ਨੂਰਪੁਰ ਬੇਦੀ, 20 ਜੂਨ (ਵਿੰਦਰਪਾਲ ਝਾਂਡੀਆਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਮਾਣਾ ਵਿਖੇ ਰੋਟਰੀ ਕਲੱਬ ਰੂਪਨਗਰ ਵਲੋਂ ਪ੍ਰਧਾਨ ਕੁਲਵੰਤ ਸਿੰਘ ਤੇ ਡਾ. ਭੀਮ ਸੈਨ ਦੁਆਰਾ ਸਕੂਲ ਦੀਆਂ ਵਿਦਿਆਰਥਣਾਂ ਦੀ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਇੰਸੀਨਰੇਟਰ ਭੇਟ ਕੀਤਾ | ਡਾ. ਵਿਨੋਦ ਚੰਦਨ ਨੇ ਦੱਸਿਆ ਕਿ ਪਿ੍ੰਸੀਪਲ ਜਗਤਾਰ ਸਿੰਘ ਲੈਹੜੀਆਂ ਨੇ ਰੋਟਰੀ ਕਲੱਬ ਦੇ ਅਹੁਦੇਦਾਰਾਂ ਦਾ ਸਵਾਗਤ ਕਰਦੇ ਹੋਏ ਸਮਾਜ ਸੇਵਾ ਦੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਖੂਬ ਸ਼ਲਾਘਾ ਕੀਤੀ ਅਤੇ ਕਿਹਾ ਅਸੀਂ ਖਾਸ ਤੌਰ 'ਤੇ ਰੋਟਰੀ ਕਲੱਬ ਦੇ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪੇਂਡੂ ਖੇਤਰ ਦੇ ਸਕੂਲ 'ਚ ਇਹ ਸੇਵਾ ਕਰਨ ਦੀ ਸ਼ੁਰੂਆਤ ਧਮਾਣਾ ਸਕੂਲ ਤੋਂ ਕੀਤੀ ਹੈ | ਉਨ੍ਹਾਂ ਕਿਹਾ ਕਿ ਖ਼ਾਸ ਤੌਰ 'ਤੇ ਲੜਕੀਆਂ ਨੂੰ ਵਿੱਦਿਆ ਪ੍ਰਾਪਤ ਕਰਨ 'ਚ ਕੋਈ ਔਕੜ ਨਾਂ ਆਵੇ, ਇਸ ਲਈ ਅਸੀਂ ਲਗਾਤਾਰ ਉਪਰਾਲੇ ਕਰ ਰਹੇ ਹਾਂ | ਇਸ ਮੌਕੇ ਸਕੂਲ ਲਈ ਹਮੇਸ਼ਾ ਸਮਰਪਿਤ ਰਹਿਣ ਵਾਲੇ ਬਾਬੂ ਸ਼ਾਮ ਲਾਲ, ਪਵਨ ਕੁਮਾਰ, ਬਲਵੀਰ ਸਿੰਘ ਵੀ ਹਾਜ਼ਰ ਸਨ |