ਮੁੱਲਾਂਪੁਰ ਗਰੀਬਦਾਸ, 15 ਜੂਨ (ਦਿਲਬਰ ਸਿੰਘ ਖੈਰਪੁਰ)-ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਖੇਡਾਂ ਨਾਲ ਜੋੜਨ ਲਈ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ, ਇਹ ਕਾਰਜ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਜਾਰੀ ਹੈ | ਬੀਤੇ ਦਿਨੀਂ ਬੈਨੀਪਾਲ ਗਰੁੱਪ ਵਲੋਂ ਪਿੰਡ ਮਹਿਰੌਲੀ ਦੇ ਨੌਜਵਾਨਾਂ ਨੂੰ ਕਿ੍ਕਟ ਖੇਡ ਕਿੱਟ ਦਿੱਤੀ ਗਈ | ਗੱਲਬਾਤ ਦੌਰਾਨ ਬੈਨੀਪਾਲ ਨੇ ਦੱਸਿਆ ਕਿ ਸਾਡਾ ਉਪਰਾਲਾ ਸਹੀ ਦਿਸ਼ਾ ਵੱਲ ਵਧ ਰਿਹਾ ਹੈ, ਇਲਾਕੇ ਦੇ ਨੌਜਵਾਨ ਵੱਡੀ ਗਿਣਤੀ 'ਚ ਵੱਖ-ਵੱਖ ਖੇਡਾਂ ਨਾਲ ਜੁੜ ਰਹੇ ਹਨ | ਉਨ੍ਹਾਂ ਦੱਸਿਆ ਕਿ ਸਾਡੀ ਟੀਮ ਦਾ ਹਮੇਸ਼ਾ ਇਹ ਯਤਨ ਰਿਹਾ ਹੈ ਕਿ ਪਿੰਡ-ਪਿੰਡ ਹੋਣ ਵਾਲੇ ਖੇਡ ਮੇਲਿਆਂ 'ਚ ਸ਼ਿਰਕਤ ਕਰਕੇ ਪਿੰਡਾਂ ਦੇ ਹੋਣਹਾਰ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਜਾਵੇ ਅਤੇ ਉਨ੍ਹਾਂ ਕਲੱਬਾਂ ਜਾਂ ਖਿਡਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਉਨ੍ਹਾਂ ਖਿਡਾਰੀਆਂ ਨੂੰ ਆਪਣਾ ਖੇਡ ਪ੍ਰਦਰਸ਼ਨ ਹੋਰ ਵੀ ਬੇਹਤਰ ਕਰਨ ਦਾ ਮੌਕਾ ਮਿਲੇ | ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਖਿਡਾਰੀ ਨੂੰ ਖੇਡ ਕਿੱਟ ਦੀ ਜ਼ਰੂਰਤ ਹੈ ਤਾਂ ਉਹ ਆਪਣੇ ਪਿੰਡ ਦੇ ਮੁਹਤਬਰਾਂ ਨਾਲ ਆ ਕੇ ਕਰਤਾਰਪੁਰ (ਨਿਊ ਚੰਡੀਗੜ੍ਹ) ਸਥਿਤ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ | ਇਸ ਮੌਕੇ ਮੇਵਾ ਸਿੰਘ ਖਿਜ਼ਰਾਬਾਦ, ਅੱਛਰ ਸਿੰਘ ਕੰਸਾਲਾ, ਸੇਵਾ ਮੁਕਤ ਤਹਿਸੀਲਦਾਰ ਸੋਹਣ ਸਿੰਘ ਮਾਨ, ਰਣਵੀਰ ਸਿੰਘ ਕਾਦੀਮਾਜਰਾ, ਜਗਦੀਸ਼ ਸਿੰਘ, ਕੈਪਟਨ ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ, ਦਰਸ਼ਨ ਸਿੰਘ ਤੇ ਗੁਰਸੇਵਕ ਸਿੰਘ ਹਾਜ਼ਰ ਸਨ |