20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

183 ਗ੍ਰਾਮ ਨਸ਼ੀਲਾ ਪਾਊਡਰ ਤੇ 250 ਨਸ਼ੀਲੀਆਂ ਗੋਲੀਆਂ ਸਣੇ 1 ਔਰਤ ਸਮੇਤ 12 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਅਜੀਤ ਡੈਸਕ 16-06-2025
ਰੂਪਨਗਰ, 15 ਜੂਨ (ਮਨਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ | ਇਸ ਸੰਬੰਧੀ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ''ਯੁੱਧ ਨਸ਼ਿਆਂ ਵਿਰੁੱਧ ਮੁਹਿੰਮ'' ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵਲੋਂ ਐਨ. ਡੀ. ਪੀ. ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ 'ਚ 1 ਅÏਰਤ ਸਮੇਤ ਕੁੱਲ 12 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 183 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ/ਪਦਾਰਥ ਤੇ 250 ਨਸ਼ੀਲਿਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਇਸ ਸੰਬੰਧੀ ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਰੂਪਨਗਰ ਵਲੋਂ ਅਨਿਲ ਕੁਮਾਰ ਵਾਸੀ ਮਕਾਨ ਨੰਬਰ 724/10 ਬਾਪੂ ਧਾਮ ਕਾਲੋਨੀ ਸੈਕਟਰ 26 ਚੰਡੀਗੜ੍ਹ ਹਾਲ ਵਾਸੀ ਮਕਾਨ ਨੰਬਰ 14 ਪਿੰਡ ਫ਼ਤਿਹਪੁਰ ਥਾਣਾ ਸਦਰ ਰੂਪਨਗਰ ਨੂੰ ਬੁਪ੍ਰੇਨੋਰਫਾਈਨ 2 ਐਮਜੀ ਅਤੇ ਨੈਲੋਕਸੋਨ 0.5 ਐਮ ਜੀ ਸਬਲਿੰਗੁਅਲ ਟੈਬਲੇਟ ਆਈਪੀ ਦੇ ਦੋ ਪੱਤੇ ਜੋ ਹਰੇਕ ਪੱਤਾ 'ਚ 10/10 ਗੋਲੀਆਂ ਕੁੱਲ 20 ਗੋਲੀਆਂ ਅਤੇ ਇੰਦਰਜੀਤ ਸਿੰਘ ਉਰਫ਼ ਬਾਵਾ ਵਾਸੀ ਮਕਾਨ ਨੰਬਰ 413 ਗਿਆਨੀ ਜੈਲ ਸਿੰਘ ਨਗਰ ਰੂਪਨਗਰ ਹਾਲ ਵਾਸੀ ਕਿਰਾਏਦਾਰ ਆਰਤੀ ਦੇਵੀ ਖੱਦਰ ਕਾਲੋਨੀ ਪਿੰਡ ਕੋਟਲਾ ਨਿਹੰਗ ਰੂਪਨਗਰ ਕੋਲੋਂ 20 ਗ੍ਰਾਮ ਤੋਂ ਵੱਧ ਹੈਰੋਇਨ ਅਤੇ ਥਾਣਾ ਸਦਰ ਰੂਪਨਗਰ ਵਲੋਂ ਵਿਜੇ ਕੁਮਾਰ ਉਰਫ਼ ਬੇਬੀ ਵਾਸੀ ਪਿੰਡ ਕਿਆਰਵਾਂ ਥਾਣਾ ਬਵਾਰਨਾ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਹਾਲ ਵਾਸੀ ਕਿਰਾਏਦਾਰ ਮੱਖਣ ਸਿੰਘ ਦਾ ਮਕਾਨ ਪਿੰਡ ਢੇਰੋਵਾਲ ਥਾਣਾ ਨਾਲਾਗੜ ਜ਼ਿਲ੍ਹਾ ਸੋਲਨ ਹਿਮਾਚਲ ਪ੍ਰਦੇਸ਼ ਪਾਸੋਂ 10 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਤੇ ਥਾਣਾ ਸਿੰਘ ਭਗਵੰਤਪੁਰ ਵਲੋਂ ਗੁਰਪ੍ਰੀਤ ਸਿੰਘ ਉਰਫ ਗੱਗੂ ਪਾਸੋਂ 15 