31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਡੀ. ਐਲ. ਤੇ ਆਰ. ਸੀ. ਦਾ ਪੰਜੀਕਰਨ ਤੇ ਨਵੀਨੀਕਰਨ ਨਾ ਹੋਣ ਕਾਰਨ ਲੋਕ ਬੇਹੱਦ ਪ੍ਰੇਸ਼ਾਨ : ਮੱਛਲੀ ਕਲਾਂ <br/>

ਅਜੀਤ ਡੈਸਕ 19-06-2025
ਐੱਸ. ਏ. ਐੱਸ. ਨਗਰ, 18 ਜੂਨ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸੂਬੇ ਵਿਚ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫ਼ਿਕੇਟਾਂ ਅਤੇ ਡਰਾਈਵਿੰਗ ਲਾਇਸੰਸਾਂ ਦਾ ਪੰਜੀਕਰਣ ਤੇ ਨਵੀਨੀਕਰਨ ਨਾ ਹੋਣ 'ਤੇ ਸੂਬਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪਿਛਲੇ ਸਾਲ ਅਕਤੂਬਰ ਮਹੀਨੇ ਤੋਂ ਡਰਾਈਵਿੰਗ ਲਾਇਸੰਸ ਅਤੇ ਆਰ. ਸੀਜ਼ ਦੀ ਛਪਾਈ ਨਹੀਂ ਹੋ ਰਹੀ, ਜਿਸ ਕਾਰਨ ਸੂਬੇ ਦੇ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਦੀ ਸਰਕਾਰ 'ਸਰਕਾਰ ਆਪ ਕੇ ਦੁਆਰ' ਪ੍ਰੋਗਰਾਮ ਤਹਿਤ ਲੋਕਾਂ ਨੂੰ ਬੁਨਿਆਦੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਦਰਵਾਜਿਆਂ 'ਤੇ ਦੇਣ ਦੇ ਲੱਖ ਦਾਅਵੇ ਕਰ ਰਹੀ ਹੈ, ਪਰ ਅਸਲੀਅਤ ਵਿਚ ਲੋਕਾਂ ਨੂੰ ਅਜਿਹੀ ਕੋਈ ਸਹੂਲਤ ਨਹੀਂ ਮਿਲ ਰਹੀ, ਸਗੋਂ ਦਫ਼ਤਰਾਂ ਵਿਚ ਧੱਕੇ ਖਾਣੇ ਪੈ ਰਹੇ ਹਨ, ਜਿਸ ਕਾਰਨ ਇਹ ਪ੍ਰੋਗਰਾਮ ਬੁਰੀ ਤਰ੍ਹਾਂ ਫ਼ਲਾਪ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪੁਰਾਣੀਆਂ ਆਰ. ਸੀਜ਼ ਅਤੇ ਡਰਾਈਵਿੰਗ ਲਾਇਸੰਸਾਂ ਦੇ ਨਵੀਨੀਕਰਨ ਅਤੇ ਨਵੇਂ ਵਾਹਨਾਂ ਤੇ ਲਾਇਸੰਸਾਂ ਦੇ ਪੰਜੀਕਰਣ ਦਾ ਕੰਮ ਕਈ ਮਹੀਨਿਆਂ ਤੋਂ ਰੁਕਿਆ ਪਿਆ ਹੈ, ਪਰ ਸਰਕਾਰ ਦੀ ਨੀਂਦ ਹੁਣ ਜਾ ਕੇ ਖੁੱਲ੍ਹੀ ਹੈ, ਜਿਸ ਵਲੋਂ ਪੰਜੀਕਰਣ ਤੇ ਨਵੀਨੀਕਰਨ ਦੇ ਅਧਿਕਾਰ ਮੁੜ ਖੇਤਰੀ ਆਵਾਜਾਈ ਅਧਿਕਾਰੀਆਂ ਨੂੰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਸਰਕਾਰ ਦੁਆਰਾ ਅਜਿਹੇ ਕਈ ਫ਼ੈਸਲੇ ਲਏ ਗਏ ਹਨ, ਜਿਹੜੇ ਕਿ ਬਾਅਦ ਵਿਚ ਸਰਕਾਰ ਨੂੰ ਲੋਕਾਂ ਦੇ ਰੋਹ ਅਤੇ ਪ੍ਰੇਸ਼ਾਨੀ ਕਾਰਨ ਵਾਪਸ ਲੈਣੇ ਪਏ ਹਨ ਅਤੇ ਡੀ. ਐਲ ਤੇ ਆਰ. ਸੀ. ਵਾਲਾ ਤਾਜ਼ਾ ਫ਼ੈਸਲਾ ਵਾਪਸ ਲੈਣਾ ਵੀ ਇਸੇ ਕੜੀ ਵਿਚ ਸ਼ਾਮਿਲ ਹੈ | ਮੱਛਲੀ ਕਲਾਂ ਲੇ ਆਖਿਆ ਕਿ ਟਰਾਂਸਪੋਰਟ ਵਿਭਾਗ ਭਿ੍ਸ਼ਟਾਚਾਰ ਦਾ ਅੱਡਾ ਬਣਿਆ ਹੋਇਆ ਹੈ, ਜਿਸ ਕਾਰਨ ਕੁਝ ਸਮਾਂ ਪਹਿਲਾਂ ਸਰਕਾਰ ਨੂੰ ਕਈ ਅਧਿਕਾਰੀ ਮੁਅੱਤਲ ਵੀ ਕਰਨੇ ਪਏ ਸੀ | ਉਨ੍ਹਾਂ ਮੰਗ ਕੀਤੀ ਕਿ ਇਹ ਜ਼ਰੂਰੀ ਦਸਤਾਵੇਜ਼ ਬਣਵਾਉਣ ਦਾ ਕੰਮ ਸਰਲ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਖੱਜਲ੍ਹ-ਖੁਆਰ ਨਾ ਹੋਣਾ ਪਵੇ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਹਲਕਾ ਖਰੜ ਦੇ ਕੋਆਰਡੀਨੇਟਰ ਰਾਜਵੰਤ ਰਾਏ ਸ਼ਰਮਾ ਵਲੋਂ ਬਲਾਕ ਮਾਜਰੀ ਦੇ ਪਾਰਟੀ ਆਗੂਆਂ ਨਾਲ ਮੀਟਿੰਗ... ਅਗਲੀ ਖ਼ਬਰ ਬਿਸਤਰ ਭੰਡਾਰ ਦੀ ਦੁਕਾਨ 'ਤੇ ਨਾਜਾਇਜ਼ ਸ਼ਰਾਬ ਵੇਚਣ ਵਾਲਾ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।