16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਵਸ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਤਰੀ ਦੇ ਗੁਰਮਤਿ 'ਚ ਰਾਗੀ ਸਿੰਘਾਂ ਨੂੰ ਸਨਮਾਨਿਤ ਕਰਦੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਭਾਈ ਅਮਰਜੀਤ ਸਿੰਘ ਚਾਵਲਾ ਤੇ ਹੋਰ ਅਤੇ ਸਮਾਗਮ 'ਚ ਹਾਜ਼ਰ ਸੰਗਤਾਂ ਦੀ ਤਸਵੀਰ | <br/> 21-06-2025
ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਕਰਨੈਲ ਸਿੰਘ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵਲੋਂ ਵਰੋਸਾਈ ਤੇ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦਾ 360ਵਾਂ ਸਥਾਪਨਾ ਦਿਵਸ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਸਥਾਨਕ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਰਾਤ ਦੇ ਦੀਵਾਨ ਸਜਾਏ ਗਏ, ਜਿਸ 'ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ, ਕਥਾਵਾਚਕ ਬਾਬਾ ਜਗਜੀਤ ਸਿੰਘ ਹਰਖੋਵਾਲ ਤੇ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ | ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਤੇ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਬੋਧਨ ਕਰਦਿਆਂ ਕਿਹਾ ਕਿ 19 ਜੂਨ 1665 ਵਾਲੇ ਦਿਨ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵਲੋਂ ਬਾਬਾ ਗੁਰਦਿੱਤਾ ਰੰਧਾਵਾ ਜੀ ਕੋਲੋਂ ਮੋੜੀ ਗੜਵਾ ਕੇ ਇਸ ਨਗਰ ਨੂੰ ਵਸਾਉਣਾ ਕੀਤਾ ਸੀ ਅਤੇ ਇਸ ਦਾ ਨਾਂਅ ਮਾਤਾ ਜੀ ਦੇ ਨਾਂਅ 'ਤੇ 'ਚੱਕ ਨਾਨਕੀ' ਰੱਖਿਆ ਸੀ | ਉਨ੍ਹਾਂ ਕਿਹਾ ਕਿ ਕਲਗ਼ੀਧਰ ਦਸ਼ਮੇਸ਼ ਪਿਤਾ ਵਲੋਂ ਇਸੇ ਧਰਤੀ 'ਤੇ ਪੰਜਾਂ ਪਿਆਰਿਆਂ ਨੂੰ ਅੰਮਿ੍ਤ ਛਕਾ ਕੇ ਫਿਰ ਉਨਾਂ ਪਾਸੋਂ ਆਪ ਅੰਮਿ੍ਤ ਛੱਕ ਕੇ ਖ਼ਾਲਸਾ ਪੰਥ ਦੀ ਸਾਜਣਾ ਕੀਤੀ ਸੀ | ਉਨ੍ਹਾਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਬਹੁਤ ਵਡਭਾਗੇ ਹਾਂ, ਜਿਨ੍ਹਾਂ ਨੂੰ ਇਸ ਪਾਵਨ ਪਾਵਨ ਧਰਤੀ 'ਤੇ ਜ਼ਿੰਦਗੀ ਜਿਊਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸ ਮੌਕੇ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਗਿਆਨੀ ਜੋਗਿੰਦਰ ਸਿੰਘ ਮੁੱਖ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸਾਬਕਾ ਮੁੱਖ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਹਰਦੇਵ ਸਿੰਘ, ਮੀਤ ਮੈਨੇਜਰ ਕਰਮਜੀਤ ਸਿੰਘ ਅਤੇ ਜਸਵੀਰ ਸਿੰਘ, ਪਿ੍ੰ. ਭਾਈ ਚਰਨਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ, ਹਰਦੇਵ ਸਿੰਘ ਦੇਬੀ, ਸੁਖਬੀਰ ਸਿੰਘ ਕਲਮਾਂ, ਭਾਈ ਕਰਮਬੀਰ ਸਿੰਘ, ਹਰਤੇਗਬੀਰ ਸਿੰਘ ਤੇਗੀ, ਗਿਆਨੀ ਜਸਬੀਰ ਸਿੰਘ, ਦਵਿੰਦਰ ਸਿੰਘ ਰਾਣਾ, ਜਸਵਿੰਦਰਪਾਲ ਸਿੰਘ ਬਿੱਲਾ, ਦਲਬੀਰ ਸਿੰਘ ਧੂੜੀਆ, ਗੁਰਪ੍ਰੀਤ ਸਿੰਘ ਗੋਲਡੀ, ਸੁਖਵਿੰਦਰ ਸਿੰਘ, ਮਨਿੰਦਰਪਾਲ ਸਿੰਘ ਮਨੀ, ਕਮਲਪ੍ਰੀਤ ਸਿੰਘ, ਜਸਪਾਲ ਸਿੰਘ ਅਰੋੜਾ, ਜਸਵਿੰਦਰ ਸਿੰਘ ਲਾਡਾ, ਤਜਿੰਦਰ ਸਿੰਘ ਵਾਲੀਆ, ਹਰਜੀਤ ਸਿੰਘ ਸੋਢੀ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ, ਬੀਬੀ ਤਜਿੰਦਰ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਦਲਜੀਤ ਕੌਰ, ਬੀਬੀ ਪਰਵਿੰਦਰ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਮਾਤਾ ਹਰਦੀਪ ਕੌਰ ਲਾਲਪੁਰਾ ਨੇ ਵੰਡੇ ਆਯੁਸ਼ਮਾਨ ਕਾਰਡ <br/> ਅਗਲੀ ਖ਼ਬਰ ਆਪ੍ਰੇਸ਼ਨ ਸੀਲ ਤਹਿਤ ਪੰਜਾਬ ਤੇ ਹਿਮਾਚਲ ਪੁਲਿਸ ਨੇ ਸਾਂਝੇ ਤੌਰ 'ਤੇ ਇੰਟਰ ਸਟੇਟ ਨਾਕੇ 'ਤੇ ਕੀਤੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।