ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ)-ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ (ਰਜਿ:) ਸ੍ਰੀ ਅਨੰਦਪੁਰ ਸਾਹਿਬ ਵਲੋਂ ਵਿਦਿਆਰਥੀਆਂ ਨੂੰ ਗੁਰਮਤਿ ਨਾਲ ਜੋੜਨ ਲਈ ਨਿਵੇਕਲਾ ਉਪਰਾਲਾ ਕਰਦੇ ਹੋਏ ਬੱਚਿਆਂ ਨੂੰ ਨਿਤਨੇਮ ਦੀ ਸੰਥਿਆ ਅਤੇ ਗੁਰਮਤਿ ਦੀ ਗੁੜ੍ਹਤੀ ਦੇਣ ਲਈ ਗੁਰਦੁਆਰਾ ਡੇਰਾ ਮੋਇਆਂ ਦੀ ਮੰਡੀ ਵਿਖੇ ਚੱਲ ਰਹੇ ਕੈਂਪ ਦੀ ਸਮਾਪਤੀ 20 ਜੂਨ ਨੂੰ ਹੋਵੇਗੀ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਦੱਸਣਯੋਗ ਹੈ ਕਿ ਇਸ ਕੈਂਪ 'ਚ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਸੈਂਕੜੇ ਬੱਚੇ ਭਾਗ ਲੈ ਰਹੇ ਹਨ | ਕੈਂਪ ਦੌਰਾਨ ਵਿਦਿਆਰਥੀਆਂ ਦੀ ਆਵਾਜਾਈ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਦੂਰ ਦੁਰਾਡੇ ਤੋਂ ਵਿਦਿਆਰਥੀਆਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ | ਸਭਾ ਦੇ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਗੁਰਬਾਣੀ ਸੰਥਿਆ ਤੋਂ ਇਲਾਵਾ ਗੁਰੂ ਇਤਿਹਾਸ ਤੇ ਆਪਣੀ ਵਿਰਾਸਤ ਨਾਲ ਜੋੜਿਆ ਜਾਂਦਾ ਹੈ | ਕੈਂਪ 'ਚ ਸ਼ਮਾਲ ਸਮੂਹ ਵਿਦਿਆਰਥੀਆਂ ਨੂੰ ਸ਼ਹੀਦਾਂ ਦੀ ਪਾਵਨ ਧਰਤੀ ਫ਼ਤਹਿਗੜ੍ਹ ਸਾਹਿਬ ਦਾ ਧਾਰਮਿਕ ਟੂਰ ਵੀ ਲਗਾਇਆ ਜਾ ਰਿਹਾ ਹੈ | ਇਸ ਮੌਕੇ ਸਕੱਤਰ ਰਾਮ ਆਸਰਾ ਸਿੰਘ, ਦਰਸ਼ਨ ਸਿੰਘ ਲੋਧੀਪੁਰ, ਬਲਦੇਵ ਸਿੰਘ ਨਿੱਕੂਵਾਲ, ਹਰਜਿੰਦਰ ਸਿੰਘ ਗੱਜਪੁਰ, ਸਟੇਟ ਐਵਾਰਡੀ ਹਰੀਸ਼ ਚੰਦਰ, ਕੈਪ. ਤਰਸੇਮ ਸਿੰਘ, ਹਰਮੇਸ਼ ਸਿੰਘ, ਤਰਲੋਚਨ ਸਿੰਘ, ਮੇਹਰ ਸਿੰਘ, ਨਿਰਮਲ ਸਿੰਘ ਹਰੀਵਾਲ, ਗੁਰਬਚਨ ਸਿੰਘ ਲੋਧੀਪੁਰ, ਗੁਰਦੇਵ ਸਿੰਘ ਰਾਏਪੁਰ ਸਾਹਨੀ, ਪਿ੍ਤਪਾਲ ਸਿੰਘ, ਗੁਰਿੰਦਰਜੀਤ ਸਿੰਘ, ਜਗਦੀਪ ਸਿੰਘ ਤੇ ਭਾਈ ਜਸਵੀਰ ਸਿੰਘ ਆਦਿ ਹਾਜ਼ਰ ਸਨ |