20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਘੜੂੰਆਂ ਪੁਲਿਸ ਵਲੋਂ ਹੈਰੋਇਨ ਤੇ ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਕਾਬੂ <br/>

ਅਜੀਤ ਡੈਸਕ 16-06-2025
ਖਰੜ, 15 ਜੂਨ (ਗੁਰਮੁੱਖ ਸਿੰਘ ਮਾਨ)-ਥਾਣਾ ਘੜੂੰਆਂ ਦੀ ਪੁਲਿਸ ਵਲੋਂ ਹੈਰੋਇਨ ਵੇਚਣ ਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਗਈ ਹੈ | ਇਸ ਸੰਬੰਧੀ ਐਸ. ਐਚ. ਓ. ਥਾਣਾ ਘੜੂੰਆਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਤਿੰਨ ਨੌਜਵਾਨ ਜੋ ਨਸ਼ਾ ਕਰਨ, ਨਸ਼ਾ ਵੇਚਣ ਤੇ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ, ਇਕ ਮੋਟਰਸਾਈਕਲ 'ਤੇ ਸਵਾਰ ਹੋ ਘੜੂੰਆਂ ਵੱਲ੍ਹ ਤੋਂ ਆ ਰਹੇ ਹਨ | ਐਸ. ਐਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਗੁਪਤ ਸੂਚਨਾ ਦੇ ਆਧਾਰ 'ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਤਿੰਨ ਨੌਜਵਾਨਾਂ ਜਿਨ੍ਹਾਂ 'ਚ ਜਗਮੋਹਨ ਸਿੰਘ, ਸਤਨਾਮ ਸਿੰਘ ਅਤੇ ਜਤਿੰਦਰ ਸਿੰਘ ਸ਼ਾਮਲ ਹਨ, ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਕੋਲੋਂ ਮੋਟਰਸਾਈਕਲ ਤੇ 18 ਗ੍ਰਾਮ ਹੈਰੋਇਨ ਸਮੇਤ ਇਲੈਕਟ੍ਰਾਨਿਕ ਕੰਡਾ ਵੀ ਬਰਾਮਦ ਕੀਤਾ ਗਿਆ ਅਤੇ ਪੁੱਛਗਿੱਛ ਦੌਰਾਨ ਇਨ੍ਹਾਂ ਨੌਜਵਾਨਾਂ ਕੋਲੋਂ ਚੋਰੀ ਦੇ 7 ਹੋਰ ਮੋਟਰਸਾਈਕਲ ਜੋ ਕਿ ਇਨ੍ਹਾਂ ਨੇ ਨਹਿਰ ਨੇੜੇ ਛਿਪਾ ਕੇ ਰੱਖੇ ਸਨ, ਵੀ ਬਰਾਮਦ ਕੀਤੇ ਗਏ ਹਨ ਤੇ ਰਿਮਾਂਡ ਦੌਰਾਨ ਹੋਰ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ |

ਪਿਛਲੀ ਖ਼ਬਰ ਗੁਰਦੁਆਰਾ ਕਲਗੀਧਰ ਸਾਹਿਬ ਦੇ ਨਰਿੰਦਰ ਸਿੰਘ ਪ੍ਰਧਾਨ ਕੁਲਦੀਪ ਸਿੰਘ ਬਣੇ ਜਨਰਲ ਸੈਕਟਰੀ <br/> ਅਗਲੀ ਖ਼ਬਰ ਪਤੰਯਲੀ ਯੋਗ ਸੰਮਤੀ ਵਲੋਂ ਖਰੜ 'ਚ 21 ਜੂਨ ਨੂੰ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ-ਨਿਰਮਲ ਕੁਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।