01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜ਼ਿਲ੍ਹਾ ਪੱਧਰੀ ਸਕਿੱਲ ਮੁਕਾਬਲਿਆਂ 'ਚ ਆਈ. ਟੀ. ਆਈ. ਸਿੰਘਪੁਰ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 19-06-2025
ਨੂਰਪੁਰ ਬੇਦੀ, 18 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਰਹਿਨੁਮਾਈ ਹੇਠ ਡਾਇਰੈਕਟਰੇਟ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਹੁਨਰ ਵਿਕਾਸ ਸਬੰਧੀ ਸਕਿੱਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸਰਕਾਰੀ ਆਈ.ਟੀ.ਆਈ. ਸਿੰਘਪੁਰ ਦੇ ਵੱਖ-ਵੱਖ ਟਰੇਡਾਂ ਨਾਲ ਸਬੰਧਿਤ ਵਿਦਿਆਰਥੀਆਂ ਨੇ ਭਾਗ ਲਿਆ | ਪਿ੍ੰਸੀਪਲ ਰਾਜੀਵ ਕੁਮਾਰ ਲੂੰਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਸੰਸਥਾ ਦੀ ਇਲੈਕਟਰੀਸ਼ਨ ਟਰੇਡ ਦੇ ਸਿੱਖਿਆਰਥੀ ਵਰਦਾਨ ਰਾਏ ਨੇ ਪਹਿਲਾ ਸਥਾਨ ਹਾਸਲ ਕੀਤਾ | ਜਿਸ ਦਾ ਸੰਸਥਾ ਵਿਖੇ ਪਹੁੰਚਣ 'ਤੇ ਪਿ੍ੰ. ਰਾਜੀਵ ਕੁਮਾਰ ਲੂੰਬਾ ਅਤੇ ਸਰਪੰਚ ਰਵਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਪੰਚ ਜਸਪਾਲ ਸਿੰਘ, ਗਗਨ ਕੁਮਾਰ, ਗੁਰਮੀਤ ਸਿੰਘ, ਬਲਵੰਤ ਸਿੰਘ ਨੰਬਰਦਾਰ, ਸਤੀਸ਼ ਕੁਮਾਰ ਟਰੇਨਿੰਗ ਅਫ਼ਸਰ, ਜਸਵਿੰਦਰ ਸਿੰਘ ਫਿਟਰ ਇੰਸਟਰਕਟਰ ਅਤੇ ਜਗਦੀਪ ਕੁਮਾਰ ਸੀਨੀਅਰ ਸਹਾਇਕ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰੋਟਰੀ ਕਲੱਬ ਰੋਪੜ ਸੈਂਟਰਲ ਨੇ ਲਗਵਾਇਆ ਕਲਗੀਧਰ ਕੰਨਿਆ ਪਾਠਸ਼ਾਲਾ 'ਚ ਵਾਟਰ ਕੂਲਰ <br/> ਅਗਲੀ ਖ਼ਬਰ ਦੋ ਸੂਬਿਆਂ ਨੂੰ ਜੋੜਨ ਵਾਲੇ ਭਲਾਣ ਪੁਲ ਤੋਂ ਪ੍ਰਭਾਵਿਤ ਸੈਂਕੜੇ ਪਿੰਡਾਂ ਦੀ ਆਵਾਜ਼ ਕੇਂਦਰੀ ਮੰਤਰੀ ਨਿਤਿਨ ਗਡਕਰੀ ਤੱਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।