08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਭਗਤ ਕਬੀਰ ਜੀ ਦੇ ਜਨਮ ਦਿਵਸ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ

ਪਿੰਡ ਦਾਤਾਰਪੁਰ ਵਿਖੇ ਭਗਤ ਕਬੀਰ ਸਾਹਿਬ ਜੀ ਦੇ ਜਨਮ ਦਿਵਸ ਸੰਬੰਧੀ ਕਰਵਾਏ ਧਾਰਮਿਕ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਰਾਗੀ ਜਥਾ | <br/> 17-06-2025
ਮੋਰਿੰਡਾ, 16 ਜੂਨ (ਪਿ੍ਤਪਾਲ ਸਿੰਘ)-ਭਗਤ ਕਬੀਰ ਵੈੱਲਫੇਅਰ ਕਲੱਬ ਦਾਤਾਰਪੁਰ ਵਲੋਂ ਸ਼੍ਰੋਮਣੀ ਭਗਤ ਭਗਤ ਕਬੀਰ ਜੀ ਦੇ ਜਨਮ ਦਿਵਸ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ | ਇਸ ਸੰਬੰਧੀ ਕਲੱਬ ਦੇ ਪ੍ਰਧਾਨ ਸਤਵੰਤ ਸਿੰਘ ਦਾਤਾਰਪੁਰ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਗੁਰਪ੍ਰੀਤ ਸਿੰਘ ਪਾਲਮ ਐਨਕਲੇਵ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਭਗਤ ਕਬੀਰ ਜੀ ਦੇ ਜੀਵਨ ਤੇ ਉਨ੍ਹਾਂ ਦੀ ਰਚੀ ਬਾਣੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ 'ਤੇ ਅਮਲ ਕਰਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ | ਇਸ ਮੌਕੇ ਵਿਸ਼ੇਸ਼ ਸੱਦੇ 'ਤੇ ਪਹੁੰਚੇ ਸੀਨੀਅਰ ਆਗੂ ਹਰਮਿੰਦਰ ਸਿੰਘ ਲੱਕੀ ਨੇ ਕਿਹਾ ਕਿ ਭਗਤ ਕਬੀਰ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਦਰਜ ਹੈ | ਇਸ ਲਈ ਅਸੀਂ ਜਿਥੇ ਦਸ ਗੁਰੂ ਸਾਹਿਬਾਨ ਦੇ ਜਨਮ ਦਿਵਸ ਮਨਾਉਂਦੇ ਹਾਂ ਠੀਕ ਉਸੇ ਤਰ੍ਹਾਂ ਸਾਨੂੰ ਭਗਤ ਕਬੀਰ ਜੀ ਸਮੇਤ ਸਮੂਹ ਭਗਤਾਂ ਤੇ ਭੱਟਾਂ ਦੇ ਜਨਮ ਦਿਵਸ ਵੀ ਮਨਾਉਣੇ ਚਾਹੀਦੇ ਹਨ, ਜਿਨ੍ਹਾਂ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ | ਹਰਮਿੰਦਰ ਸਿੰਘ ਲੱਕੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਉਨ੍ਹਾਂ ਭਗਤਾਂ, ਭੱਟਾਂ ਦੇ ਜਨਮ ਦਿਵਸ ਮਨਾਉਣੇ ਸ਼ੁਰੂ ਕਰਨ ਜਿਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ | ਇਸ ਨਾਲ ਜਿਥੇ ਜਾਤ ਪਾਤ ਦਾ ਫ਼ਰਕ ਘਟੇਗਾ ਉਥੇ ਸਿੱਖ ਧਰਮ ਦਾ ਵਿਕਾਸ ਵੱਡੇ ਪੱਧਰ 'ਤੇ ਹੋਵੇਗਾ | ਇਸ ਮੌਕੇ ਕਰਨੈਲ ਸਿੰਘ ਜੀਤ ਵਾਈਸ ਚੇਅਰਮੈਨ ਪੀ. ਏ. ਡੀ. ਬੈਂਕ, ਗੁਰਜੀਤ ਸਿੰਘ ਜੀਤੀ ਰਾਮਗੜ੍ਹ ਮੰਡਾਂ, ਮਨਜੀਤ ਸਿੰਘ, ਬਲਵਿੰਦਰ ਸਿੰਘ, ਜਗਦੇਵ ਸਿੰਘ, ਰਜਿੰਦਰ ਸਿੰਘ, ਲਵਪ੍ਰੀਤ ਸਿੰਘ, ਭਗਵੰਤ ਸਿੰਘ, ਸਿਮਰਨਜੀਤ ਸਿੰਘ, ਪਰਮਿੰਦਰ ਸਿੰਘ, ਅਜੈਬ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ ਭੋਲੂ, ਜੋਰਾਵਰ ਸਿੰਘ, ਰਣਵੀਰ ਸਿੰਘ ਤੇ ਪਿ੍ਤਪਾਲ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸੈਂਪਲੀ 'ਚ ਭਗਤ ਕਬੀਰ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਵਾਕਰਜ ਕਲੱਬ ਮੋਰਿੰਡਾ ਨੇ ਡਾਇਮੰਡ ਜੁਬਲੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।