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ, ਮਨਪ੍ਰੀਤ ਸਿੰਘ ਉਰਫ਼ ਮਨੀ ਪਾਸੋਂ 10 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਵਾਸੀਆਨ ਬਹਿਰਾਮਪੁਰ ਜ਼ਿਮੀਂਦਾਰਾ ਕਲੋਨੀ, ਥਾਣਾ ਸਿੰਘ ਭਗਵੰਤ ਪੁਰ ਜ਼ਿਲ੍ਹਾ ਰੂਪਨਗਰ ਅਤੇ ਥਾਣਾ ਸਦਰ ਮੋਰਿੰਡਾ ਵਲੋਂ ਕਮਲਜੀਤ ਸਿੰਘ ਉਰਫ਼ ਕਮਲ ਵਾਸੀ ਮਕਾਨ ਨੰਬਰ 365 ਵਾਰਡ ਨੰਬਰ 2 ਜੋਗੀਆ ਵਾਲਾ ਮੁਹੱਲਾ ਮੋਰਿੰਡਾ ਥਾਣਾ ਸਿਟੀ ਮੋਰਿੰਡਾ ਜ਼ਿਲ੍ਹਾ ਰੂਪਨਗਰ ਪਾਸੋਂ 15 ਗਰਾਮ ਨਸ਼ੀਲਾ ਪਾਊਡਰ ਅਤੇ ਥਾਣਾ ਸ੍ਰੀ ਚਮਕੌਰ ਸਾਹਿਬ ਵਲੋਂ ਪਰਮਿੰਦਰ ਸਿੰਘ ਉਰਫ਼ ਯਾਮਾ ਵਾਸੀ ਪਿੰਡ ਭਲਿਆਣ ਥਾਣਾ ਸ੍ਰੀ ਚਮਕੌਰ ਸਾਹਿਬ ਪਾਸੋ 190 ਗੋਲੀਆਂ ਕੁੱਲ 19 ਪੱਤੇ ਅਲਪ੍ਰਾਜ਼ੋਲਮ ਟੈਬਲੇਟਸ ਆਈਪੀ 0.5 (ਅਲਪ੍ਰਾਸਾਫੇ-0.5) ਅਤੇ ਥਾਣਾ ਸਿਟੀ ਮੋਰਿੰਡਾ ਵਲੋਂ ਐਲਿਸ਼ਵਾ ਉਰਫ਼ ਰੋਜ਼ੀ ਵਾਸੀ ਪਿੰਡ ਬਡਵਾਲਾ ਥਾਣਾ ਬਸੀ ਪਠਾਣਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ (ਵਾਸੀ ਬੰਗਾਲਾ ਬਸਤੀ ਨੇੜੇ ਬੱਸ ਅੱਡਾ ਮੋਰਿੰਡਾ) ਪਾਸੋਂ 04 ਪੱਤੇ ਨਸ਼ੀਲੀਆਂ ਗੋਲੀਆਂ ਮਾਰਕਾ ਏਐਲਪੀ-ਯੈਡੇਕਸ 0.5 ਜੋ ਕੁੱਲ 40 ਗੋਲੀਆਂ ਨਸ਼ੀਲੀਆ ਅਤੇ ਸੁਰਜੀਤ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਮੋਰਿੰਡਾ ਪਾਸੋਂ 53 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਅਤੇ ਰੁਪਿੰਦਰ ਸਿੰਘ ਉਰਫ਼ ਰਿੱਪੀ ਵਾਸੀ ਪਿੰਡ ਕਾਂਝਲਾ ਥਾਣਾ ਸਿਟੀ ਮੋਰਿੰਡਾ ਪਾਸੋਂ 48 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਅਤੇ ਥਾਣਾ ਨੂਰਪੁਰ ਬੇਦੀ ਵਲੋਂ ਸਤਨਾਮ ਸਿੰਘ ਉਰਫ਼ ਸੱਤੂ ਵਾਸੀ ਪਿੰਡ ਦੋਲੋਵਾਲ ਥਾਣਾ ਕੀਰਤਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਪਾਸੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ | ਇਨ੍ਹਾਂ ਸਾਰਿਆਂ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ |

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸੂਬੇ ਦਾ ਪਾਣੀ ਬਚਾ ਕੇ ਕਿਸਾਨਾਂ ਦੇ ਖੇਤਾਂ ਨੂੰ ਪਹੁੰਚਾਇਆ-ਹਰਜੋਤ ਸਿੰਘ ਬੈਂਸ ਅਗਲੀ ਖ਼ਬਰ ਹੁਣ ਆਮ ਆਦਮੀ ਕਲੀਨਿਕਾਂ ਵਿਚ ਮਿਲਣਗੀਆਂ ਗਰਭ ਅਵਸਥਾ ਦੀ ਸੰਭਾਲ ਤੇ ਪਰਿਵਾਰ ਨਿਯੋਜਨ ਸੰਬੰਧੀ ਸੇਵਾਵਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।