30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਅੱਜ ਨੂਰਪੁਰ ਬੇਦੀ ਮੰਡਲ ਦੇ ਪਿੰਡ ਚਨੌਲੀ 'ਚ ਲੱਗੇਗਾ ਭਾਜਪਾ ਵਲੋਂ ਵਿਸ਼ੇਸ਼ ਸਹਾਇਤਾ ਕੈਂਪ <br/>

ਅਜੀਤ ਡੈਸਕ 18-06-2025
ਨੂਰਪੁਰ ਬੇਦੀ, 17 ਜੂਨ (ਹਰਦੀਪ ਸਿੰਘ ਢੀਂਡਸਾ)-ਭਾਰਤੀ ਜਨਤਾ ਪਾਰਟੀ ਵਲੋਂ 19 ਜੂਨ ਨੂੰ ਨੂਰਪੁਰ ਬੇਦੀ ਮੰਡਲ ਦੇ ਅਧੀਨ ਆਉਣ ਵਾਲੇ ਪਿੰਡ ਚਨੌਲੀ ਵਿਚ ਇੱਕ ਵਿਸ਼ੇਸ਼ ਸਹਾਇਤਾ ਕੈਂਪ ਲਗਾਇਆ ਜਾ ਰਿਹਾ ਹੈ | ਇਹ ਕੈਂਪ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗਾ, ਜਿਸ ਵਿਚ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਦਾ ਲਾਭ ਆਮ ਜਨਤਾ ਤੱਕ ਪਹੁੰਚਾਇਆ ਜਾਵੇਗਾ | ਇਸ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਆਯੂਸ਼ਮਾਨ ਭਾਰਤ ਕਾਰਡ, ਈ-ਸ਼੍ਰਮ ਕਾਰਡ, ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਪੀ.ਐਮ. ਸੂਰਯ ਯੋਜਨਾ ਦੇ ਅਧੀਨ ਲਾਭਪਾਤਰੀਆਂ ਦਾ ਮੁਫ਼ਤ ਰਜਿਸਟਰੇਸ਼ਨ ਕੀਤਾ ਜਾਵੇਗਾ | ਇਸਦੇ ਇਲਾਵਾ, ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦੀ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੀਮਾਂ ਤੋਂ ਲਾਭ ਲੈ ਸਕਣ | ਇਹ ਜਾਣਕਾਰੀ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਦਿੱਤੀ ਗਈ | ਉਨ੍ਹਾਂ ਕਿਹਾ ਕਿ ਭਾਜਪਾ ਦਾ ਮਕਸਦ ਹਰ ਆਦਮੀ ਤੱਕ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਪਹੁੰਚਾਉਣਾ ਹੈ ਤਾਂ ਜੋ ਦੇਸ਼ ਦੇ ਆਖਰੀ ਵਿਅਕਤੀ ਤੱਕ ਵਿਕਾਸ ਦੀ ਰੋਸ਼ਨੀ ਪਹੁੰਚੇ |

ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਅਪਗ੍ਰੇਡ ਹੋਏ ਹਸਪਤਾਲ ਦੀ ਨਵੀਂ ਇਮਾਰਤ ਦਾ ਡਾਇਰੈਕਟਰ ਵਲੋਂ ਜਾਇਜ਼ਾ <br/> ਅਗਲੀ ਖ਼ਬਰ ਪਿੰਡ ਦੜੋਲੀ ਵਿਖੇ 15 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।