ਕਾਹਨਪੁਰ ਖੂਹੀ, 16 ਜੂਨ (ਗੁਰਬੀਰ ਸਿੰਘ ਵਾਲੀਆ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਅਧੀਨ 7ਵਾਂ ਮਹਾਨ ਗੁਰਮਤਿ ਸਮਾਗਮ 22 ਜੂਨ ਨੂੰ ਗੁਰਦੁਆਰਾ ਸਿੰਘ ਸਭਾ ਪਿੰਡ ਡੂਮੇਵਾਲ (ਨੂਰਪੁਰ ਬੇਦੀ) ਵਿਖੇ ਆਯੋਜਿਤ ਕਰਵਾਇਆ ਜਾ ਰਿਹਾ ਹੈ | ਸਮਾਗਮ ਦੌਰਾਨ ਲੋੜਵੰਦ ਲੋਕਾਂ ਲਈ ਅੱਖਾਂ ਦੇ ਮੁਫ਼ਤ ਚੈੱਕਅਪ ਲਈ ਮੈਡੀਕਲ ਕੈਂਪ ਲਗਾਇਆ ਜਾਵੇਗਾ ਜਿਥੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਲੈਂਜ਼ ਵੀ ਲਗਾਏ ਜਾਣਗੇ | ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਸਮਾਗਮ ਦਾ ਸਮਾਂ ਤਬਦੀਲ ਕਰਕੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ | ਇਸ ਸੰਬੰਧੀ ਮਹਾਨ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਦੀ ਅਗਵਾਈ ਹੇਠ ਇਕ ਮੀਟਿੰਗ ਗੁਰਦੁਆਰਾ ਸਿੰਘ ਸਭਾ ਡੂਮੇਵਾਲ ਵਿਖੇ ਹੋਈ | ਇਸ ਮੌਕੇ ਪਿੰਡ ਡੂਮੇਵਾਲ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਇਲਾਕੇ ਦੇ ਕਈ ਪਿੰਡਾਂ ਦੇ ਮੁਹਤਬਰ ਸਿੱਖ ਵਿਅਕਤੀਆਂ ਨੇ ਵੀ ਹਾਜ਼ਰੀ ਭਰੀ ਤੇ ਆਪਣੇ-ਆਪਣੇ ਸੁਝਾਅ ਸਾਂਝੇ ਕੀਤੇ | ਮੀਟਿੰਗ 'ਚ ਭਾਈ ਅਜੈਬ ਸਿੰਘ, ਸ਼ਮਸ਼ੇਰ ਸਿੰਘ ਮੋਹਨ ਸਿੰਘ, ਡੂਮੇਵਾਲ ਕਸ਼ਮੀਰ ਸਿੰਘ, ਮਾ. ਜਸਵੀਰ ਸਿੰਘ, ਨਰਿੰਦਰ ਸਿੰਘ ਕੁੱਕੂ, ਸੁਖਵੀਰ ਸਿੰਘ, ਬਿਕਰਮਜੀਤ ਸਿੰਘ, ਅਮਰਜੀਤ ਸਿੰਘ, ਜਗਦੀਪ ਸਿੰਘ ਜੱਗੀ, ਬਰਜਿੰਦਰ ਸਿੰਘ, ਕਰਨੈਲ ਸਿੰਘ ਨੰਗਲ, ਧਰਮਪਾਲ ਸਿੰਘ (ਸ੍ਰੀ ਅਨੰਦਪੁਰ ਸਾਹਿਬ), ਮਾਸਟਰ ਜਸਵਿੰਦਰ ਸਿੰਘ ਮੀਰਪੁਰ, ਮੱਖਣ ਸਿੰਘ ਬੈਂਸ (ਪ੍ਰਧਾਨ ਗੁਰੂ ਰਾਮਦਾਸ ਸੇਵਾ ਸੁਸਾਇਟੀ), ਪਰਮਜੀਤ ਸਿੰਘ ਅਬਿਆਣਾ, ਲਖਵਿੰਦਰ ਸਿੰਘ ਸੈਣੀ ਮਾਜਰਾ, ਅਮਰੀਕ ਸਿੰਘ ਆਇਰਨ ਸਟੋਰ, ਦਲਵਿੰਦਰ ਸਿੰਘ ਢੀਂਡਸਾ, ਕੇਸਰ ਸਿੰਘ ਹੀਰਪੁਰ, ਜਗਤਾਰ ਸਿੰਘ ਮੂਸਾਪੁਰ, ਅਮਰੀਕ ਸਿੰਘ ਭੱਠਲ, ਡਾ. ਸ਼ਿੰਗਾਰਾ ਸਿੰਘ, ਜਸਵੰਤ ਸਿੰਘ ਬਸੀ ਅਤੇ ਹੋਰ ਸੰਗਤਾਂ ਸ਼ਾਮਿਲ ਸਨ | ਇਸ ਮੌਕੇ ਉਨ੍ਹਾਂ ਵਲੋਂ ਇਲਾਕੇ ਦੀ ਸੰਗਤ ਨੂੰ ਫ੍ਰੀ ਮੈਡੀਕਲ ਕੈਂਪ ਦਾ ਲਾਹਾ ਲੈਣ ਤੇ ਸਮਾਗਮ ਵਿਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਗਈ |