08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਡੀ. ਸੀ. ਨੇ ਡੇਂਗੂ ਤੇ ਮੌਸਮੀ ਬੁਖ਼ਾਰ ਤੋਂ ਬਚਾਅ ਲਈ ਲੋਕਾਂ ਨੂੰ ਸੁਚੇਤ ਕਰਨ ਵਾਸਤੇ ਵਿਆਪਕ ਮੁਹਿੰਮ ਚਲਾਉਣ ਦੇ ਦਿੱਤੇ ਆਦੇਸ਼ <br/>

ਅਜੀਤ ਡੈਸਕ 17-06-2025
ਐੱਸ. ਏ. ਐੱਸ. ਨਗਰ, 16 ਜੂਨ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਲੋਕਾਂ ਨੂੰ ਡੇਂਗੂ ਤੇ ਹੋਰ ਮੌਸਮੀ ਬੁਖ਼ਾਰ ਤੋਂ ਬਚਾਅ ਲਈ ਜਾਗਰੂਕ ਕਰਨ ਵਾਸਤੇ ਇਕ ਵਿਆਪਕ ਮੁਹਿੰਮ ਚਲਾਉਣ ਦੀ ਲੋੜ ਹੈ | ਜ਼ਿਲ੍ਹੇ ਦੇ ਸ਼ਹਿਰੀ ਤੇ ਪਿੰਡਾਂ 'ਚ ਡੇਂਗੂ ਦੀ ਰੋਕਥਾਮ ਲਈ ਲਗਾਏ ਵਿਭਾਗਾਂ ਦੇ ਕੰਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਸਮਝਾਉਣਾ ਲਾਜ਼ਮੀ ਹੈ ਕਿ ਕਿਧਰੇ ਵੀ ਖੜ੍ਹਨ ਵਾਲਾ ਪਾਣੀ ਡੇਂਗੂ ਮੱਛਰ ਦੇ ਪੈਦਾ ਹੋਣ ਦਾ ਕਾਰਨ ਬਣਦਾ ਹੈ | ਇਸ ਲਈ ਘਰਾਂ 'ਚ ਪਾਣੀ ਵਾਲੇ ਭਾਂਡਿਆਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਤੇ ਕੂਲਰ ਆਦਿ ਨੂੰ ਹਫ਼ਤੇ 'ਚ ਇਕ ਵਾਰ ਚੰਗੀ ਤਰ੍ਹਾਂ ਖਾਲੀ ਕਰਨਾ ਚਾਹੀਦਾ ਹੈ ਤਾਂ ਜੋ ਡੇਂਗੂ ਮੱਛਰ ਦੀ ਬਰੀਡਿੰਗ ਚੇਨ ਨੂੰ ਤੋੜਿਆ ਜਾ ਸਕੇ | ਉਨ੍ਹਾਂ ਬੀ. ਡੀ. ਪੀ. ਓ. ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਫ਼ਤਾਵਾਰੀ ਰੋਸਟਰ ਅਨੁਸਾਰ ਨਿਯਮਿਤ ਫੌਗਿੰਗ ਕਰਨ ਦੇ ਨਿਰਦੇਸ਼ ਦਿੱਤੇ | ਇਸੇ ਤਰ੍ਹਾਂ ਸਕੂਲ ਖੱੁਲ੍ਹਣ 'ਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵੀ ਡੇਂਗੂ ਤੋਂ ਬਚਾਅ ਸੰਬੰਧੀ ਜਾਣਕਾਰੀ ਦੇਣ ਲਈ ਸਿੱਖਿਆ ਵਿਭਾਗਾਂ ਨੂੰ ਆਖਿਆ ਗਿਆ | ਇਸੇ ਦੌਰਾਨ ਡੀ. ਸੀ. ਨੇ ਸਿਹਤ ਵਿਭਾਗ, ਪੰਚਾਇਤ ਤੇ ਸਥਾਨਕ ਸਰਕਾਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਲੋਕ ਹਫ਼ਤੇ 'ਚ ਖੜ੍ਹੇ ਪਾਣੀ ਨੂੰ ਖਾਲੀ ਕਰਨ ਦੀ ਸਲਾਹ ਦੀ ਉਲੰਘਣਾ ਕਰ ਰਹੇ ਹਨ, ਉਨ੍ਹਾਂ ਦੇ ਚਲਾਨ ਕੱਟੇ ਜਾਣ ਤੇ ਨਾਲ ਹੀ ਸਰਕਾਰੀ ਦਫ਼ਤਰਾਂ 'ਚ ਵੀ ਨਿਰੀਖਣ ਕਰਕੇ ਜਾਗਰੂਕਤਾ ਫੈਲਾਈ ਜਾਵੇ | ਇਸ ਮੌਕੇ ਐਸ. ਡੀ. ਐਮ. ਖਰੜ ਦਿਵਿਆ ਪੀ, ਐਸ. ਡੀ. ਐਮ. ਮੁਹਾਲੀ ਦਮਨਦੀਪ ਕੌਰ, ਸਿਵਲ ਸਰਜਨ ਡਾ. ਸੰਗੀਤਾ ਜੈਨ, ਡੀ. ਡੀ. ਪੀ. ਓ. ਬਲਜਿੰਦਰ ਸਿੰਘ ਗਰੇਵਾਲ, ਡੀ. ਈ. ਓ. (ਐਲੀਮੈਂਟਰੀ) ਦਰਸ਼ਨਜੀਤ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਰੰਜੀਵ ਕੁਮਾਰ ਅਤੇ ਏ. ਡੀ. ਸੀ. (ਅਰਬਨ ਡਿਵੈਲਪਮੈਂਟ) ਦਫ਼ਤਰ ਤੋਂ ਜੁਆਇੰਟ ਡਿਪਟੀ ਡਾਇਰੈਕਟਰ ਪਰਵਿੰਦਰ ਸਿੰਘ ਸਰਾਓ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਗਲੀ ਖ਼ਬਰ ਮੋਰਿੰਡਾ ਕੁਰਾਲੀ ਸੜਕ 'ਤੇ ਬਣ ਰਹੇ ਬਾਈਪਾਸ 'ਤੇ ਸੁੱਟੀ ਫਲਾਈ ਐਸ਼ ਨੇ ਘੰਟਾ ਰੋਕ ਰੱਖੀ ਆਵਾਜਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।