ਕੀਰਤਪੁਰ ਸਾਹਿਬ, 18 ਜੂਨ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਨਜ਼ਦੀਕੀ ਪਿੰਡ ਸ਼ਾਹਪੁਰ ਬੇਲਾ ਦੇ ਵਸਨੀਕ ਪਿਛਲੇ ਕਈ ਮਹੀਨਿਆਂ ਤੋਂ ਪੀਣ ਵਾਲੇ ਸਾਫ਼-ਸੁਥਰੇ ਪਾਣੀ ਲਈ ਵੱਖ-ਵੱਖ ਅਧਿਕਾਰੀਆਂ ਕਰਮਚਾਰੀਆਂ ਦੇ ਤਰਲੇ ਕਰਦੇ ਥੱਕ ਗਏ ਪਰ ਉਹਨਾਂ ਦੀ ਇਸ ਮੰਗ ਨੂੰ ਬੂਰ ਨਹੀਂ ਪਿਆ | ਬੀਤੇ ਦਿਨੀਂ ਜਦੋਂ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਸਾਹਮਣੇ ਆਪਣੀ ਇਹ ਮੰਗ ਰੱਖੀ ਤਾਂ ਉਨ੍ਹਾਂ ਨੇ ਤੁਰੰਤ ਵਾਟਰ ਸਪਲਾਈ ਵਿਭਾਗ ਦੇ ਵੱਡੇ ਅਧਿਕਾਰੀਆਂ ਨੂੰ ਮੌਕਾ ਦੇਖ ਕੇ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ, ਜਿਸ ਤੋਂ ਬਾਅਦ ਐਕਸੀਅਨ ਵਲੋਂ ਪਿੰਡ ਦਾ ਦੌਰਾ ਕਰਕੇ ਇਸ ਸਮੱਸਿਆ ਸਬੰਧੀ ਜਾਣਕਾਰੀ ਹਾਸਿਲ ਕਰਦਿਆਂ ਤੁਰੰਤ ਪਿੰਡ ਨੂੰ ਸਾਫ਼ ਸੁਥਰੇ ਪਾਣੀ ਦੀ ਪਾਈਪ ਲਾਈਨ ਮੁਹੱਈਆ ਕਰਾਉਣ ਦਾ ਕਾਰਜ ਆਰੰਭ ਕਰਵਾਇਆ, ਜਿਸ ਤੋਂ ਬਾਅਦ ਹੁਣ ਪਿੰਡ ਵਾਸੀਆਂ ਨੂੰ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਹੋਇਆ | ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਇਸ ਉਪਰਾਲੇ ਲਈ ਪਿੰਡ ਦੀ ਪੰਚਾਇਤ ਸਮੇਤ ਹੋਰ ਨੁਮਾਇੰਦਿਆਂ ਵਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਸਰਪੰਚ ਚੰਨਨ ਸਿੰਘ, ਆਪ ਆਗੂ ਨਿਰਮਲ ਸਿੰਘ, ਕਰਨੈਲ ਸਿੰਘ, ਰਤਨ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਰਿਟਾਇਰਡ ਕੈਪਟਨ ਦਲਜੀਤ ਸਿੰਘ, ਚਰਨ ਸਿੰਘ, ਹਰਜੀਤ ਸਿੰਘ, ਅਮਨਿੰਦਰ ਸਿੰਘ ਅਟਵਾਲ, ਜਗਤਾਰ ਸਿੰਘ ਆਦਿ ਹਾਜ਼ਰ ਸਨ |