ਸਰਾਂ ਨੂੰ ਗਰਭ ਅਵਸਥਾ ਦੀ ਸੰਭਾਲ ਅਤੇ ਪਰਿਵਾਰ ਨਿਯੋਜਨ ਸੇਵਾਵਾਂ ਸੰਬੰਧੀ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ | ਇਸ ਮੌਕੇ ਡਾਇਰੈਕਟਰ ਪਰਕਿਊਰਮੈਂਟ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ. ਪਵਨਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਹੁਣ ਗਰਭਅਵਸਥਾ ਤੇ ਪਰਿਵਾਰ ਨਿਯੋਜਨ ਸੇਵਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਮਾਂ ਤੇ ਬੱਚੇ ਦੀ ਮੌਤ ਦਰ ਘਟਾਉਣ ਲਈ ਮਦਦ ਮਿਲੇਗੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹੁਣ ਆਮ ਆਦਮੀ ਕਲੀਨਿਕਾਂ 'ਚ ਕੁਲ 46 ਟੈੱਸਟ ਹੋਣਗੇ ਅਤੇ ਹੁਣ ਆਮ ਆਦਮੀ ਕਲੀਨਿਕ ਡਾਕਟਰ ਗਰਭਵਤੀ ਮਹਿਲਾਵਾਂ ਲਈ ਅਲਟਰਾਸਾਊਾਡ ਟੈੱਸਟ ਵੀ ਲਿਖ ਸਕਣਗੇ | ਆਮ ਆਦਮੀ ਕਲੀਨਿਕਾਂ 'ਚ 112 ਤਰ੍ਹਾਂ ਦੀਆਂ ਦਵਾਈਆਂ ਮੁਹੱਈਆ ਹੋਣਗੀਆਂ | ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ 'ਚ ਡਾਕਟਰਾਂ ਵਲੋਂ ਗਰਭਵਤੀ ਮਹਿਲਾਵਾਂ ਤੇ ਯੋਗ ਜੋੜਿਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਨਾਲ ਲੋੜਵੰਦ ਮਰੀਜ਼ਾ ਨੂੰ ਲਾਭ ਮਿਲੇਗਾ | ਇਸ ਮੌਕੇ ਇਸਤਰੀ ਰੋਗਾਂ ਦੇ ਮਾਹਿਰ ਡਾ. ਜਸਪ੍ਰੀਤ ਕੌਰ ਨੇ ਗਰਭ ਅਵਸਥਾ ਦੌਰਾਨ ਦਿੱਤੀਆਂ ਜਾਣ ਵਾਲੀਆਂ ਦਵਾਈਆਂ, ਲੋੜੀਂਦੇ ਟੈੱਸਟਾਂ ਤੇ ਗਰਭ ਅਵਸਥਾ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਦੇ ਹੱਲ ਸੰਬੰਧੀ ਡਾਕਟਰਾਂ ਨੂੰ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ | ਇਸ ਮੌਕੇ ਪਰਿਵਾਰ ਭਲਾਈ ਅਫ਼ਸਰ ਰੂਪਨਗਰ ਡਾ. ਸਵਪਨਜੀਤ ਕੌਰ ਨੇ ਪਰਿਵਾਰ ਨਿਯੋਜਨ ਪ੍ਰੋਗਰਾਮ, ਜਿਸ 'ਚ ਪਰਿਵਾਰ ਨਿਯੋਜਨ ਦੇ ਸਾਧਨਾ ਸੰਬੰਧੀ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ | ਇਸ ਮੌਕੇ ਉਪ ਮੰਡਲ ਮੈਜਿਸਟਰੇਟ ਮੋਰਿੰਡਾ ਸੁਖਪਾਲ ਸਿੰਘ ਵਿਸ਼ੇਸ਼ ਤੌਰ 'ਤੇ ਟ੍ਰੇਨਿੰਗ 'ਚ ਸ਼ਾਮਿਲ ਹੋਏ | ਉਨ੍ਹਾਂ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਨੂੰ ਤਨਦੇਹੀ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ, ਐਸ. ਐਮ. ਓ. ਚਮਕੌਰ ਸਾਹਿਬ ਡਾ. ਗੋਬਿੰਦ ਟੰਡਨ, ਡਿਪਟੀ ਮੈਡੀਕਲ ਕਮਿਸ਼ਨਰ ਰੂਪਨਗਰ ਡਾ. ਉਪਿੰਦਰ ਸਿੰਘ, ਐਸ. ਐਮ. ਓ. ਭਰਤਗੜ੍ਹ ਡਾ. ਆਨੰਦ ਘਈ, ਐਸ. ਐਮ. ਓ. ਮੋਰਿੰਡਾ ਡਾ. ਪਰਮਿੰਦਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਮੀਤ ਕੌਰ, ਡਿਪਟੀ ਐਮ. ਈ. ਆਈ. ਓ. ਰਵਿੰਦਰ ਸਿੰਘ, ਬੀ. ਈ. ਈ. ਹਰਵਿੰਦਰ ਸਿੰਘ ਸੈਣੀ, ਕੰਪਿਊਟਰ ਆਪ੍ਰੇਟਰ ਖ਼ੁਸ਼ਹਾਲ ਸਿੰਘ ਤੇ ਆਮ ਆਦਮੀ ਕਲੀਨਿਕਾਂ ਦੇ ਸਮੂਹ ਮੈਡੀਕਲ ਅਫ਼ਸਰ ਹਾਜ਼ਰ ਸਨ |

ਪਿਛਲੀ ਖ਼ਬਰ 183 ਗ੍ਰਾਮ ਨਸ਼ੀਲਾ ਪਾਊਡਰ ਤੇ 250 ਨਸ਼ੀਲੀਆਂ ਗੋਲੀਆਂ ਸਣੇ 1 ਔਰਤ ਸਮੇਤ 12 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਇਕਬਾਲ ਸਿੰਘ ਲਾਲਪੁਰਾ ਨੇ ਕੇਂਦਰ ਦੀ ਮੋਦੀ ਸਰਕਾਰ ਦੇ 11 ਸਾਲਾਂ ਦੀ ਕਾਰਗੁਜ਼ਾਰੀ ਦੱਸੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।