20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਪੰਜਾਬ ਸਰਕਾਰ ਨੇ ਸੂਬੇ ਦਾ ਪਾਣੀ ਬਚਾ ਕੇ ਕਿਸਾਨਾਂ ਦੇ ਖੇਤਾਂ ਨੂੰ ਪਹੁੰਚਾਇਆ-ਹਰਜੋਤ ਸਿੰਘ ਬੈਂਸ

ਨੰਗਲ ਵਿਖੇ ਆਪਣੀ ਸਰਕਾਰੀ ਰਿਹਾਇਸ਼ 'ਤੇ ਜਨਤਾ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ | <br/> 16-06-2025
ਨੰਗਲ, 15 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸੂਬੇ ਦਾ ਪਾਣੀ ਬਚਾ ਕੇ ਕਿਸਾਨਾਂ ਦੇ ਖੇਤਾਂ ਨੂੰ ਪਹੁੰਚਾਇਆ ਹੈ ਅਤੇ ਹੁਣ ਸਤਲੁਜ ਦਰਿਆ ਦੇ ਕੰਢੇ ਮਜ਼ਬੂਤ ਕੀਤੇ ਹਨ ਅਤੇ 14 ਕਰੋੜ ਰੁਪਏ ਡੰਗੇ ਲਗਾਉਣ ਤੇ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੀਤੇ ਜਾ ਰਹੇ ਪ੍ਰਬੰਧਾਂ 'ਤੇ ਖ਼ਰਚ ਕੀਤੇ ਹਨ | ਇਹ ਪ੍ਰਗਟਾਵਾ ਨੰਗਲ ਵਿਖੇ ਆਪਣੀ ਰਿਹਾਇਸ਼ 'ਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਵਲੋਂ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਗੱਲਬਾਤ ਕਰਦਿਆਂ ਕੀਤਾ ਗਿਆ | ਸ. ਬੈਂਸ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ 75 ਸਾਲ ਆਪਣੇ ਖੇਤਾਂ ਲਈ ਸਿੰਚਾਈ ਦਾ ਪਾਣੀ ਉਡੀਕਿਆ ਹੈ ਅਤੇ ਸਾਡੀ ਇਹ ਤਰਾਸਦੀ ਹੈ ਕਿ ਦਰਿਆ, ਨਦੀਆਂ, ਨਹਿਰਾਂ, ਡੈਮ ਸਾਡੀ ਜ਼ਮੀਨ ਵਿਚ ਬਣੇ ਹਨ ਪਰ ਉਨ੍ਹਾਂ ਤੋਂ ਕੁੱਝ ਮੀਟਰ ਦੂਰ ਸਾਡੇ ਕਿਸਾਨ ਆਪਣੇ ਖੇਤਾਂ ਲਈ ਪਾਣੀ ਵਾਸਤੇ ਤਰਸਦੇ ਰਹੇ ਹਨ ਜਦ ਕਿ ਹੜ੍ਹਾਂ ਦੀ ਮਾਰ ਹਮੇਸ਼ਾ ਸਾਡੇ ਇਲਾਕੇ ਦੇ ਲੋਕਾਂ ਨੇ ਬਰਦਾਸ਼ਤ ਕੀਤੀ ਹੈ | ਬੈਂਸ ਨੇ ਦਾਅਵਾ ਕਰਦਿਆਂ ਆਖਿਆ ਕਿ ਅਸੀਂ ਆਮ ਲੋਕਾਂ ਦੀ ਵਿਸ਼ਵਾਸ ਨੂੰ ਜਿੱਤੇ ਕੇ ਹੀ ਲੋਕ ਕਚਹਿਰੀ 'ਚ ਖੜੇ੍ਹ ਹਾਂ | ਸ. ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਧਾਇਕ ਦੀ ਜ਼ਿੰਮੇਵਾਰੀ ਮਿਲਣ ਉਪਰੰਤ ਪਿਛਲੇ ਤਿੰਨ ਸਾਲਾਂ ਤੋਂ ਇਸ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦਾ ਰਿਕਾਰਡ ਵਿਕਾਸ ਕਰਵਾਇਆ ਹੈ | ਬੈਂਸ ਨੇ ਕਿਹਾ ਕਿ ਅਸੀਂ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੇ ਹਾਂ ਜਿਹੜੇ ਵੀ ਮਾਮਲੇ ਸਾਡੇ ਧਿਆਨ ਵਿਚ ਆ ਰਹੇ ਹਨ ਉਨ੍ਹਾਂ ਦਾ ਸਮਾਂਬੱਧ ਹੱਲ ਕੀਤਾ ਜਾ ਰਿਹਾ ਹੈ | ਅੱਜ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚਾ, ਪੰਚਾਂ, ਪਤਵੰਤੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ ਜਿਨ੍ਹਾਂ 'ਚ ਬਹੁਤ ਸਾਰੇ ਕੰਮ ਬਰਸਾਤਾਂ ਤੋਂ ਪਹਿਲਾਂ ਹੋਣ ਵਾਲੇ ਹਨ, ਜਿਨ੍ਹਾਂ ਨੂੰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਇਸ ਮੌਕੇ ਆਏ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ 'ਚ ਹੋਏ ਸਿੱਖਿਆ ਸੁਧਾਰਾਂ 'ਤੇ ਵਿਦਿਆਰਥੀਆਂ ਦੇ ਭਵਿੱਖ ਲਈ ਉਨ੍ਹਾਂ ਵਲੋਂ ਕੀਤੇ ਜਾ ਰਹੇ ਪ੍ਰੋਗਰਾਮਾਂ ਬਾਰੇ ਦੱਸਿਆ | ਇਸ ਮੌਕੇ ਸਤੀਸ਼ ਚੋਪੜਾ, ਸਰਪੰਚ ਜਸਪਾਲ ਸਿੰਘ ਢਾਹੇ, ਉਸ਼ਾ ਰਾਣੀ, ਦੀਪਕ ਬਾਸ, ਐਡਵੋਕੇਟ ਨਿਸ਼ਾਂਤ ਗੁਪਤਾ, ਦਲਜੀਤ ਕਾਕਾ, ਅੰਕੁਸ਼ ਬਾਸੋਵਾਲ, ਨਿਤਿਨ ਬਾਸੋਵਾਲ, ਰਕੇਸ਼ ਸੈਣੀ ਭਲਾਣ, ਮੋਹਿਤ ਦੀਵਾਨ, ਜਸਵੰਤ ਸਿੰਘ ਮੇਘਪੁਰ, ਨਰਾਇਣ ਸ਼ਰਮਾ ਆਦਿ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਪਤੰਯਲੀ ਯੋਗ ਸੰਮਤੀ ਵਲੋਂ ਖਰੜ 'ਚ 21 ਜੂਨ ਨੂੰ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ-ਨਿਰਮਲ ਕੁਮਾਰ <br/> ਅਗਲੀ ਖ਼ਬਰ 183 ਗ੍ਰਾਮ ਨਸ਼ੀਲਾ ਪਾਊਡਰ ਤੇ 250 ਨਸ਼ੀਲੀਆਂ ਗੋਲੀਆਂ ਸਣੇ 1 ਔਰਤ ਸਮੇਤ 12 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।