01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਕੈਬਨਿਟ ਮੰਤਰੀ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਦਿੱਤੀ ਵਧਾਈ <br/>

ਅਜੀਤ ਡੈਸਕ 19-06-2025
ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਜੇ ਐਸ ਨਿੱਕੂਵਾਲ)- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇ. ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਵਧਾਈ ਦਿੱਤੀ ਹੈ | ਇਸ ਮੌਕੇ ਉਨ੍ਹਾ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੀ ਵੀ.ਆਈ.ਪੀ ਸੜਕ ਦਾ ਨਾਮ ਬਦਲ ਕੇ ਬਾਬਾ ਜੁਝਾਰ ਸਿੰਘ ਮਾਰਗ ਰੱਖਣ ਦਾ ਪ੍ਰਸਤਾਵ ਨਗਰ ਕੌਂਸਲ ਵਲੋਂ ਪਾਸ ਕੀਤਾ ਗਿਆ ਹੈ | ਉਨ੍ਹਾਂ ਨੇ ਦੱਸਿਆ ਕਿ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ | ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ ਮੁਖੀ ਵਿਕਾਸ ਕਰਵਾਇਆ ਜਾਵੇਗਾ | ਉਹਨਾਂ ਕਿਹਾ ਕਿ ਸ਼ਹੀਦੀ ਸਮਾਗਮ ਨਵੰਬਰ ਮਹੀਨੇ ਵਿਚ ਹੋਣਗੇ ਅਤੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾਇਆ ਜਾਵੇਗਾ |

ਪਿਛਲੀ ਖ਼ਬਰ ਲੋਕਾਂ ਨੇ ਇਕੱਤਰ ਕਰਕੇ ਏਮਜ਼ ਤੇ ਪੀ.ਜੀ.ਆਈ. ਮੁਫ਼ਤ ਬੱਸ ਸੇਵਾ ਲਈ 42 ਹਜ਼ਾਰ ਰੁ. ਦੀ ਰਾਸ਼ੀ ਭੇਟ <br/> ਅਗਲੀ ਖ਼ਬਰ ਸੀ-ਪਾਈਟ ਕੈਂਪ ਨੰਗਲ ਵਿਖੇ ਸਕਿਉਰਿਟੀ ਗਾਰਡ ਦਾ ਕੋਰਸ ਹੋਵੇਗਾ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।