ਨੂਰਪੁਰ ਬੇਦੀ, 16 ਜੂਨ (ਵਿੰਦਰਪਾਲ ਝਾਂਡੀਆਂ)-ਨਾਮਵਰ ਸਮਾਜ ਸੇਵੀ ਸੰਸਥਾ ਗੁਰੂ ਰਾਮਦਾਸ ਸਮਾਜ ਸੇਵਾ ਸੁਸਾਇਟੀ ਵਲੋਂ ਏਮਜ਼ ਹਸਪਤਾਲ ਬਿਲਾਸਪੁਰ ਤੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਮਰੀਜ਼ਾਂ ਨੂੰ ਇਲਾਜ ਲਈ ਲਿਜਾਉਣ ਸੰਬੰਧੀ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ ਲਈ ਪਿੰਡ ਅਮਰਪੁਰ ਬੇਲਾ ਦੇ ਵਾਸੀਆਂ ਵਲੋਂ ਪਿੰਡ 'ਚੋਂ ਇਕੱਤਰ ਕਰਕੇ 23 ਹਜ਼ਾਰ 80 ਰੁਪਏ ਦੀ ਰਾਸ਼ੀ ਸੁਸਾਇਟੀ ਦੇ ਪ੍ਰਧਾਨ ਮੱਖਣ ਸਿੰਘ ਬੈਂਸ ਨੂੰ ਭੇਟ ਕੀਤੀ ਗਈ | ਇਸ ਮੌਕੇ ਪਿੰਡ ਵਾਸੀਆਂ ਵਲੋਂ ਮੁਫ਼ਤ ਬੱਸ ਸੇਵਾ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਸੰਸਥਾ ਦਾ ਇਲਾਕੇ ਦੇ ਲੋਕਾਂ ਲਈ ਬਹੁਤ ਵਧੀਆ ਉਪਰਾਲਾ ਹੈ, ਉਨ੍ਹਾਂ ਨੇ ਭਵਿੱਖ ਵਿਚ ਵੀ ਸੁਸਾਇਟੀ ਨੂੰ ਹਰ ਪੱਖੋਂ ਸਹਿਯੋਗ ਕਰਨ ਦਾ ਭਰੋਸਾ ਦਿੱਤਾ | ਸੁਸਾਇਟੀ ਦੇ ਪ੍ਰਧਾਨ ਮੱਖਣ ਸਿੰਘ ਬੈਂਸ ਨੇ ਪਿੰਡ ਵਾਸੀਆਂ ਦਾ ਉਕਤ ਆਰਥਿਕ ਸਹਿਯੋਗ ਪ੍ਰਦਾਨ ਕਰਨ 'ਤੇ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਅਜਮੇਰ ਸਿੰਘ, ਕੇਸਰ ਸਿੰਘ, ਸਤਨਾਮ ਸਿੰਘ, ਕਰਨੈਲ ਸਿੰਘ, ਜੋਗਿੰਦਰ ਸਿੰਘ ਸੋਢੀ, ਉਜਾਗਰ ਸਿੰਘ, ਹਰੀਰਾਮ ਮੁਕਾਰੀ, ਧਨੀ ਰਾਮ, ਸੁਭਾਸ਼ ਕੁਮਾਰ ਮੁਕਾਰੀ ਜਸਵਿੰਦਰ ਸਿੰਘ ਭਨੂਹਾਂ ਆਦਿ ਹਾਜ਼ਰ ਸਨ |