30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਭੂਰੀ ਵਾਲੇ ਟਿੱਬਾ ਨੰਗਲ ਕਾਲਜ ਬੀ. ਏ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 18-06-2025
ਨੂਰਪੁਰ ਬੇਦੀ, 17 ਜੂਨ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ.ਏ ਸਮੈਸਟਰ ਪੰਜਵਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋਫੈਸਰ ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਮੈਸਟਰ ਪ੍ਰਣਾਲੀ ਅਧੀਨ ਲਈਆਂ ਗਈਆਂ ਪ੍ਰੀਖਿਆਵਾਂ ਵਿਚ ਟਿੱਬਾ ਨੰਗਲ ਕਾਲਜ ਬੀ.ਏ. ਦੀ ਵਿਦਿਆਰਥਣ ਸੁਮਨ ਦੇਵੀ ਨੇ 413/500 (82.6 ਫ਼ੀਸਦੀ) ਨੰਬਰ ਲੈ ਕੇ ਪਹਿਲਾ ਸਥਾਨ, ਦਮਨਪ੍ਰੀਤ ਕੌਰ ਨੇ 412/500 (82.4 ਫ਼ੀਸਦੀ) ਨੰਬਰ ਲੈ ਕੇ ਦੂਜਾ ਸਥਾਨ ਅਤੇ ਦਲਜੀਤ ਕੌਰ ਨੇ 408/500 (81.6 ਫ਼ੀਸਦੀ) ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਖੁਸ਼ੀ ਦੇ ਮੌਕੇ 'ਤੇ ਕਮੇਟੀ ਮੈਂਬਰ ਗੁਰਚਰਨ ਦਾਸ ਅਤੇ ਕਾਲਜ ਪਿ੍ੰਸੀਪਲ ਪ੍ਰੋ. ਜਸਵਿੰਦਰ ਸਿੰਘ ਨੇ ਸਾਰੇ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਦਾ ਸਾਰਾ ਸਿਹਰਾ ਮਿਹਨਤੀ ਸਟਾਫ ਨੂੰ ਜਾਂਦਾ ਹੈ ਅਤੇ ਭਵਿੱਖ ਵਿਚ ਵਿਦਿਆਰਥੀਆਂ ਨੂੰ ਹੋਰ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਆਪਣੀ ਮੰਜ਼ਿਲ ਨੂੰ ਹਾਸਲ ਕਰ ਸਕਣ | ਇਸ ਮੌਕੇ ਤੇ ਪ੍ਰੋ. ਹਰਵਿੰਦਰ ਸਿੰਘ, ਮੈਡਮ ਨਿਸ਼ਾ ਸ਼ਰਮਾ, ਮੈਡਮ ਕੁਲਵਿੰਦਰ ਕੌਰ, ਮੈਡਮ ਨੇਹਾ ਸ਼ਰਮਾ, ਮੈਡਮ ਸੋਨੂ ਸੋਹਲ, ਮੈਡਮ ਨੀਰਜ, ਮੈਡਮ ਸੁਨੀਤਾ, ਮੈਡਮ ਜਤਿੰਦਰ ਕੌਰ ਮੈਡਮ ਨਰਿੰਦਰ ਦੇਵੀ, ਮੈਡਮ ਹਿਮਾਨੀ ਅਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ |
ਖਰੜ ਤੋਂ ਦੋ ਬੱਸਾਂ ਦਾ ਕਾਫ਼ਲਾ ਜਾਵੇਗਾ ਸ੍ਰੀ ਖੁਰਾਲਗੜ੍ਹ ਸਾਹਿਬ
ਖਰੜ, 17 ਜੂਨ (ਜੰਡਪੁਰੀ)-ਬਹੁਜਨ ਸਮਾਜ ਪਾਰਟੀ ਦੇ ਸਾਰੇ ਸੰਗਠਨਾਂ ਦੀ ਮੀਟਿੰਗ ਹੋਈ, ਜਿਸ 'ਚ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਅਜੀਤ ਸਿੰਘ ਭੈਣੀ ਇੰਚਾਰਜ ਬਸਪਾ ਪੰਜਾਬ ਵੀ ਹਾਜ਼ਰ ਸਨ | ਇਸ ਮੌਕੇ ਸੂਬਾ ਪ੍ਰਧਾਨ ਡਾ. ਕਰੀਮਪੁਰੀ ਨੇ ਪਾਰਟੀ ਦੇ ਸਾਰੇ ਸੰਗਠਨਾਂ ਦੇ ਢਾਂਚਿਆਂ ਦੀ ਸਮੀਖਿਆ ਕੀਤੀ | ਇਸ ਮੌਕੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਹਰਕਾਦਾਸ ਧਾਰੀਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਚਰਨ ਛੋਅ ਪ੍ਰਾਪਤ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਖੋਲ੍ਹੇ ਗਏ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਲਗਾਤਾਰ ਹੋ ਰਹੇ ਅਪਮਾਨ ਦੇ ਖ਼ਿਲਾਫ਼ ਰੋਸ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਵਿਧਾਨ ਸਭਾ ਹਲਕਾ ਖਰੜ ਤੋਂ ਅੱਜ 18 ਜੂਨ ਨੂੰ ਦੋ ਬੱਸਾਂ ਦਾ ਕਾਫ਼ਲਾ ਸ੍ਰੀ ਖੁਰਾਲਗੜ੍ਹ ਸਾਹਿਬ ਲਈ ਰਵਾਨਾ ਹੋਵੇਗਾ |

ਪਿਛਲੀ ਖ਼ਬਰ ਪਿੰਡ ਦੜੋਲੀ ਵਿਖੇ 15 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ <br/> ਅਗਲੀ ਖ਼ਬਰ ਭਾਜਪਾ ਨੇ ਚੱਕ ਕਰਮਾਂ ਵਿਖੇ ਵਿਸ਼ੇਸ਼ ਸਹਾਇਤਾ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।