ਮੋਰਿੰਡਾ, 18 ਜੂਨ (ਤਰਲੋਚਨ ਸਿੰਘ ਕੰਗ)-ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਆਊਟ ਸੋਰਸ ਵਰਕਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਹੜਤਾਲ ਨੌਵੇਂ ਦਿਨ ਵੀ ਜਾਰੀ ਰਹੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਨਰਿੰਦਰ ਸ਼ਰਮਾ ਅਤੇ ਮੋਰਿੰਡਾ ਯੂਨਿਟ ਦੇ ਪ੍ਰਧਾਨ ਜਸਪਾਲ ਸਿੰਘ ਮਾਵੀ ਨੇ ਦੱਸਿਆ ਕਿ ਕੱਚੇ ਕਾਮੇ ਪਿਛਲੇ 20-25 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਵਿਚ ਕੰਮ ਕਰ ਰਹੇ ਹਨ | ਹੜਤਾਲ ਕੀਤੇ ਨੂੰ 9 ਦਿਨ ਹੋ ਗਏ ਹਨ ਪ੍ਰੰਤੂ ਸਰਕਾਰ ਉਹਨਾਂ ਦੀ ਕੋਈ ਗੱਲ ਨਹੀਂ ਸੁਣ ਰਹੀ | ਕੱਚੇ ਕਾਮਿਆਂ ਨੂੰ ਜੋ ਤਨਖ਼ਾਹ ਦਿੱਤੀ ਜਾਂਦੀ ਹੈ, ਉਹ ਵੀ ਠੇਕੇਦਾਰਾਂ ਵਲੋਂ ਸਮੇਂ ਸਿਰ ਨਹੀਂ ਦਿੱਤੀ ਜਾਂਦੀ | ਜਥੇਬੰਦੀ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਮਹਿਕਮੇ ਵਿਚ ਮਰਜ ਕੀਤਾ ਜਾਵੇ ਅਤੇ ਜਿਨ੍ਹਾਂ ਕੱਚੇ ਮੁਲਾਜ਼ਮਾਂ ਦੀ ਉਮਰ ਕੰਮ ਕਰਦੇ ਹੋਏ ਸੇਵਾਮੁਕਤੀ ਤੱਕ ਪਹੁੰਚ ਗਈ ਹੈ, ਉਹਨਾਂ ਦੀ ਸੇਵਾਮੁਕਤੀ ਦੀ ਉਮਰ ਨੂੰ ਵਧਾ ਕੇ 65 ਸਾਲ ਕੀਤਾ ਜਾਵੇ | ਉਹਨਾਂ ਕਿਹਾ ਕਿ ਜੇਕਰ ਸਰਕਾਰ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ 21 ਜੂਨ ਤੋਂ ਬਾਅਦ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਜੀਵਨ ਰਾਮ, ਕਿ੍ਸ਼ਨ ਸਿੰਘ ਰਾਣਾ, ਜਸਪਾਲ ਸਿੰਘ ਸਹੇੜੀ, ਹਰਪਾਲ ਸਿੰਘ, ਕਰਮਜੀਤ ਸਿੰਘ, ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਰਾਣਾ, ਸੰਜੀਵ ਕੁਮਾਰ ਪਿੰਕਾ, ਗੁਰਦੇਵ ਸਿੰਘ, ਸੁਰਿੰਦਰ ਸਿੰਘ, ਅਜੀਤ ਸਿੰਘ, ਜਸਵੀਰ ਸਿੰਘ ਗੋਲਡੀ, ਗੁਰਮੇਲ ਸਿੰਘ ਕਾਲਾ ਆਦਿ ਹਾਜ਼ਰ ਸਨ |