ਖਰੜ੍ਹ, 15 ਜੂਨ (ਜੰਡਪੁਰੀ)-ਸਾਹਿਤਕ ਸੱਥ ਖਰੜ ਦੀ ਮਹੀਨਾਵਰ ਇਕੱਤਰਤਾ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਹਿੰਦਰ ਸਿੰਘ ਗੋਸਲਾਂ, ਜਸਵਿੰਦਰ ਸਿੰਘ ਕਾਈਨੌਰ ਤੇ ਪਿਆਰਾ ਸਿੰਘ ਰਾਹੀ ਦੀ ਪ੍ਰਧਾਨਗੀ ਹੇਠ ਹੋਈ | ਸ਼ੁਰੂ 'ਚ ਅਹਿਮਦਾਬਾਦ ਵਿਖੇ ਹੋਏ ਹਵਾਈ ਜਹਾਜ਼ ਹਾਦਸੇ ਵਿਚ ਮਾਰੇ ਗਏ ਪਰਿਵਾਰਾਂ ਲਈ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਗਈ | ਸੱਥ ਦੇ ਪ੍ਰਧਾਨ ਨੇ ਸੱਥ ਵਲੋਂ ਛਪਵਾਈ ਜਾ ਰਹੀ ਮਿੰਨੀ ਕਹਾਣੀਆਂ ਦੀ ਸਾਂਝੀ ਪੁਸਤਕ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ | ਉਪਰੰਤ ਚੱਲੇ ਕਵੀ ਦਰਬਾਰ 'ਚ ਤਰਸੇਮ ਸਿੰਘ ਕਾਲੇਵਾਲ, ਮੰਦਰ ਗਿੱਲ ਸਾਹਿਬਚੰਦੀਆ, ਖੁਸ਼ੀ ਰਾਮ ਨਿਮਾਣਾ, ਧਿਆਨ ਸਿੰਘ ਕਾਹਲੋਂ, ਗੁਰਮੀਤ ਸਿੰਗਲ, ਰਾਜਵਿੰਦਰ ਸਿੰਘ ਗੱਡੂ, ਦਲਬੀਰ ਸਿੰਘ ਸਰੋਆ, ਰਤਨ ਸਿੰਘ ਬਾਬਕਵਾਲਾ, ਹਿੱਤ ਅਭਿਲਾਸ਼ੀ ਹਿੱਤ, ਨਵਨੀਤ ਕੁਮਾਰ, ਥੰਮਣ ਸਿੰਘ ਸੈਣੀ, ਹਾਕਮ ਸਿੰਘ ਨੱਤਿਆਂ, ਮਹਿੰਦਰ ਸਿੰਘ ਗੋਸਲਾਂ, ਬਲਵਿੰਦਰ ਸਿੰਘ ਢਿੱਲੋਂ, ਬਲਦੇਵ ਸਿੰਘ ਬਿੰਦਰਾ, ਕੇਸਰ ਸਿੰਘ ਇੰਸਪੈਕਟਰ, ਸੁਰਜੀਤ ਸੁਮਨ, ਜਸਵਿੰਦਰ ਸਿੰਘ ਕਾਈਨੌਰ ਤੇ ਪਿਆਰਾ ਸਿੰਘ ਰਾਹੀਂ ਆਦਿ ਨੇ ਆਪੋ-ਆਪਣੀਆਂ ਕਾਵਿ-ਰਚਨਾਵਾਂ ਪੇਸ਼ ਕੀਤੀਆਂ | ਇਸ ਤੋਂ ਇਲਾਵਾ ਭਾਗ ਸਿੰਘ ਸ਼ਾਹਪੁਰ ਖਰੜ, ਦਵਿੰਦਰ ਤੇ ਕੁਲਦੀਪ ਕੁਮਾਰ ਵੀ ਹਾਜ਼ਰ ਹੋਏ | ਮੰਚ ਸੰਚਾਲਨ ਪਿਆਰਾ ਸਿੰਘ ਰਾਹੀ ਵਲੋਂ ਕੀਤਾ ਗਿਆ | ਅਖੀਰ 'ਚ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ ਵਲੋਂ ਧੰਨਵਾਦ ਕੀਤਾ |