20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

'ਆਪ' ਦੀ ਘਟੀਆ ਕਾਰਗੁਜ਼ਾਰੀ ਤੋਂ ਲੋਕ ਤੰਗ-ਕੈਰੋਂ <br/>

ਅਜੀਤ ਡੈਸਕ 16-06-2025
ਖਰੜ੍ਹ, 15 ਜੂਨ (ਤਰਸੇਮ ਸਿੰਘ ਜੰਡਪੁਰੀ)-ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਗੁਰਿੰਦਰ ਸਿੰਘ ਕੈਰੋਂ ਵਲੋਂ ਖਰੜ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ | ਇਸ ਸੰਬੰਧੀ ਉਨ੍ਹਾਂ ਪੱਤਰਕਾਰ ਨਾਲ ਗੱਲ ਕਰਦਿਆਂ ਕਿਹਾ ਕਿ ਕਿ ਪਿੰਡਾਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਘਟੀਆ ਕਾਰਜਕਾਰੀ 'ਤੇ ਪ੍ਰਸ਼ਨ ਚਿੰਨ੍ਹ ਲਗਾਉਂਦਿਆ ਕਿਹਾ ਕਿ ਉਨ੍ਹਾਂ ਦੇ ਇਲਾਕੇ ਦੀਆਂ ਸੜਕਾਂ ਤੇ ਬਿਜਲੀ ਦੀ ਮਾੜੀ ਹਾਲਤ ਤੋਂ ਲੋਕ ਤੰਗ ਪ੍ਰੇਸ਼ਾਨ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਲਾਕੇ ਦੀ ਕੋਈ ਵੀ ਸਾਰ ਨਹੀਂ ਲਈ ਰਿਹਾ ਤੇ ਵੋਟਾਂ ਪਾ ਕੇ ਪਛਤਾ ਰਹੇ ਹਨ | ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਉਨ੍ਹਾਂ ਦੀਆਂ ਸਾਰੀਆਂ ਉਮੀਦਾਂ 'ਤੇ ਖਰਾ ਉਤਰੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੁਣ ਆਮ ਆਦਮੀ ਪਾਰਟੀ ਪਾਰਟੀ 'ਤੇ ਭਰੋਸਾ ਨਾ ਕਰਨ ਕਿਉਂਕਿ ਉਨ੍ਹਾਂ ਨੇ ਪੰਜਾਬ ਦਾ ਵੱਡਾ ਨੁਕਸਾਨ ਕਰ ਦਿੱਤਾ ਹੈ |

ਪਿਛਲੀ ਖ਼ਬਰ ਦੀਪਇੰਦਰ ਢਿੱਲੋਂ ਨੇ 99 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਯਸ਼ਿਕਾ ਜਿੰਦਲ ਨੂੰ ਘਰ ਜਾ ਕੇ ਦਿੱਤੀ ਵਧਾਈ <br/> ਅਗਲੀ ਖ਼ਬਰ ਬੱਚਿਆਂ ਨੂੰ ਸਿੱਖ ਧਰਮ ਦੀ ਜਾਣਕਾਰੀ ਦੇਣ ਲਈ ਲਗਾਇਆ ਗੁਰਮਤਿ ਸਿੱਖਿਆ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।