14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸੁਰਿੰਦਰ ਸਿੰਘ ਕਾਕਾ ਰਾਣਾ ਮੁਕਾਰੀ ਬਣੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਕੱਤਰ <br/>

ਅਜੀਤ ਡੈਸਕ 17-06-2025
ਨੂਰਪੁਰ ਬੇਦੀ, 16 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਕਾਂਗਰਸ ਪਾਰਟੀ ਵਲੋਂ ਜ਼ਮੀਨ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਤੇ ਨਵੇਂ ਜੋਸ਼ੀਲੇ ਚਿਹਰਿਆਂ ਨੂੰ ਅੱਗੇ ਲਿਆਉਣ ਤਹਿਤ ਇਲਾਕੇ ਦੇ ਸਰਗਰਮ ਤੇ ਸਮਰਪਿਤ ਕਾਂਗਰਸੀ ਵਰਕਰ ਸੁਰਿੰਦਰ ਸਿੰਘ ਕਾਕਾ ਰਾਣਾ ਮੁਕਾਰੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦਾ ਸਕੱਤਰ ਨਿਯੁਕਤ ਕੀਤਾ ਹੈ | ਇਹ ਨਿਯੁਕਤੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਨਿਯੁਕਤੀ ਪੱਤਰ ਸੌਂਪ ਕੇ ਕੀਤੀ ਗਈ | ਨਵ ਨਿਯੁਕਤ ਸਕੱਤਰ ਰਾਣਾ ਨੇ ਕਿਹਾ ਕਿ ਇਹ ਜ਼ਿੰਮੇਵਾਰੀ ਮੇਰੇ ਲਈ ਮਾਣ ਦੀ ਗੱਲ ਹੈ ਅਤੇ ਮੈਂ ਪਾਰਟੀ ਦੇ ਸਿਧਾਂਤਾਂ 'ਤੇ ਰਹਿੰਦਿਆਂ ਹੋਇਆ ਹਰ ਵਰਕਰ ਦੀ ਆਵਾਜ਼ ਬਣ ਕੇ ਕੰਮ ਕਰਾਂਗਾ | ਉਨ੍ਹਾਂ ਕਾਂਗਰਸ ਹਾਈਕਮਾਨ ਤੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਧੰਨਵਾਦ ਕੀਤਾ |
ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਜਿਹੇ ਮਿਹਨਤੀ ਨੌਜਵਾਨਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਮਾ. ਮਦਨ, ਅਸ਼ੋਕ ਰਾਣਾ, ਰਾਮਪਾਲ ਪੰਚ, ਬਾਬਾ ਬਲਵੀਰ ਸਿੰਘ, ਮਾ. ਰਾਮਪਾਲ, ਸਰਪੰਚ ਸਤਨਾਮ ਸਿੰਘ, ਨਵਦੀਪ ਸਹਿਜਪਾਲ, ਪ੍ਰਦੀਪ ਕੁਮਾਰ, ਤੀਰਥ ਪੰਚ, ਕੁਲਵਿੰਦਰ ਸਿੰਘ, ਦਰਸ਼ਨ ਧੀਮਾਨ, ਡਾ. ਕੁਲਦੀਪ ਚੌਧਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਔਲਖਾਂ ਧਾਮ ਵਿਖੇ ਕਰਵਾਇਆ ਧਾਰਮਿਕ ਸਮਾਗਮ ਯਾਦਗਾਰੀ ਹੋ ਨਿੱਬੜਿਆ <br/> ਅਗਲੀ ਖ਼ਬਰ ਦੋਨਾਲ ਪੰਚਾਇਤ ਨੇ ਫ਼ੜਿਆ ਆਮ ਆਦਮੀ ਪਾਰਟੀ ਦਾ ਪੱਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।