30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਚੂਹੜਮਾਜਰਾ ਵਿਖੇ ਲਗਾਏ ਕੈਂਪ 'ਚ 38 ਖ਼ੂਨਦਾਨੀਆਂ ਵਲੋਂ ਖ਼ੂਨਦਾਨ <br/>

ਅਜੀਤ ਡੈਸਕ 18-06-2025
ਸ੍ਰੀ ਚਮਕੌਰ ਸਾਹਿਬ,17 ਜੂਨ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਚੂਹੜਮਾਜਰਾ ਵਿਖੇ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਸਿਵਲ ਹਸਪਤਾਲ ਰੂਪਨਗਰ ਦੇ ਬਲੱਡ ਬੈਂਕ ਦੀ ਟੀਮ ਨੇ 38 ਯੂਨਿਟ ਖ਼ੂਨ ਇਕੱਤਰ ਕੀਤਾ | ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਵਲੋਂ ਕੀਤਾ ਗਿਆ | ਜਦਕਿ ਖ਼ੂਨਦਾਨੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਦੇ ਮੋਜੂਦਾ ਮੁਖੀ ਬਾਬਾ ਸੁਖਪਾਲ ਸਿੰਘ, ਸਥਾਨਕ ਡੀ.ਐਸ.ਪੀ. ਮਨਜੀਤ ਸਿੰਘ ਔਲਖ ਅਤੇ ਅਜਾਇਬ ਸਿੰਘ ਬੀ.ਡੀ.ਪੀ.ਓ. ਸ੍ਰੀ ਚਮਕੌਰ ਸਾਹਿਬ ਨੇ ਅਦਾ ਕਰਦਿਆਂ ਖੂਨਦਾਨ ਨੂੰ ਉੱਤਮ ਦਾਨ ਆਖਦਿਆਂ ਕਿਹਾ ਕਿ ਤੁਹਾਡੇ ਵਲੋਂ ਕੀਤੇ ਖੂਨਦਾਨ ਨਾਲ ਕਈ ਘਰਾਂ ਦੇ ਚਿਰਾਗ ਬੁਝਣ ਤੋਂ ਬਚਾਏ ਜਾ ਸਕਦੇ ਹਨ | ਇਸ ਮੌਕੇ ਸ੍ਰੀ ਚਮਕੌਰ ਸਾਹਿਬ ਹਸਪਤਾਲ ਦੇ ਕਾਂਊਸਲਰ ਨਿਰਜੰਣ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ | ਕੈਂਪ ਦੌਰਾਨ ਪਿੰਡ ਦੀ ਪੰਚਾਇਤ ਵਲੋਂ ਵਾਤਾਵਰਣ ਦੀ ਸੁਧਤਾ ਲਈ ਬੂਟੇ ਵੀ ਵੰਡੇ | ਇਸ ਮੌਕੇ ਸਵਰਨ ਸਿੰਘ ਭੰਗੂ, ਚੇਅਰਮੈਨ ਪਰਮਜੀਤ ਸਿੰਘ ਖੇੜੀ ਸਲਾਬਤਪੁਰ ਪੁਰ, ਸਰਪੰਚ ਮਲਕੀਤ ਸਿੰਘ ਸੈਦਪੁਰ, ਸਰਪੰਚ ਬਲਵਿੰਦਰ ਸਿੰਘ ਮੱਲੀ ਕਤਲੋਰ, ਪਰਮਜੀਤ ਸਿੰਘ ਪੰਮਾ ਸਰਪੰਚ ਭੂਰੜੇ, ਗੁਰਮੁੱਖ ਸਿੰਘ ਸਾਬਕਾ ਸਰਪੰਚ ਭੈਰੋਮਾਜਰਾ, ਗੁਰਪ੍ਰੀਤ ਸਿੰਘ ਹੈਪੀ ਸਰਪੰਚ ਫਰੀਦ ਸਮੇਤ ਸਮੂਹ ਪੰਚਾਇਤ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਸਤਿਗੁਰ ਕਬੀਰ ਦੇ ਜਨਮ ਦਿਹਾੜਾ ਪਿੰਡ ਢੇਰ ਵਿਖੇ ਮਨਾਇਆ <br/> ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਕੋਵਿਡ ਸੰਬੰਧੀ ਐਡਵਾਈਜ਼ਰੀ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।