20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਬਿਜਲੀ ਕੱਟਾਂ ਨੇ ਪੰਜਾਬ ਸਰਕਾਰ ਦੇ ਮੁਫ਼ਤ ਬਿਜਲੀ ਦੇਣ ਦੇ ਦਾਅਵਿਆਂ ਦੀ ਫੂਕ ਕੱਢੀ-ਸੰਜੀਵ ਖੰਨਾ <br/>

ਅਜੀਤ ਡੈਸਕ 16-06-2025
ਜ਼ੀਰਕਪੁਰ, 15 ਜੂਨ (ਮਨਿੰਦਰ ਸਿੰਘ)-ਪੰਜਾਬ 'ਚ ਲਗਾਤਾਰ ਗੰਭੀਰ ਹੋ ਰਹੇ ਬਿਜਲੀ ਸੰਕਟ ਨੂੰ ਲੈ ਕੇ ਭਾਜਪਾ ਆਗੂ ਸੰਜੀਵ ਖੰਨਾ ਨੇ ਪੰਜਾਬ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਵਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਨੂੰ ਵੱਡੀ ਇਸ਼ਤਿਹਾਰਬਾਜ਼ੀ ਦਾ ਹਿੱਸਾ ਬਣਾ ਦਿੱਤਾ ਗਿਆ, ਜਦ ਕਿ ਹਕੀਕਤ 'ਚ ਲੋਕ ਬਿਜਲੀ ਦੀ ਸਪਲਾਈ ਲਈ ਤਰਸ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਬਿਜਲੀ ਆਉਣੀ ਹੀ ਨਹੀਂ, ਤਾਂ 300 ਯੂਨਿਟ ਦੀ ਗੱਲ ਕਰਨਾ ਆਮ ਲੋਕਾਂ ਦੀ ਬੇਇੱਜ਼ਤੀ ਕਰਨ ਵਾਲੀ ਗੱਲ ਹੈ | ਖੰਨਾ ਨੇ ਕਿਹਾ ਕਿ ਖੇਤਰ 'ਚ 24 ਘੰਟੇ ਬਿਜਲੀ ਸਪਲਾਈ ਲੋਕਾਂ ਲਈ ਸੁਪਨਾ ਬਣ ਕੇ ਰਹਿ ਗਈ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਕੱਟਾਂ ਕਾਰਨ ਪੰਜਾਬ ਦੇ ਘਰਾਂ 'ਚ ਪੱਖੇ ਸਜਾਵਟੀ ਸਾਮਾਨ ਬਣ ਗਏ ਹਨ | ਸੰਜੀਵ ਖੰਨਾ ਨੇ ਦਾਅਵਾ ਕੀਤਾ ਕਿ ਸਰਕਾਰ ਦੇ ਇਸ਼ਤਿਹਾਰਾਂ ਦੇ ਪਿੱਛੇ ਛੁਪੇ ਝੂਠੇ ਦਾਅਵੇ ਆਖਿਰਕਾਰ ਸੂਬੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਵੀ ਤਬਾਹ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਟਰਾਂਸਫਾਰਮਰ ਓਵਰਲੋਡ ਹੋਣ ਕਾਰਨ ਹਰੇਕ ਦਿਨ ਕਿਸੇ ਨਾ ਕਿਸੇ ਇਲਾਕੇ 'ਚ ਬਿਜਲੀ ਸਪਲਾਈ ਬੰਦ ਰਹਿੰਦੀ ਹਨ | ਬਿਜਲੀ ਦੀ ਮੁਰੰਮਤ ਲਈ ਕਰਮਚਾਰੀ ਨਹੀਂ ਹਨ | ਬਿਜਲੀ ਵਿਭਾਗ ਵਲੋਂ ਦਿੱਤੇ ਨੰਬਰਾਂ 'ਤੇ ਕੋਈ ਵੀ ਫੋਨ ਨਹੀਂ ਚੁੱਕਦਾ | ਉਨ੍ਹਾਂ ਕਿਹਾ ਕਿ ਸਰਕਾਰ ਦੇ ਮੁਫ਼ਤ ਬਿਜਲੀ ਦੇਣ ਦੇ ਦਾਅਵੇ ਨੇ ਨਾ ਸਿਰਫ਼ ਆਮ ਲੋਕਾਂ ਦੇ ਭਰੋਸੇ ਨੂੰ ਤੋੜਿਆ ਹੈ, ਸਗੋਂ ਬਿਜਲੀ ਪ੍ਰਣਾਲੀ ਨੂੰ ਵੀ ਚਰਮਰਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਹ ਆਲਸੀ ਤੇ ਕਾਗਜ਼ੀ ਪ੍ਰਸ਼ਾਸਨਿਕ ਵਿਵਸਥਾ ਦਾ ਨਤੀਜਾ ਹੈ, ਜਿਸ 'ਚ ਨਾ ਜਵਾਬਦੇਹੀ ਹੈ ਤੇ ਨਾ ਹੀ ਇਮਾਨਦਾਰੀ ਹੈ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹਾਲਾਤ ਨਹੀਂ ਸੁਧਰੇ, ਤਾਂ ਲੋਕ ਆਪਣੇ ਹੱਕ ਲਈ ਰੋਸ ਮੁਜ਼ਾਹਰੇ ਕਰਨ ਤੇ ਸੜਕਾਂ 'ਤੇ ਉਤਰਨ ਤੋਂ ਪਿੱਛੇ ਨਹੀਂ ਹਟਣਗੇ |

ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਵਲੋਂ ਵਿਸ਼ਵ ਖੂਨਦਾਤਾ ਦਿਵਸ ਮੌਕੇ ਖੂਨਦਾਨੀ ਸਨਮਾਨਿਤ <br/> ਅਗਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਸਾਡਾ ਉਪਰਾਲਾ ਸਹੀ ਦਿਸ਼ਾ ਵੱਲ ਵਧ ਰਿਹਾ-ਬੈਨੀਪਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।