10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਲਾਲਪੁਰਾ ਪ੍ਰਾਚੀਨ ਮਾਤਾ ਮਨਸਾ ਦੇਵੀ ਮੰਦਰ ਬਰਦਾਰ ਵਿਖੇ ਹੋਏ ਨਤਮਸਤਕ <br/>

ਅਜੀਤ ਡੈਸਕ 17-06-2025
ਪੁਰਖਾਲੀ, 16 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਪ੍ਰਾਚੀਨ ਮਾਤਾ ਮਨਸਾ ਦੇਵੀ ਮੰਦਰ ਬਰਦਾਰ ਵਿਖੇ ਨਤਮਸਤਕ ਹੋਏ ਤੇ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ | ਮੰਦਰ ਦੇ ਸੇਵਾਦਾਰ ਰਾਮ ਪ੍ਰਤਾਪ ਗਿਰੀ ਵਲੋਂ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦਾ ਪ੍ਰਾਚੀਨ ਮਾਤਾ ਮਨਸਾ ਦੇਵੀ ਮੰਦਰ ਵਿਖੇ ਪੁੱਜਣ 'ਤੇ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਇਲਾਕਾ ਵਾਸੀਆਂ ਵਲੋਂ ਸਨਮਾਨਿਤ ਕੀਤਾ | ਇਸ ਮੌਕੇ ਸ. ਲਾਲਪੁਰਾ ਨੇ ਕਿਹਾ ਕਿ ਪ੍ਰਾਚੀਨ ਮਾਤਾ ਮਨਸਾ ਦੇਵੀ ਮੰਦਰ ਬਰਦਾਰ ਇਲਾਕੇ ਦਾ ਪ੍ਰਮੁੱਖ ਧਾਰਮਿਕ ਸਥਾਨ ਹੈ, ਜਿਥੇ ਕਿ ਪੰਜਾਬ, ਚੰਡੀਗੜ੍ਹ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਚ ਨਤਮਸਤਕ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਇਸ ਮੰਦਰ ਦਾ ਅਪਣਾ ਪੁਰਾਣਾ ਇਤਿਹਾਸ ਹੈ ਜੋ ਕਿ ਸੰਗਤਾਂ 'ਚ ਸ਼ਰਧਾ ਦਾ ਕੇਂਦਰ ਬਣਿਆ ਹੋਇਆ ਹੈ | ਇਸ ਮੌਕੇ ਬਰਦਾਰ ਦੇ ਸਾਬਕਾ ਸਰਪੰਚ ਹੇਤ ਰਾਮ ਤੇ ਉਨ੍ਹਾਂ ਦੇ ਸਪੁੱਤਰ ਨੌਜਵਾਨ ਆਗੂ ਨਿਰਮਲ ਸਿੰਘ ਬਰਦਾਰ ਵਲੋਂ ਪ੍ਰਾਚੀਨ ਮਨਸਾ ਦੇਵੀ ਮੰਦਰ ਦੀ ਸੇਵਾ ਲਈ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਰਾਹੀਂ ਇਕ ਲੱਖ ਰੁਪਏ ਦਾ ਚੈੱਕ ਵੀ ਪ੍ਰਬੰਧਕਾਂ ਨੂੰ ਭੇਟ ਕੀਤਾ | ਪ੍ਰਬੰਧਕਾਂ ਵਲੋ ਇਸ ਸੇਵਾ ਲਈ ਸਾਬਕਾ ਸਰਪੰਚ ਹੇਤ ਰਾਮ ਤੇ ਉਨ੍ਹਾਂ ਦੇ ਸਪੁੱਤਰ ਨਿਰਮਲ ਸਿੰਘ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਭਾਗ ਸਿੰਘ, ਕੇਸਰ ਸਿੰਘ ਹਰੀਪੁਰ, ਤੇਜਿੰਦਰ ਸਿੰਘ ਪੁਰਖਾਲੀ, ਸੁੱਚਾ ਰਾਮ ਪੰਚ, ਜਸਵਿੰਦਰ ਸਿੰਘ ਪੰਚ, ਅਵਤਾਰ ਸਿੰਘ, ਸੁਖਰਾਮ, ਚਰਨਾ, ਸੁੱਖਾ, ਰਜਿੰਦਰ ਸਿੰਘ, ਮੋਹਿੰਦਰ ਸਿੰਘ, ਰਮੇਸ਼, ਨਿਰਮਲ ਮਾਵੀ, ਜੱਸਾ, ਬਲਵੀਰ ਸਿੰਘ, ਪ੍ਰੇਮ ਸਿੰਘ, ਪੋਲਾ ਰਾਮ, ਹੇਮ ਰਾਜ ਤੇ ਹੋਰ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਬੈਂਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਸੂਬਾਈ ਵਪਾਰੀ ਵਫ਼ਦ ਵਲੋਂ ਪ੍ਰਧਾਨ ਸੁਮੇਸ਼ ਸ਼ਰਮਾ ਦੀ ਅਗਵਾਈ ਹੇਠ ਮੁਲਾਕਾਤ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।