30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਗੁਰਦੁਆਰਾ ਘਾਹ ਸਾਹਿਬ ਵਿਖੇ ਗੁਰਮਤਿ ਸਮਾਗਮ 6 ਜੁਲਾਈ ਨੂੰ

ਅਜੀਤ ਡੈਸਕ 18-06-2025
ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਘਾਹ ਸਾਹਿਬ (ਘੋੜਿਆਂ ਦਾ ਘਾਹ), ਪਿੰਡ ਨੀਲਾਂ, ਜ਼ਿਲ੍ਹਾ ਬਿਲਾਸਪੁਰ ਹਿਮਾਚਲ ਪ੍ਰਦੇਸ਼ ਵਿਖੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੀ ਯਾਦ 'ਚ ਲੰਗਰ ਸੇਵਾ ਸੁਸਾਇਟੀ ਪਿੰਡ ਮਟੌਰ, ਸ੍ਰੀ ਅਨੰਦਪੁਰ ਸਾਹਿਬ ਵਲੋਂ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਆਗੂ ਤਰਲੋਚਨ ਸਿੰਘ ਚੱਠਾ ਨੇ ਦੱਸਿਆ ਕਿ 4 ਜੁਲਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 6 ਜੁਲਾਈ ਦਿਨ ਐਤਵਾਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ | ਜਿਸ 'ਚ ਪੰਥ ਪ੍ਰਸਿੱਧ ਉੱਚ ਕੋਟੀ ਦੇ ਰਾਗੀ ਸਿੰਘਾਂ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਉੱਥੇ ਹੀ ਸਿੱਖ ਕੌਮ ਦੀਆਂ ਮਹਾਨ ਸ਼ਖ਼ਸੀਅਤਾਂ ਵੀ ਇਸ ਸਮਾਗਮ ਵਿਚ ਹਾਜ਼ਰੀਆਂ ਭਰਨਗੀਆਂ | ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਉਹਨਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਹੰੁਮ੍ਹ ਹੁਮਾ ਕੇ ਪਹੁੰਚਣ ਦੀ ਬੇਨਤੀ ਵੀ ਕੀਤੀ |
ਪਿਛਲੀ ਖ਼ਬਰ ਨਗਰ ਕੌਂਸਲ ਨੇ ਦੁਕਾਨਾਂ ਦੇ ਬਾਹਰ ਪਿਆ ਸਾਮਾਨ ਚੁਕਵਾਇਆ <br/> ਅਗਲੀ ਖ਼ਬਰ ਵਿਧਾਇਕ ਨੇ ਬਸੀ ਪਠਾਣਾਂ 'ਚ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜਾਂ ਲਈ ਨੀਂਹ ਪੱਥਰਾਂ ਦੀ ਕੀਤੀ ਘੁੰਡ ਚੁਕਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।