01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਵਸ ਸੰਬੰਧੀ ਗੁਰਮਤਿ ਸਮਾਗਮ ਅੱਜ <br/>

ਅਜੀਤ ਡੈਸਕ 19-06-2025
ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਕਰਨੈਲ ਸਿੰਘ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਵਰੋਸਾਈ ਇਤਿਹਾਸਕ ਅਤੇ ਪਾਵਨ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ 360ਵਾਂ ਸਥਾਪਨਾ ਦਿਵਸ ਅੱਜ ਸਥਾਨਕ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਸੰਤ ਬਾਬਾ ਅਵਤਾਰ ਸਿੰਘ ਕਾਰ ਸੇਵਾ ਗੁਰਦੁਆਰਾ ਟਿੱਬੀ ਸਾਹਿਬ ਰੂਪਨਗਰ ਵਾਲਿਆਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦਾ ਸਥਾਪਨਾ ਦਿਵਸ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ 10.30 ਵਜੇ ਤੱਕ ਸਵੇਰ ਦੇ ਦੀਵਾਨ ਸਜਾਏ ਜਾਣਗੇ | ਜਿਸ 'ਚ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਜ਼ਿਕਰਯੋਗ ਹੈ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ 19 ਜੂਨ, 1665 ਈ: ਨੂੰ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਦੇ ਸਥਾਨ 'ਤੇ ਇੱਕ ਉੱਚੀ ਥੇਹ 'ਤੇ ਬਾਬਾ ਗੁਰਦਿੱਤਾ ਜੀ ਰੰਧਾਵਾ ਕੋਲੋਂ ਮ੍ਹੋੜੀ ਗਡਵਾਕੇ ਇਸ ਨਗਰ ਦੀ ਸਥਾਪਨਾ ਕੀਤੀ ਸੀ ਅਤੇ ਇਸੇ ਅਸਥਾਨ 'ਤੇ ਸਭ ਤੋਂ ਪਹਿਲਾ ਆਪ ਨਿਵਾਸ ਕੀਤਾ ਸੀ | ਇਸ ਨਗਰ ਦੀ ਪਹਿਲਾ ਨਾਂ 'ਚੱਕ ਨਾਨਕੀ' ਆਪਣੀ ਮਾਤਾ ਜੀ ਦੇ ਨਾਂ 'ਤੇ ਰੱਖਿਆ ਸੀ | ਉਪਰੰਤ ਸ਼ਾਮ 7 ਵਜੇ ਤੋਂ ਰਾਤ 11 ਵਜੇ ਤੱਕ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਜਿਸ 'ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ, ਕਥਾਵਾਚਕ ਬਾਬਾ ਜਗਜੀਤ ਸਿੰਘ ਹਰਖੋਵਾਲ ਅਤੇ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਕਤ ਸਮਾਗਮਾਂ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਦੇ ਹੋਏ ਗੁਰੂ ਘਰ ਦੀਆਂ ਬਖਸ਼ਿਸ਼ਾਂ ਪ੍ਰਾਪਤ ਕਰਨ | ਉਹਨਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ |

ਪਿਛਲੀ ਖ਼ਬਰ ਪਿੰਡ ਚੱਕ ਕਰਮਾਂ ਦੇ ਲੋਕਾਂ ਦਾ ਵਫ਼ਦ ਸਰਪੰਚ ਦੀ ਅਗਵਾਈ ਹੇਠ ਡਰੇਨੇਜ ਮਹਿਕਮੇ ਦੇ ਕਾਰਜਕਾਰੀ ਇੰਜੀਨੀਅਰ ਨੂੰ ਮਿਲਿਆ ਅਗਲੀ ਖ਼ਬਰ ਕੌਮੀ ਗਤਕਾ ਚੈਂਪੀਅਨਸ਼ਿਪ 'ਚ ਰੂਪਨਗਰ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।