ਮੋਰਿੰਡਾ, 18 ਜੂਨ (ਤਰਲੋਚਨ ਸਿੰਘ ਕੰਗ)- ਮੋਰਿੰਡਾ ਦੇ ਵਾਰਡ ਨੰਬਰ 8 ਵਿਚ ਉੱਚੀ ਘਾਟੀ 'ਤੇ ਹੋਏ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਦੇ ਕਤਲ ਕੇਸ ਵਿਚ ਮੋਰਿੰਡਾ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਤਿੰਦਰ ਪਾਲ ਸਿੰਘ ਅਤੇ ਮੁੱਖ ਥਾਣਾ ਅਫ਼ਸਰ ਐਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮੁਕੱਦਮੇ ਵਿਚ ਨਾਮਜ਼ਦ ਵਿਅਕਤੀਆਂ 'ਚੋਂ ਨਿਖਲੇਸ਼ ਉਰਫ਼ ਨਿਖਿਲ ਪੁੱਤਰ ਅਸ਼ੋਕ ਕੁਮਾਰ ਵਾਸੀ ਪੁਰਾਣਾ ਬਾਜ਼ਾਰ ਮੋਰਿੰਡਾ, ਪਰਮਨਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪੁਰਾਣਾ ਬਾਜ਼ਾਰ ਮੋਰਿੰਡਾ ਅਤੇ ਹਰਸ਼ਦੀਪ ਸਿੰਘ ਉਰਫ਼ ਹਰਸ਼ ਪੁੱਤਰ ਸਰਦਾਰਾ ਸਿੰਘ ਵਾਸੀ ਨੇੜੇ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਨੂੰ ਗਿ੍ਫ਼ਤਾਰ ਕਰ ਲਿਆ | ਜਿਹਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਲੈ ਕੇ ਮੁਕੱਦਮੇ ਦੀ ਜਾਂਚ ਕੀਤੀ ਜਾ ਰਹੀ ਹੈ | ਉਹਨਾਂ ਦੱਸਿਆ ਕਿ ਮੁਕੱਦਮੇ ਵਿਚ ਨਾਮਜ਼ਦ ਬਾਕੀਆਂ ਦੀ ਵੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ |