20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

11 ਸਾਲਾਂ 'ਚ ਭਾਜਪਾ ਨੇ ਦੇਸ਼ ਦੀ ਸਰਹੱਦ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਦੇਸ਼ ਦੀ ਆਰਥਿਕਤਾ ਨੂੰ ਵੀ ਕੀਤਾ ਮਜ਼ਬੂਤ-ਐਸ. ਐਸ. ਚੰਨੀ <br/>

ਅਜੀਤ ਡੈਸਕ 16-06-2025
ਐੱਸ. ਏ. ਐੱਸ. ਨਗਰ, 15 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਕੇਂਦਰ 'ਚ ਭਾਜਪਾ ਸਰਕਾਰ ਦੇ 11 ਸਾਲ ਪੂਰੇ ਹੋਣ 'ਤੇ ਮੁਹਾਲੀ 'ਚ ਭਾਜਪਾ ਆਗੂਆਂ ਵਲੋਂ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਗਈਆਂ | ਇਸ ਦੌਰਾਨ ਭਾਜਪਾ ਦੇ ਸੂਬੇ ਦੇ ਬੁਲਾਰੇ ਐਸ. ਐਸ. ਚੰਨੀ ਸਾਬਕਾ ਆਈ. ਏ. ਐਸ. ਨੇ ਦੱਸਿਆ ਕਿ ਕਿਵੇਂ ਪਿਛਲੇ 11 ਸਾਲਾਂ ਵਿਚ ਮੋਦੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਨਾਲ ਦੇਸ਼ ਦੀ ਸਰਹੱਦ ਨੂੰ ਸੁਰੱਖਿਅਤ ਕੀਤਾ ਗਿਆ ਅਤੇ ਦੇਸ਼ ਦੀ ਆਰਥਿਕਤਾ ਨੂੰ ਵੀ ਮਜ਼ਬੂਤ ਕੀਤਾ ਹੈ | ਅੱਜ ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ, ਜੋ ਕਿ ਮੋਦੀ ਸਰਕਾਰ ਦੀ ਹੀ ਦੇਣ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਨੇ ਅਧੁਨਿਕ ਤਕਨਾਲੋਜੀ ਵੀ ਘਰ ਘਰ ਤੱਕ ਲੋਕਾਂ ਨੂੰ ਉਪਲੱਬਧ ਕਰਵਾਈ ਹੈ | ਹਾਲ ਹੀ ਵਿਚ ਹੋਏ ਆਪ੍ਰੇਸ਼ਨ ਸੰਧੂਰ ਬਾਰੇ ਗੱਲ ਕਰਦਿਆਂ ਚੰਨੀ ਨੇ ਕਿਹਾ ਕਿ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿਚ, ਮੋਦੀ ਸਰਕਾਰ ਨੇ ਪਾਕਿਸਤਾਨ ਵਿਰੁੱਧ ਆਪ੍ਰੇਸ਼ਨ ਸੰਧੂਰ ਚਲਾਇਆ ਅਤੇ ਪਾਕਿਸਤਾਨ ਦੇ ਅੱਤਵਾਦੀ ਠਿਕਾਣੇ ਅਤੇ ਏਅਰ ਬੇਸ ਨੂੰ ਤਬਾਹ ਕਰ ਦਿੱਤਾ | ਪਾਕਿਸਤਾਨ ਨੂੰ ਉਸ ਦੇ ਘਰ ਵਿਚ ਦਾਖਲ ਹੋ ਕੇ ਜਵਾਬ ਦਿੱਤਾ ਗਿਆ, ਜੋ ਕਿ ਮੋਦੀ ਸਰਕਾਰ ਦੇ ਰਾਜ ਵਿਚ ਹੀ ਸੰਭਵ ਸੀ | ਮੋਦੀ ਸਰਕਾਰ ਨੇ ਡਾਇਰੈਕਟ ਬੈਨੀਫਿਟ ਟਰਾਂਸਫ਼ਰ ਰਾਹੀਂ ਵਿਚੋਲਿਆਂ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ | ਪਹਿਲਾਂ ਹਰ ਕੰਮ 'ਚ ਵਿਚੋਲੇ ਮੌਜੂਦ ਹੁੰਦੇ ਸਨ ਅਤੇ ਲੋਕਾਂ ਦੇ ਹੱਕ ਦੇ ਪੈਸੇ ਖਾ ਜਾਂਦੇ ਸਨ | ਪਰ ਡਾਇਰੈਕਟ ਬੈਨੀਫਿਟ ਟਰਾਂਸਫ਼ਰ ਸਕੀਮ ਦੇ ਤਹਿਤ, ਹੁਣ ਲੋਕਾਂ ਦੇ ਹੱਕ ਦਾ ਸਾਰਾ ਪੈਸਾ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਆ ਰਿਹਾ ਹੈ | ਇਹ ਵੀ ਮੋਦੀ ਸਰਕਾਰ ਦੀ ਲੋਕ ਭਲਾਈ ਸੋਚ ਦਾ ਹੀ ਨਤੀਜਾ ਹੈ | ਐਸ.ਐਸ. ਚੰਨੀ ਨੇ ਮੋਦੀ ਸਰਕਾਰ ਵਲੋਂ ਕਾਰੋਬਾਰ ਕਰਨ ਨੂੰ ਆਸਾਨ ਬਣਾਉਣ, ਮੱਧ ਵਰਗ ਦੇ ਲੋਕਾਂ ਨੂੰ ਆਮਦਨ ਟੈਕਸ ਵਿਚ 12.75 ਲੱਖ ਰੁਪਏ ਤੱਕ ਦੀ ਛੋਟ ਦੇਣ, ਚੰਦਰਯਾਨ-3 ਦੀ ਸਫਲਤਾ, ਯਾਤਰਾ ਨੂੰ ਆਸਾਨ ਬਣਾਉਣ ਲਈ ਚਨਾਬ ਪੁਲ ਦਾ ਉਦਘਾਟਨ ਅਤੇ ਹੋਰ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਭਾਜਪਾ ਸੂਬਾ ਸਹਿ-ਖਜ਼ਾਨਚੀ ਅਤੇ 11 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਟੀਮ ਦੇ ਇੰਚਾਰਜ ਸੁਖਵਿੰਦਰ ਸਿੰਘ ਗੋਲਡੀ, ਜਗਦੀਪ ਓਜਲਾ ਤੇ ਹਰਦੀਪ ਬੈਦਵਾਨ ਆਦਿ ਆਗੂ

ਪਿਛਲੀ ਖ਼ਬਰ ਬੱਚਿਆਂ ਨੂੰ ਸਿੱਖ ਧਰਮ ਦੀ ਜਾਣਕਾਰੀ ਦੇਣ ਲਈ ਲਗਾਇਆ ਗੁਰਮਤਿ ਸਿੱਖਿਆ ਕੈਂਪ ਸਮਾਪਤ ਅਗਲੀ ਖ਼ਬਰ ਗੁਰਦੁਆਰਾ ਕਲਗੀਧਰ ਸਾਹਿਬ ਦੇ ਨਰਿੰਦਰ ਸਿੰਘ ਪ੍ਰਧਾਨ ਕੁਲਦੀਪ ਸਿੰਘ ਬਣੇ ਜਨਰਲ ਸੈਕਟਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।