29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਜ਼ੀਰਕਪੁਰ ਦੇ ਹੋਟਲ 'ਚੋਂ ਨਾਜਾਇਜ਼ ਅਸਲ੍ਹੇ ਸਮੇਤ ਨੌਜਵਾਨ ਗਿ੍ਫ਼ਤਾਰ

ਅਜੀਤ ਡੈਸਕ 18-06-2025
ਜ਼ੀਰਕਪੁਰ, 17 ਜੂਨ (ਹੈਪੀ ਪੰਡਵਾਲਾ)-ਪੁਲਿਸ ਵਲੋਂ ਇਥੋਂ ਦੇ ਇਕ ਹੋਟਲ 'ਚੋਂ ਇਕ ਨੌਜਵਾਨ ਨੂੰ ਨਾਜਾਇਜ਼ ਅਸਲ੍ਹੇ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਮੁਲਜ਼ਮ ਦੀ ਪਛਾਣ ਯਾਦਵਿੰਦਰ ਸਿੰਘ (21) ਵਾਸੀ ਮਜੀਠਾ ਰੋਡ ਅੰਮਿ੍ਤਸਰ ਵਜੋਂ ਹੋਈ ਹੈ | ਮਾਮਲੇ ਬਾਬਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਉਕਤ ਨੌਜਵਾਨ ਨੂੰ ਨਾਜਾਇਜ਼ ਹਥਿਆਰ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਹ ਕਾਰਵਾਈ ਸੌਰਵ ਜਿੰਦਲ ਐਸ. ਪੀ. (ਜਾਂਚ), ਤਲਵਿੰਦਰ ਸਿੰਘ ਐਸ. ਪੀ. (ਆਪ੍ਰੇਸ਼ਨ) ਅਤੇ ਜਤਿੰਦਰ ਸਿੰਘ ਚੌਹਾਨ ਡੀ. ਐਸ. ਪੀ. (ਜਾਂਚ) ਦੀ ਨਿਗਰਾਨੀ ਹੇਠ ਇੰਚਾਰਜ ਸੀ. ਆਈ. ਏ. ਸਟਾਫ਼ ਇੰਸਪੈਕਟਰ ਹਰਮਿੰਦਰ ਸਿੰਘ ਦੀ ਟੀਮ ਵਲੋਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਲੋਹਗੜ੍ਹ ਰੋਡ 'ਤੇ ਪੈਂਦੇ ਹੋਟਲ 'ਚੋਂ ਗਿ੍ਫ਼ਤਾਰ ਕਰਕੇ ਉਸ ਕੋਲੋਂ ਇਕ ਨਾਜਾਇਜ਼ ਪਿਸਤੌਲ 32 ਬੋਰ ਅਤੇ 4 ਰੌਂਦ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕਾਬੂ ਨੌਜਵਾਨ ਮੁਹਾਲੀ ਨੇੜਲੇ ਇਕ ਕਾਲਜ 'ਚ ਲਾਅ ਦੀ ਪੜ੍ਹਾਈ ਕਰ ਰਿਹਾ ਸੀ | ਪੁਲਿਸ ਵਲੋਂ ਥਾਣਾ ਜ਼ੀਰਕਪੁਰ ਵਿਖੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਪੁਲਿਸ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਇਹ ਨਾਜਾਇਜ਼ ਹਥਿਆਰ ਕਿਥੋਂ ਲਿਆਂਦਾ ਸੀ ਅਤੇ ਉਸ ਦਾ ਮਕਸਦ ਕੀ ਸੀ |
ਪਿਛਲੀ ਖ਼ਬਰ 30 ਸਾਲਾ ਔਰਤ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਅਗਲੀ ਖ਼ਬਰ ਘਾੜ ਇਲਾਕੇ ਦੇ ਪਿੰਡ ਬੜੀ ਵਿਖੇ 'ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।