16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸਿਵਲ ਸਰਜਨ ਡਾ. ਬਲਵਿੰਦਰ ਕੌਰ ਵਲੋਂ ਜ਼ਿਲ੍ਹਾ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਅਚਨਚੇਤ ਨਿਰੀਖਣ

ਅਜੀਤ ਡੈਸਕ 20-06-2025
ਰੂਪਨਗਰ, 19 ਜੂਨ (ਮਨਜੀਤ ਸਿੰਘ ਸੈਣੀ)-ਸਿਹਤ ਸੇਵਾਵਾਂ ਦੀ ਗੁਣਵੱਤਾ ਤੇ ਤੁਰੰਤ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਸਿਵਲ ਹਸਪਤਾਲ ਰੂਪਨਗਰ ਦੇ ਐਮਰਜੈਂਸੀ ਵਾਰਡ ਦਾ ਅਚਾਨਕ ਨਿਰੀਖਣ ਕੀਤਾ | ਉਨ੍ਹਾਂ ਨੇ ਐਮਰਜੈਂਸੀ ਵਾਰਡ 'ਚ ਮਿਲ ਰਹੀਆਂ ਸੇਵਾਵਾਂ, ਸਫ਼ਾਈ ਦੀ ਹਾਲਤ, ਮੌਜੂਦਾ ਦਵਾਈਆਂ, ਮਰੀਜ਼ਾਂ ਦੀ ਸੰਭਾਲ ਅਤੇ ਡਿਊਟੀ 'ਤੇ ਮੌਜੂਦ ਸਟਾਫ਼ ਦੀ ਹਾਜ਼ਰੀ ਦੀ ਜਾਂਚ ਕੀਤੀ | ਡਾ. ਬਲਵਿੰਦਰ ਕੌਰ ਨੇ ਵਾਰਡ 'ਚ ਦਾਖਲ ਮਰੀਜ਼ਾਂ ਦੀ ਹਾਲਤ ਬਾਰੇ ਪੁੱਛਗਿੱਛ ਕਰਕੇ ਮੁਲਾਂਕਣ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਐਮਰਜੈਂਸੀ ਸੇਵਾਵਾਂ ਨੂੰ ਹੋਰ ਵੀ ਬਿਹਤਰ ਤੇ ਅਸਰਦਾਰ ਤਰੀਕੇ ਨਾਲ ਕਿਸ ਤਰ੍ਹਾਂ ਲਾਗੂ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਮੌਕੇ 'ਤੇ ਹੀ ਮੈਡੀਕਲ ਅਫ਼ਸਰਾਂ, ਡਿਊਟੀ ਨਰਸਾਂ ਤੇ ਹੋਰ ਸਟਾਫ਼ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਕਿ ਐਮਰਜੈਂਸੀ 'ਚ ਆਉਣ ਵਾਲੇ ਹਰ ਮਰੀਜ਼ ਨੂੰ ਤੁਰੰਤ ਇਲਾਜ ਮਿਲਣਾ ਚਾਹੀਦਾ ਹੈ ਅਤੇ ਇਸ 'ਚ ਕਿਸੇ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਸਿਵਲ ਸਰਜਨ ਨੇ ਐਮਰਜੈਂਸੀ 'ਚ ਮੌਜੂਦ ਮੈਡੀਕਲ ਉਪਕਰਨਾਂ, ਸਟਰੈਚਰ, ਆਕਸੀਜਨ ਸਿਲੰਡਰ, ਮੋਨੀਟਰਿੰਗ ਸਿਸਟਮ ਆਦਿ ਦੀ ਵੀ ਜਾਂਚ ਕੀਤੀ ਅਤੇ ਇਹ ਯਕੀਨੀ ਬਣਾਇਆ ਕਿ ਇਹ ਸਭ ਉਪਕਰਨ ਚੰਗੀ ਹਾਲਤ ਵਿਚ ਹਨ ਅਤੇ ਜ਼ਰੂਰਤ ਪੈਣ 'ਤੇ ਤੁਰੰਤ ਵਰਤੇ ਜਾ ਸਕਣ | ਇਸ ਤਰ੍ਹਾਂ ਦੀਆਂ ਜਾਂਚ ਅਗਲੇ ਹਫ਼ਤਿਆਂ ਵਿਚ ਹੋਰ ਹਸਪਤਾਲਾਂ 'ਚ ਵੀ ਕੀਤੀਆਂ ਜਾਣਗੀਆਂ ਤਾਂ ਜੋ ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ, ਸਟੈਨੋ ਹਰਜਿੰਦਰ ਸਿੰਘ ਅਤੇ ਐਮਰਜੈਂਸੀ ਵਾਰਡ ਦੇ ਡਾਕਟਰ ਤੇ ਪੈਰਾਮੈਡੀਕਲ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਹਾਈਵੇ ਦੀ ਸਰਵਿਸ ਲੇਨ ਬਣੀ ਟਰੱਕਾਂ ਦੀ ਪਾਰਕਿੰਗ <br/> ਅਗਲੀ ਖ਼ਬਰ ਪਾਵਰ ਕਾਲੋਨੀ ਵਿਖੇ ਸਮਰ ਫੁੱਟਬਾਲ ਲੀਗ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।