ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਮਾਤਾ ਹਰਦੀਪ ਕੌਰ ਲਾਲਪੁਰਾ ਨੇ ਪਿੰਡ ਨਵੇ ਮਲਿਕਪੁਰ ਵਿਖੇ ਪਲਾਸਟਿਕ ਦੇ ਬਣੇ ਆਯੁਸ਼ਮਾਨ ਕਾਰਡ ਤੇ ਈ ਸ਼੍ਰਮ ਕਾਰਡ ਵੰਡੇ | ਇਹ ਕਾਰਡ ਪਿੰਡ 'ਚ ਹੀ ਪਹਿਲਾਂ ਲਗਾਏ ਕੈਂਪ ਦੌਰਾਨ ਬਣਾਏ ਗਏ ਸਨ ਤੇ ਅੱਜ ਇਨ੍ਹਾਂ ਨੂੰ ਬਣਾਉਣ ਮਗਰੋਂ ਕਾਰਡ ਵੰਡਣ ਦੀ ਰਸਮ ਲਾਲਪੁਰਾ ਦੀ ਮਾਤਾ ਵਲੋਂ ਨਿਭਾਈ ਗਈ | ਇਸ ਮੌਕੇ ਉਨ੍ਹਾਂ ਨੇ ਲਾਭਪਾਤਰੀਆਂ ਨੂੰ ਆਯੁਸ਼ਮਾਨ ਕਾਰਡ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਸਰਕਾਰ ਵਲੋਂ ਨੌਜਵਾਨਾਂ, ਮਹਿਲਾਵਾਂ ਤੇ ਗਰੀਬਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ | ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਗਰੀਬ ਪਰਿਵਾਰਾਂ ਨੂੰ ਸਾਲਾਨਾ 5 ਲੱਖ ਤੱਕ ਦਾ ਮੁਫ਼ਤ ਇਲਾਜ ਉਪਲਬਧ ਕਰਵਾਇਆ ਜਾਂਦਾ ਹੈ | ਇਸ ਤੋਂ ਇਲਾਵਾ, ਭਾਜਪਾ ਸਰਕਾਰ ਮਹਿਲਾਵਾਂ ਦੇ ਸ਼ਸ਼ਕਤੀਕਰਨ ਤੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਯੋਜਨਾਵਾਂ ਚਲਾ ਰਹੀ ਹੈ, ਜਿਸ ਨਾਲ ਸਮਾਜ ਦਾ ਹਰ ਵਰਗ ਲਾਭ ਉਠਾ ਰਿਹਾ ਹੈ | ਸਮਾਗਮ 'ਚ ਬਾਬਾ ਪਰਮਜੀਤ ਸਿੰਘ (ਸੇਵਾਮੁਕਤ ਸੁਪਰਡੈਂਟ) ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਨੇ ਲਾਲਪੁਰਾ ਪਰਿਵਾਰ ਦੇ ਸਮਾਜ ਪ੍ਰਤੀ ਯੋਗਦਾਨ ਉੱਤੇ ਚਾਨਣ ਪਾਉਂਦੇ ਹੋਏ ਕਿਹਾ ਕਿ ਹਰਦੀਪ ਕੌਰ ਲਾਲਪੁਰਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਸਿਹਤ, ਸਿੱਖਿਆ ਤੇ ਸਮਾਜਿਕ ਭਲਾਈ ਦੇ ਖੇਤਰ 'ਚ ਯੋਗਦਾਨ ਪਾਇਆ ਹੈ | ਇਸ ਮੌਕੇ ਇੰਦਰਪਾਲ ਸਿੰਘ ਲੋਹਗੜ੍ਹ ਫਿੱਡੇ, ਸਤਨਾਮ ਸਿੰਘ ਸੱਤੂ, ਪਿ੍ੰਸ ਕੌਸ਼ਿਕ, ਧਰਮਿੰਦਰ ਸਿੰਘ, ਰਾਕੇਸ਼ ਕੁਮਾਰ, ਆਸ਼ਾ ਰਾਣੀ, ਚਾਂਦ ਰਾਣਾ ