ਨੂਰਪੁਰ ਬੇਦੀ, 17 ਜੂਨ (ਵਿੰਦਰਪਾਲ ਝਾਂਡੀਆਂ)- ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਬਰਸਾਤੀ ਮੌਸਮ ਤੋਂ ਪਹਿਲਾਂ ਆਗਾਮੀ ਪ੍ਰਬੰਧਾਂ ਦੇ ਤੌਰ 'ਤੇ ਖੱਡਾਂ ਅਤੇ ਚੋਈਆਂ ਦੇ ਕੰਢਿਆਂ 'ਤੇ ਡੰਗੇ ਲਗਾਉਣ ਦਾ ਕੰਮ ਵੀ ਜਾਰੀ ਹੈ | ਜਿਸ ਤਹਿਤ ਪਿੰਡ ਕੀਮਾਵਾਸ ਵਿਖੇ ਬਰਸਾਤੀ ਪਾਣੀ ਦੀ ਰੋਕਥਾਮ ਲਈ 120 ਫੁੱਟ ਲੰਬਾ ਡੰਗੇ ਲਗਾਏ ਗਿਆ ਹੈ | ਇਸ ਪ੍ਰੋਜੈਕਟ ਦੀ ਲਾਗਤ ਲਗਭਗ 10 ਲੱਖ ਰੁਪਏ ਦੀ ਲਾਗਤ ਆਈ ਹੈ ਅਤੇ ਇਹ ਕੰਮ ਕਰੇਟ ਵਾਇਰ ਦੀ ਸਹਾਇਤਾ ਨਾਲ ਪੂਰਾ ਕੀਤਾ ਗਿਆ | ਡਰੇਨੇਜ ਵਿਭਾਗ ਦੇ ਐਸ.ਡੀ.ਓ. ਗੁਰਜੀਤ ਸਿੰਘ ਨੇ ਦੱਸਿਆ ਕਿ ਇਹ ਕਾਰਜ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਇਆ ਹੈ | ਉਨ੍ਹਾਂ ਕਿਹਾ ਕਿ ਇਲਾਕੇ ਦੇ ਹੋਰ ਪਿੰਡਾਂ ਵਿਚ ਵੀ ਜਿੱਥੇ ਲੋੜ ਹੈ, ਉੱਥੇ ਡੰਗੇ ਲਗਾ ਕੇ ਹੜ੍ਹ ਤੋਂ ਬਚਾਅ ਲਈ ਉਚਿੱਤ ਪ੍ਰਬੰਧ ਕੀਤੇ ਜਾ ਰਹੇ ਹਨ | ਇਸ ਕਾਰਜ ਲਈ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲਾਂ ਡੰਗਾ ਨਾ ਹੋਣ ਕਰਕੇ ਬਰਸਾਤੀ ਪਾਣੀ ਘਰਾਂ ਵਿਚ ਦਾਖ਼ਲ ਹੋ ਜਾਂਦਾ ਸੀ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਹੁਣ ਡੰਗਾ ਬਣਨ ਨਾਲ ਇਹ ਮੁਸ਼ਕਿਲ ਹੱਲ ਹੋ ਚੁੱਕੀ ਹੈ ਅਤੇ ਪਿੰਡ ਨੂੰ ਹੜ੍ਹ ਤੋਂ ਰੱਖਿਆ ਮਿਲੇਗੀ |