20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਵਲੋਂ ਵਿਸ਼ਵ ਖੂਨਦਾਤਾ ਦਿਵਸ ਮੌਕੇ ਖੂਨਦਾਨੀ ਸਨਮਾਨਿਤ <br/>

ਅਜੀਤ ਡੈਸਕ 16-06-2025
ਡੇਰਾਬੱਸੀ, 15 ਜੂਨ (ਰਣਬੀਰ ਸਿੰਘ ਪੜ੍ਹੀ)-ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਸ਼ਾਖਾ ਡੇਰਾਬੱਸੀ ਵਲੋਂ ਵਿਸ਼ਵ ਖੂਨਦਾਤਾ ਦਿਵਸ ਮਨਾਇਆ | ਇਸ ਮੌਕੇ ਇਕ ਦਰਜਨ ਤੋਂ ਵੱਧ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਖ਼ੂਨਦਾਨੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਹੈ | ਪ੍ਰੀਸ਼ਦ ਦੇ ਸੈਕਟਰੀ ਉਪੇਸ਼ ਬੰਸਲ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪ੍ਰਧਾਨ ਡਾ. ਬਰਖਾ ਰਾਮ ਦੀ ਅਗਵਾਈ ਹੇਠ ਐਸ. ਐਸ. ਜੈਨ ਸਭਾ, ਨਿਰੰਕਾਰੀ ਮੰਡਲ, ਸ੍ਰੀ ਰਾਮਲੀਲ੍ਹਾ ਕਮੇਟੀ, ਗਰੀਨ ਬਾਰਬਰ ਐਸੋਸੀਏਸ਼ਨ, ਇੰਡੋ-ਸਵੀਫਟ, ਹਿਊਮੈਨੇਟਰੀ ਐਸੋਸੀਏਸ਼ਨ, ਮੇ ਆਈ ਹੈਲਪ ਕਲੱਬ, ਲਾਇਨਜ਼ ਕਲੱਬ, ਸ਼ਿਵ ਕਾਂਵੜ ਸੰਘ, ਭਾਰਤ ਵਿਕਾਸ ਪ੍ਰੀਸ਼ਦ ਤੇ ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਆਦਿ ਸੰਸਥਾਵਾਂ ਦੇ ਮੁੱਖੀਆਂ ਸਮੇਤ ਇਕ ਦਰਜਨ ਤੋਂ ਵੱਧ ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ | ਇਸ ਸਨਮਾਨ ਸਮਾਗਮ ਦੌਰਾਨ ਮੁਬਾਰਿਕਪੁਰ ਤੋਂ ਉੱਘੇ ਸਮਾਜ ਸੇਵੀ ਰਵਿੰਦਰਪਾਲ ਸ਼ਰਮਾ ਨੂੰ 153 ਵਾਰ ਤੇ ਭਾਰਤੀ ਜਨਤਾ ਪਾਰਟੀ ਦੇ ਵਾਈਸ ਪ੍ਰਧਾਨ ਰਵਿੰਦਰ ਵੈਸ਼ਨਵ ਨੂੰ 58 ਵਾਰ ਖ਼ੂਨ ਦਾਨ ਕਰਨ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਡਾ. ਬਰਖਾ ਰਾਮ ਤੇ ਸੈਕਟਰੀ ਉਪੇਸ਼ ਬੰਸਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੂਨ ਦਾਨ ਕਰਨ ਤਾਂ ਜੋ ਲੋੜਵੰਦਾਂ ਦੀ ਸਹਾਇਤਾ ਹੋ ਸਕੇ | ਉਨ੍ਹਾਂ ਦੱਸਿਆ ਕਿ ਖੂਨ ਦੇਣ ਨਾਲ ਸਰੀਰ ਨੂੰ ਕੋਈ ਨੁਕਸਾਨ ਨਹੀਂ ਬਲਕਿ ਬਹੁਤ ਫਾਇਦਾ ਹੁੰਦਾ ਹੈ | ਦੁਨੀਆ 'ਚ ਬਹੁਤ ਸਾਰੇ ਲੋਕ ਜੋ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜਤ ਹਨ ਖ਼ੂਨ ਦੀ ਕਮੀ ਕਾਰਨ ਦਮ ਤੋੜ ਜਾਂਦੇ ਹਨ | ਇਸ ਮੌਕੇ ਉਨ੍ਹਾਂ ਨੇ ਹਾਜ਼ਰ ਖ਼ੂਨਦਾਨੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਭਾਜਪਾ ਮੰਡਲ ਡੇਰਾਬੱਸੀ ਦੇ ਪ੍ਰਧਾਨ ਪਵਨ ਧੀਮਾਨ, ਅਜੇ ਕੁਮਾਰ ਸੈਦਪੁਰਾ ਸਮੇਤ ਹੋਰ ਪਤਵੰਤੇ ਮੌਜੂਦ ਸਨ |

ਪਿਛਲੀ ਖ਼ਬਰ ਅਧਿਆਪਕ ਮੁਨੀਸ਼ ਧਰਮਾਣੀ ਵਲੋਂ ਤਿੰਨ ਦਹਾਕਿਆਂ ਤੋਂ ਕੀਤੀ ਜਾ ਰਹੀ ਹੈ ਜੰਗਲੀ ਜੀਵਾਂ ਲਈ ਪਾਣੀ ਦੀ ਸੇਵਾ <br/> ਅਗਲੀ ਖ਼ਬਰ ਬਿਜਲੀ ਕੱਟਾਂ ਨੇ ਪੰਜਾਬ ਸਰਕਾਰ ਦੇ ਮੁਫ਼ਤ ਬਿਜਲੀ ਦੇਣ ਦੇ ਦਾਅਵਿਆਂ ਦੀ ਫੂਕ ਕੱਢੀ-ਸੰਜੀਵ ਖੰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।