30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸਿਹਤ ਵਿਭਾਗ ਵਲੋਂ ਕੋਵਿਡ ਸੰਬੰਧੀ ਐਡਵਾਈਜ਼ਰੀ ਜਾਰੀ <br/>

ਅਜੀਤ ਡੈਸਕ 18-06-2025
ਰੂਪਨਗਰ, 17 ਜੂਨ (ਯਸ਼ਵੰਤ ਬੱਸੀ)-ਦੇਸ਼ ਦੇ ਕੁੱਝ ਹਿੱਸਿਆਂ 'ਚ ਮੁੜ ਤੋਂ ਕੋਵਿਡ-19 ਮਾਮਲਿਆਂ 'ਚ ਵਾਧੇ ਦੇ ਮੱਦੇਨਜਰ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਨੇ ਕੋਵਿਡ ਸੰਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ | ਇਸ ਪ੍ਰਸੰਗ ਵਿਚ ਉਨ੍ਹਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਇਹ ਸਿਰਫ ਲੋਕਾਂ ਦੀ ਸੁਰੱਖਿਆ ਲਈ ਇੱਕ ਸਾਵਧਾਨੀ ਸਲਾਹ ਹੈ | ਪੰਜਾਬ ਰਾਜ ਵਿਚ ਸਥਿਤੀ ਕਾਬੂ ਹੇਠ ਹੈ ਅਤੇ ਸਿਹਤ ਵਿਭਾਗ ਪੂਰੀ ਤਿਆਰੀ ਵਿਚ ਹੈ, ਫਿਰ ਵੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸੰਕਰਮਣ ਦੇ ਫੈਲਾਅ ਨੂੰ ਰੋਕਣ ਲਈ ਮੁੱਢਲੀ ਸੁਰੱਖਿਆ ਸਾਵਧਾਨੀਆਂ ਅਪਣਾਉਣ | ਉਨ੍ਹਾਂ ਦੱਸਿਆ ਕਿ ਵੱਡੇ ਉਮਰ ਦੇ ਵਿਅਕਤੀ, ਗਰਭਵਤੀ ਮਹਿਲਾਵਾਂ, ਬਿਮਾਰ ਜਾਂ ਕਮਜ਼ੋਰ ਰੋਗ ਪ੍ਰਤੀਰੋਧਕ ਸਮਰਥਾ ਵਾਲੇ ਲੋਕ ਭੀੜ ਭਾੜ ਵਾਲੀਆਂ ਜਾਂ ਬੰਦ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕਰਨ ਅਤੇ ਮਾਸਕ ਪਹਿਨ ਕੇ ਰੱਖਣ | ਹੈਲਥਕੇਅਰ ਸਟਾਫ਼ ਨੂੰ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮਾਸਕ ਪਹਿਨਣ ਅਤੇ ਕੋਵਿਡ-ਉਚਿਤ ਵਿਹਾਰ ਦੀ ਪਾਲਣਾ ਕਰਨ | ਕੋਵਿਡ ਦੇ ਲੱਛਣ ਜਿਵੇਂ ਕਿ ਬੁਖਾਰ, ਖਾਂਸੀ, ਸਾਹ ਲੈਣ ਵਿਚ ਤਕਲੀਫ, ਥਕਾਵਟ, ਸਰੀਰਕ ਦਰਦ, ਦਸਤ, ਨੱਕ ਵਗਣਾ ਅਤੇ ਗਲ੍ਹੇ 'ਚ ਖਾਰਸ਼ ਆਦਿ ਨਜ਼ਰ ਆਉਣ ਤਾਂ ਤੁਰੰਤ ਨੇੜੇ ਦੀ ਸਰਕਾਰੀ ਸੰਸਥਾ ਵਿਚ ਜਾ ਕੇ ਡਾਕਟਰ ਦੀ ਸਲਾਹ ਅਨੁਸਾਰ ਕੋਵਿਡ ਟੈਸਟ ਕਰਵਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਬਿਨਾਂ ਹੱਥ ਧੋਤੇ ਆਪਣੇ ਚਿਹਰੇ, ਮੂੰਹ ਜਾਂ ਅੱਖਾਂ ਨੂੰ ਨਾ ਛੂਹੋ | ਸਵੈ-ਉਪਚਾਰ ਨਾ ਕਰੋ, ਖਾਸ ਕਰਕੇ ਸਾਹ ਸਬੰਧੀ ਲੱਛਣਾਂ ਲਈ, ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਡਾਕਟਰੀ ਸਲਾਹ ਲਵੋ |

ਪਿਛਲੀ ਖ਼ਬਰ ਚੂਹੜਮਾਜਰਾ ਵਿਖੇ ਲਗਾਏ ਕੈਂਪ 'ਚ 38 ਖ਼ੂਨਦਾਨੀਆਂ ਵਲੋਂ ਖ਼ੂਨਦਾਨ <br/> ਅਗਲੀ ਖ਼ਬਰ ਭਾਜਪਾ ਮੰਡਲ ਰੂਪਨਗਰ ਨੇ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।