ਸ੍ਰੀ ਚਮਕੌਰ ਸਾਹਿਬ, 16 ਜੂਨ (ਜਗਮੋਹਣ ਸਿੰਘ ਨਾਰੰਗ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਮਾਣਿਤ ਪੰਜ ਮੈਂਬਰੀ ਭਰਤੀ ਕਮੇਟੀ ਦੇ ਆਦੇਸ਼ਾਂ 'ਤੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਅਕਾਲੀ ਆਗੂਆਂ ਦੀ ਮੀਟਿੰਗ ਜਥੇਦਾਰ ਹਰਬੰਸ ਸਿੰਘ ਕੰਧੋਲਾ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਦੀ ਅਗਵਾਈ ਹੇਠ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਹੋਈ | ਜਿਸ 'ਚ ਚੱਲ ਰਹੀ ਭਰਤੀ ਮੁਹਿੰਮ ਸੰਬੰਧੀ ਸਮੀਖਿਆ ਕੀਤੀ ਤੇ ਭਰਤੀ ਮੁਹਿੰਮ ਨੂੰ ਮਿਲ ਰਹੇ ਭਰਵੇਂ ਹੁੰਗਾਰੇ 'ਤੇ ਤਸੱਲੀ ਪ੍ਰਗਟ ਕਰਦਿਆਂ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਅਪੀਲ ਕਰਦਿਆਂ ਜਥੇਦਾਰ ਕੰਧੋਲਾ, ਸਾਬਕਾ ਸੰਸਦ ਮੈਂਬਰ ਬੀਬੀ ਸਤਵਿੰਦਰ ਕੌਰ ਧਾਰੀਵਾਲ, ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ ਆਦਿ ਨੇ ਕਿਹਾ ਕਿ ਸ੍ਰੀ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਹੇਠ ਕੀਤੀ ਜਾ ਰਹੀ ਭਰਤੀ ਅਸਲ ਸ਼੍ਰੋਮਣੀ ਅਕਾਲੀ ਦਲ ਹੋਵੇਗਾ ਜਦ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਮੁੱਖ ਹੋਇਆ ਬਾਦਲ ਦਲ ਲੋਕਾਂ ਦੇ ਮਨਾ 'ਚੋਂ ਆਪਣਾ ਵਿਸਵਾਸ ਖੋਹ ਚੁੱਕਾ ਹੈ | ਇਨ੍ਹਾਂ ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਸਹੀ ਅਗਵਾਈ ਕਰੇਗਾ | ਜਥੇਦਾਰ ਗੁਰਮੀਤ ਸਿੰਘ ਮਕੜੋਨਾ, ਪਿ੍ੰਸੀਪਲ ਮੋਹਣ ਸਿੰਘ, ਆੜ੍ਹਤੀ ਐਸੋ: ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮਾਂਗਟ, ਅਮਰਜੀਤ ਸਿੰਘ ਢਿੱਲੋਂ ਸੱਲ੍ਹੋਮਾਜਰਾ ਆਦਿ ਨੇ ਵੀ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਅਕਾਲੀ ਦਲ ਨਾਲ ਜੁੜਨ ਦੀ ਅਪੀਲ ਕੀਤੀ | ਮੀਟਿੰਗ ਦੌਰਾਨ ਹਾਜ਼ਰ ਆਗੂਆਂ ਨੇ ਮੈਂਬਰਾਂ ਦੀ ਕੀਤੀ ਭਰਤੀ ਦੀਆਂ ਰਸੀਦਾ ਦੀਆਂ ਕਾਪੀਆਂ ਜਮਾਂ ਕਰਵਾਈਆਂ | ਮੀਟਿੰਗ ਤੋਂ ਪਹਿਲਾਂ ਅਹਿਮਦਾਬਾਦ ਦੇ ਹਵਾਈ ਜਹਾਜ਼ ਦੇ ਹਾਦਸੇ ਦੇ ਸ਼ਿਕਾਰ ਯਾਤਰੀਆਂ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਸੁਖਦੇਵ ਸਿੰਘ ਢੀਂਡਸਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇ ਕੁਲਵੰਤ ਸਿੰਘ ਭੂਰੜੇ, ਧਰਮ ਸਿੰਘ ਸ੍ਰੀ ਚਮਕੌਰ ਸਾਹਿਬ, ਹਰਨਾਮ ਸਿੰਘ ਕੀੜੀ ਅਫਗਾਨਾ, ਮਾਨ ਸਿੰਘ ਕਤਲੌਰ, ਲਖਵੀਰ ਸਿੰਘ ਸ਼ਾਹ ਝਮਲੂਟੀ, ਪਰਮਜੀਤ ਸਿੰਘ ਭੁੱਲਰ ਕਤਲੌਰ, ਰਜਿੰਦਰ ਸਿੰਘ ਗਿੱਲ ਦੁਗਰੀ, ਬਹਾਦਰ ਸਿੰਘ ਓਇੰਦ, ਬਚਿੱਤਰ ਸਿੰਘ ਚੱਕਲਾਂ, ਰਣਜੀਤ ਸਿੰਘ ਸੰਧੂਆਂ, ਕੁਲਦੀਪ ਸਿੰਘ ਓਇੰਦ, ਜੁਝਾਰ ਸਿੰਘ ਖੇੜੀ, ਸਵਰਨ ਸਿੰਘ, ਮਾਨ ਸਿੰਘ ਸਮੇਤ ਕਈ ਅਕਾਲੀ ਆਗੂ ਹਾਜ਼ਰ ਸਨ |