15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਐਸ. ਡੀ. ਐਮ. ਰੂਪਨਗਰ ਨੇ ਪਿੰਡ ਕੋਟਲਾ ਤੇ ਮਲਹੋਤਰਾ ਕਾਲੋਨੀ ਦੇ ਆਮ ਆਦਮੀ ਕਲੀਨਿਕਾਂ ਦਾ ਕੀਤਾ ਅਚਨਚੇਤ ਦੌਰਾ

ਅਜੀਤ ਡੈਸਕ 20-06-2025
ਰੂਪਨਗਰ, 19 ਜੂਨ (ਮਨਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਖੋਲ੍ਹੇ ਆਮ ਆਦਮੀ ਕਲੀਨਿਕ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕਰਨ ਲਈ ਐਸ. ਡੀ. ਐਮ. ਰੂਪਨਗਰ ਡਾ. ਸੰਜੀਵ ਕੁਮਾਰ ਨੇ ਰੂਪਨਗਰ ਦੇ ਪਿੰਡ ਕੋਟਲਾ ਤੇ ਮਲਹੋਤਰਾ ਕਲੋਨੀ ਵਿਖੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਉਥੇ ਮੌਜੂਦ ਲੋਕਾਂ ਨਾਲ ਵੀ ਗੱਲਬਾਤ ਕੀਤੀ, ਉਨ੍ਹਾਂ ਕਿਹਾ ਕਿ ਜੇਕਰ ਸੇਵਾਵਾਂ ਲੈਣ 'ਚ ਕਿਸੇ ਪ੍ਰਕਾਰ ਦੀ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ 'ਚ ਲਿਆਉਣ ਅਤੇ ਸੇਵਾਵਾਂ ਨੂੰ ਹੋਰ ਬਿਹਤਰ ਕਰਨ ਲਈ ਉਨ੍ਹਾਂ ਤੋਂ ਸੁਝਾਅ ਵੀ ਮੰਗੇ | ਇਸ ਤੋਂ ਇਲਾਵਾ ਉਨ੍ਹਾਂ ਹੋਰ ਜ਼ਿਆਦਾ ਫੀਡ ਬੈਕ ਲੈਣ ਲਈ ਅੱਜ ਦੇ ਦਿਨ 'ਚ ਰਜਿਸਟਰਡ ਹੋਏ ਮਰੀਜ਼ਾ ਦੇ ਫੋਨ ਨੰਬਰ ਲੈਂਦਿਆਂ ਉਨ੍ਹਾਂ ਨਾਲ ਫੋਨ 'ਤੇ ਗੱਲਬਾਤ ਕੀਤੀ ਤੇ ਸੇਵਾਵਾਂ ਦਾ ਬਿਹਤਰ ਢੰਗ ਨਾਲ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਕਲੀਨਿਕ 'ਚ ਪਈਆਂ ਦਵਾਈਆਂ ਦੇ ਸਟਾਕ ਦੀ ਚੈਕਿੰਗ ਅਤੇ ਹਦਾਇਤ ਕੀਤੀ ਕਿ ਜੋ ਮੁੱਢਲੀਆਂ ਸਹੂਲਤਾਂ ਲਈ ਦਵਾਈਆਂ ਨਹੀਂ ਹਨ ਉਨ੍ਹਾਂ ਦਾ ਜਲਦ ਸਟਾਕ ਮੰਗਵਾਇਆ ਜਾਵੇ ਤਾਂ ਮਰੀਜ਼ ਨੂੰ ਕਿਸੇ ਵੀ ਤਰ੍ਹਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਡਾ. ਸੰਜੀਵ ਕੁਮਾਰ ਨੇ ਕਲੀਨਿਕ ਦੇ ਸਟਾਫ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਅਗਲੇ ਦੌਰੇ ਤੋਂ ਪਹਿਲਾਂ ਜੋ ਵੀ ਕਮੀਆਂ ਪੇਸ਼ੀਆਂ ਹਨ, ਉਨ੍ਹਾਂ ਨੂੰ ਦੂਰ ਕਰ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਲਾਜ ਕਰਵਾਉਣ ਆਏ ਮਰੀਜ਼ਾ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ |
ਪਿਛਲੀ ਖ਼ਬਰ ਪੁਲਿਸ ਵਲੋਂ 15 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ ਅਗਲੀ ਖ਼ਬਰ ਰੂਪਨਗਰ ਪੁਲਿਸ ਵਲੋਂ 83 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਸਮੇਤ 3 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।