15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪੁਲਿਸ ਵਲੋਂ 15 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਅਜੀਤ ਡੈਸਕ 20-06-2025
ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਵਲੋਂ 15 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮੁਖੀ ਨੰਗਲ ਇੰਸਪੈਕਟਰ ਰੋਹਿਤ ਸ਼ਰਮਾ ਨੇ ਦੱਸਿਆ ਕਿ ਏ. ਐਸ. ਆਈ. ਕੇਸ਼ਵ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਟੀਮ ਸਰਕਾਰੀ ਗੱਡੀ 'ਚ ਗਸ਼ਤ ਕਰ ਰਹੀ ਸੀ ਜੋ ਕਿ ਅਨਾਜ ਮੰਡੀ ਨੰਗਲ ਵਲ ਨੂੰ ਜਾ ਰਹੇ ਸਨ ਤਾਂ ਪਿੰਡ ਬਰਾਰੀ ਸਾਈਡ ਤੋਂ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਕਿ ਪੁਲਿਸ ਦੀ ਗੱਡੀ ਨੂੰ ਵੇਖ ਕੇ ਘਬਰਾ ਗਿਆ ਅਤੇ ਸਾਈਡ ਨੂੰ ਮੁੜਦੇ ਸਮੇਂ ਪੈਂਟ ਦੀ ਜੇਬ 'ਚੋਂ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਕੱਢ ਕੇ ਸਾਈਡ 'ਤੇ ਸੁੱਟ ਦਿੱਤਾ | ਜਿਸ ਮਗਰੋਂ ਪੁਲਿਸ ਪਾਰਟੀ ਵਲੋਂ ਸ਼ੱਕ ਦੇ ਆਧਾਰ 'ਤੇ ਉਕਤ ਨੌਜਵਾਨ ਨੂੰ ਕਾਬੂ ਕਰਨ ਤੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂਅ ਸ਼ਸ਼ੀ ਕੁਮਾਰ ਪੁੱਤਰ ਚਮਨ ਲਾਲ ਵਾਸੀ 581 ਜੀ ਬਲਾਕ ਨੰਗਲ ਦੱਸਿਆ ਅਤੇ ਲਿਫ਼ਾਫ਼ੇ ਦੇ ਤੋਲ ਕਰਨ 'ਤੇ ਉਸ 'ਚੋਂ 15 ਗ੍ਰਾਮ ਨਸ਼ੀਲਾ ਪਾਊਡਰ ਪਾਇਆ ਗਿਆ | ਜਿਸ 'ਤੇ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕਰਦਿਆਂ ਐਨ. ਡੀ. ਪੀ. ਐਸ. ਐਕ ਦੀ ਧਾਰਾ 22-61-85 ਤਹਿਤ ਮਾਮਲਾ ਦਰਜ ਕਰਕੇ ਸ਼ਸ਼ੀ ਕੁਮਾਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ |
ਪਿਛਲੀ ਖ਼ਬਰ ਵਿਧਾਨ ਸਭਾ ਸਪੀਕਰ ਸੰਧਵਾਂ ਪੁੱਜੇ ਪਿੰਡ ਕਰਤਾਰਪੁਰ ਅਗਲੀ ਖ਼ਬਰ ਐਸ. ਡੀ. ਐਮ. ਰੂਪਨਗਰ ਨੇ ਪਿੰਡ ਕੋਟਲਾ ਤੇ ਮਲਹੋਤਰਾ ਕਾਲੋਨੀ ਦੇ ਆਮ ਆਦਮੀ ਕਲੀਨਿਕਾਂ ਦਾ ਕੀਤਾ ਅਚਨਚੇਤ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।