16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸ੍ਰੀਮਾਨ ਸੰਤ ਬਾਬਾ ਕਰਤਾਰ ਸਿੰਘ ਜੀ ਮਹਾਰਾਜ ਚੈਰੀਟੇਬਲ ਟਰੱਸਟ ਭੈਰੋਮਾਜਰਾ ਨੇ ਪ੍ਰਬੰਧਕਾਂ ਵਲੋਂ ਲਗਾਏ ਦੋਸ਼ਾਂ ਦਾ ਕੀਤਾ ਖੰਡਨ <br/>

ਅਜੀਤ ਡੈਸਕ 21-06-2025
ਸ੍ਰੀ ਚਮਕੌਰ ਸਾਹਿਬ, 20 ਜੂਨ (ਜਗਮੋਹਣ ਸਿੰਘ ਨਾਰੰਗ)-ਸ੍ਰੀਮਾਨ ਸੰਤ ਬਾਬਾ ਕਰਤਾਰ ਸਿੰਘ ਜੀ ਮਹਾਰਾਜ ਚੈਰੀਟੇਬਲ ਟੱਰਸਟ ਭੈਰੋਮਾਜਰਾ ਵਲੋਂ ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਬੀਤੇ ਦਿਨੀਂ ਹੋਈ ਪ੍ਰੈੱਸ ਕਾਨਫ਼ਰੰਸ ਦਾ ਨੋਟਿਸ ਲੈਂਦਿਆਂ ਪ੍ਰਬੰਧਕਾਂ ਵਲੋਂ ਲਗਾਏ ਦੋਸ਼ਾਂ ਦਾ ਖੰਡਨ ਕੀਤਾ ਹੈ ਤੇ ਕਿਹਾ ਕਿ ਇਸ ਕਾਨਫਰੰਸ 'ਚ ਸਭਨਾ ਨੂੰ ਗੁੰਮਰਾਹ ਕੀਤਾ ਗਿਆ ਹੈ | ਟਰੱਸਟੀ ਰਿਟਾ: ਡੀ. ਆਈ. ਜੀ. ਪਰਮਜੀਤ ਸਿੰਘ ਗਿੱਲ, ਸਾਬਕਾ ਤਹਿਸੀਲਦਾਰ ਅਜੀਤ ਸਿੰਘ, ਨਰਭਿੰਦਰ ਸਿੰਘ, ਤਜਿੰਦਰ ਸਿੰਘ ਆਦਿ ਵਲੋਂ ਜਾਰੀ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਕੁਝ ਅਣਅਧਿਕਾਰਤ ਵਿਅਕਤੀਆਂ ਵਲੋਂ ਸੰਗਤ ਨੂੰ ਗੁੰਮਰਾਹ ਕਰਨ ਲਈ ਝੂਠੇ ਅਤੇ ਬੇ-ਬੁਨਿਆਦ ਤੱਥਾਂ ਰਾਹੀ ਮੀਡੀਆ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਉਪਰੋਕਤ ਅਣਅਧਿਕਾਰਤ ਵਿਅਕਤੀਆਂ ਨੂੰ ਰਜਿਸਟਰਡ ਟਰੱਸਟ ਦੇ ਕੰਮਕਾਰ 'ਚ ਦਖਲ ਦੇਣ ਤੋਂ ਅਦਾਲਤ ਵਲੋਂ ਰੋਕ ਲਗਾਈ ਹੋਈ ਹੈ, ਪਰ ਇਹ ਵਿਅਕਤੀ ਅਦਾਲਤ ਦੇ ਉਸ ਫੈਸਲੇ ਨੂੰ ਤੋੜ ਮਰੋੜ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ | ਉਨ੍ਹਾਂ ਅਕੈਡਮੀ ਸੰਬੰਧੀ ਕਿਹਾ ਕਿ ਉਕਤ ਅਕੈਡਮੀ ਨਿੱਜੀ ਨਹੀਂ ਹੈ ਤੇ ਇਹ ਅਕੈਡਮੀ ਰਜਿਸਟਰਡ ਟਰੱਸਟ ਵਲੋਂ ਬਣਾਈ ਐਜੂਕੇਸ਼ਨ ਸੁਸਾਇਟੀ ਵਲੋਂ ਚਲਾਈ ਜਾ ਰਹੀ ਹੈ, ਜਿਸ ਦੇ ਬਾਬਾ ਸੁਖਪਾਲ ਸਿੰਘ ਵੀ ਮੈਂਬਰ ਹਨ | ਉਨ੍ਹਾਂ ਕਿਹਾ ਕਿ ਜਦੋਂ ਵੀ ਉਕਤ ਵਿਅਕਤੀਆਂ ਵਲੋਂ ਰਜਿਸਟਰਡ ਟਰੱਸਟ ਦੇ ਕੰਮ ਕਾਜ 'ਚ ਵਿਘਨ ਪਾਇਆ ਜਾਂਦਾ ਹੈ ਤਾਂ ਇਸ ਦੀ ਸੂਚਨਾ ਪ੍ਰਸਾਸਨ ਨੂੰ ਦਿੱਤੀ ਜਾਂਦੀ ਹੈ ਤਾਂ ਜੋ ਗੁਰੂ ਘਰ ਦੀ ਮਾਣ ਮਰਿਆਦਾ ਬਰਕਰਾਰ ਰੱਖੀ ਜਾ ਸਕੇ |

ਪਿਛਲੀ ਖ਼ਬਰ ਰੂਪਨਗਰ ਵਿਖੇ ਜਗਨਨਾਥ ਯਾਤਰਾ 27 ਨੂੰ ਅਗਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਵਲੋਂ ਸਮਾਰਟ ਸਕੂਲ ਧਮਾਣਾ ਲਈ ਇੰਸੀਨਰੇਟਰ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।