20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਬੱਚਿਆਂ ਨੂੰ ਸਿੱਖ ਧਰਮ ਦੀ ਜਾਣਕਾਰੀ ਦੇਣ ਲਈ ਲਗਾਇਆ ਗੁਰਮਤਿ ਸਿੱਖਿਆ ਕੈਂਪ ਸਮਾਪਤ

ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਸੇਵਾਦਾਰਾਂ ਦਾ ਸਨਮਾਨ ਕਰਦੀ ਹੋਈ | ਤਸਵੀਰ : ਜੰਡਪੁਰੀ <br/> 16-06-2025
ਖਰੜ੍ਹ, 15 ਜੂਨ (ਤਰਸੇਮ ਸਿੰਘ ਜੰਡਪੁਰੀ)-ਗੁਰਦੁਆਰਾ ਸ੍ਰੀ ਗੁਰੂ ਨਿਵਾਸ ਨਿਊ ਸਨੀ ਇਨਕਲੇਵ ਵਿਖੇ ਬੱਚਿਆਂ ਨੂੰ ਸਿੱਖ ਧਰਮ ਦੀ ਜਾਣਕਾਰੀ ਦੇਣ ਦੇ ਲਈ 15 ਰੋਜ਼ਾ ਗੁਰਮਤਿ ਸਿੱਖਿਆ ਕੈਂਪ ਸਫਲਤਾ ਪੂਰਵਕ ਸਮਾਪਤ ਹੋ ਗਿਆ ਹੈ | ਕੈਂਪ 'ਚ ਪਿੰਡ ਜੰਡਪੁਰ, ਮਨਾਣਾ, ਠਸਕਾ, ਸੰਨੀ ਇਨਕਲੇਵ ਆਦਿ ਦੇ ਪਿੰਡਾਂ ਦੇ ਛੋਟੇ ਬੱਚਿਆਂ ਨੇ ਭਾਗ ਲਿਆ | ਕੈਂਪ 'ਚ ਪਰਮਜੀਤ ਸਿੰਘ ਡਾਇਰੈਕਟਰ ਪ੍ਰਚਾਰ ਤੇ ਪ੍ਰਸਾਰ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਰਜਿੰਦਰ ਪਾਲ ਸਿੰਘ, ਪ੍ਰਚਾਰਕ ਸ਼੍ਰੋਮਣੀ ਕਮੇਟੀ ਗੁਰਦੁਆਰਾ ਅੰਬ ਸਾਹਿਬ ਤੇ ਹੈੱਡ ਗ੍ਰੰਥੀ ਭਾਈ ਅਮਨਦੀਪ ਸਿੰਘ ਗੁਰਦੁਆਰਾ ਗੁਰੂ ਨਾਨਕ ਨਿਵਾਸ, ਭਾਈ ਹਰਮਿੰਦਰ ਸਿੰਘ ਗੁਰੂ ਨਾਨਕ ਅਕੈਡਮੀ ਖਰੜ, ਗੁਰਜਿੰਦਰ ਸਿੰਘ ਸ਼ਹੀਦ ਭਾਈ ਬਚਿੱਤਰ ਸਿੰਘ ਅਖਾੜਾ ਯਾਨੀ ਕੇਵਲ ਸਿੰਘ ਜੀ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਸਤਨਾਮ ਸਿੰਘ ਰਿਟਾਈਡ ਬੈਂਕ ਮੈਨੇਜਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਮ ਮੋਰਿੰਡਾ, ਅਮਰਜੀਤ ਸਿੰਘ ਚੇਅਰਮੈਨ ਸਿੱਖ ਮਿਸਨਰੀ ਕਾਲਜ ਚੌਤਾ ਨੇ ਬੱਚਿਆਂ ਨੂੰ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਤੋਂ ਇਲਾਵਾ ਗੁਰਬਾਣੀ ਨਾਲ ਸਿੱਖ ਇਤਿਹਾਸ ਬਾਰੇ ਤੇ ਬੱਚਿਆਂ ਨੂੰ ਨਿਸਕਾਮ ਗਤਕਾ ਸਿਖਲਾਈ ਦਿੱਤੀ ਗਈ ਹੈ | ਇਸ ਮੌਕੇ ਬੱਚਿਆਂ ਵਲੋਂ ਕਵਿਤਾਵਾਂ ਕੀਰਤਨ ਵੱਖ-ਵੱਖ ਬਾਣੀਆਂ ਦੀ ਪਾਠ ਸਟੇਜ ਪ੍ਰਫੋਰਮੈਂਸ ਤੋਂ ਇਲਾਵਾ ਲਿਖਤੀ ਟੈਸਟ 'ਚ ਅੱਵਲ ਆਏ ਵਿਦਿਆਰਥੀਆਂ ਨੂੰ ਪ੍ਰਬੰਧਕ ਕਮੇਟੀ ਵਲੋਂ ਤਗਮੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੁਰਜੀਤ ਸਿੰਘ, ਸੁਖਵਿੰਦਰ ਸਿੰਘ, ਸ਼ਰਨਜੀਤ ਸਿੰਘ, ਰਜਿੰਦਰ ਸਿੰਘ, ਇੰਦਰਜੀਤ ਸਿੰਘ ਧਾਲੀਵਾਲ, ਇਕਬਾਲ ਸਿੰਘ ਬਰਾੜ, ਕਰਤਾਰ ਸਿੰਘ ਕੁੰਡਲ, ਗੁਰਦੀਪ ਸਿੰਘ, ਹਰਦੀਪ ਸਿੰਘ, ਸੁਰਿੰਦਰ ਪਾਲ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ ਤੋਂ ਇਲਾਵਾ ਬੀਬੀਆਂ ਨੇ ਵੀ ਇਸ ਕੈਂਪ ਨੂੰ ਸਫਲ ਬਣਾਉਣ ਲਈ ਯੋਗਦਾਨ ਪਾਇਆ |
ਪਿਛਲੀ ਖ਼ਬਰ 'ਆਪ' ਦੀ ਘਟੀਆ ਕਾਰਗੁਜ਼ਾਰੀ ਤੋਂ ਲੋਕ ਤੰਗ-ਕੈਰੋਂ <br/> ਅਗਲੀ ਖ਼ਬਰ 11 ਸਾਲਾਂ 'ਚ ਭਾਜਪਾ ਨੇ ਦੇਸ਼ ਦੀ ਸਰਹੱਦ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਦੇਸ਼ ਦੀ ਆਰਥਿਕਤਾ ਨੂੰ ਵੀ ਕੀਤਾ ਮਜ਼ਬੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।