14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸੀਵਰੇਜ ਸਮੱਸਿਆ ਨੂੰ ਲੈ ਕੇ ਵਾਰਡ ਨੰਬਰ 1 ਦੇ ਵਸਨੀਕਾਂ ਨੇ ਐਸ. ਡੀ. ਐਮ. ਨੂੰ ਸੌਂਪਿਆ ਮੰਗ ਪੱਤਰ <br/>

ਅਜੀਤ ਡੈਸਕ 17-06-2025
ਨੰਗਲ, 16 ਜੂਨ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਦੇ ਵਾਰਡ ਨੰਬਰ 1 ਵਿਚ ਸੀਵਰੇਜ ਦੀ ਸਮੱਸਿਆ ਨੂੰ ਜਲਦ ਹੱਲ ਕਰਵਾਉਣ ਦੇ ਮਕਸਦ ਨਾਲ ਅੱਜ ਵਾਰਡ ਦੇ ਵਸਨੀਕਾਂ ਵਲੋਂ ਐਸ. ਡੀ. ਐਮ. ਨੰਗਲ ਨੂੰ ਇਕ ਮੰਗ-ਪੱਤਰ ਸੌਂਪਿਆ ਗਿਆ | ਸਾਬਕਾ ਕੌਂਸਲਰ ਵਿਜੇ ਕੌਂਸਲ, ਸੌਰਵ ਸ਼ਰਮਾ, ਮੁਕੇਸ਼ ਕੁਮਾਰ ਪੀਏ, ਰਮਨ ਸ਼ਰਮਾ, ਅੰਜਨਾ ਦੇਵੀ, ਅਸ਼ਵਨੀ ਕੁਮਾਰ, ਅਵਿਨਾਸ਼ ਸ਼ਰਮਾ, ਜਗਮੋਹਨ ਆਦਿ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਰਡ ਅਧੀਨ ਆਉਂਦੇ ਕੇਸ਼ਵ ਨਗਰ 'ਚ ਕੋਈ ਸੀਵਰੇਜ ਸਿਸਟਮ ਨਹੀਂ ਹੈ | ਇਸ ਇਲਾਕੇ ਦੇ ਕਈ ਘਰਾਂ 'ਚ ਨਿਯਮਤ ਪਾਣੀ ਤੇ ਹੋਰ ਬੁਨਿਆਦੀ ਸਹੂਲਤਾਂ ਉਪਲਬਧ ਨਹੀਂ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬਰਮਾਲਾ ਪਿੰਡ ਅਤੇ ਸ਼ਮਸ਼ਾਨਘਾਟ ਵਾਲੀ ਸੜਕ ਦੇ ਵਸਨੀਕਾਂ ਨੂੰ ਵੀ ਸੀਵਰੇਜ ਨਾਲ ਸੰਬੰਧਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਗਰ ਕੌਂਸਲ ਨੂੰ ਵਾਰ-ਵਾਰ ਬੇਨਤੀਆਂ ਅਤੇ ਸ਼ਿਕਾਇਤਾਂ ਕਰਨ ਦੇ ਬਾਵਜੂਦ, ਹੁਣ ਤੱਕ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ ਹੈ ਤੇ ਹਰ ਵਾਰ ਭਰੋਸਾ ਦੇਣ ਦੇ ਬਾਵਜੂਦ, ਕੋਈ ਹੱਲ ਨਹੀਂ ਨਿਕਲ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸੀਂ ਐਸ. ਡੀ. ਐਮ. ਨੂੰ ਬੇਨਤੀ ਕੀਤੀ ਹੈ ਕਿ ਇਸ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇ ਤੇ ਜਦੋਂ ਤੱਕ ਕੋਈ ਸਥਾਈ ਹੱਲ ਨਹੀਂ ਨਿਕਲਦਾ, ਲੋਕਾਂ ਦੇ ਘਰਾਂ ਵਿਚ ਪਏ ਟੋਇਆਂ ਨੂੰ ਸਾਫ਼ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਐਸ. ਡੀ. ਐਮ. ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਸੰਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ |

ਪਿਛਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਰੋਜ਼ਗਾਰ ਕੈਂਪ ਅੱਜ ਅਗਲੀ ਖ਼ਬਰ ਬਾਬਾ ਪਨੂੰ ਦਰਬਾਰ ਭੌਰਾ ਵਿਖੇ ਮੁਹੰਮਦ ਸਦੀਕ ਤੇ ਸੁਖਜੀਤ ਕੌਰ ਪੁੱਜਣਗੇ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।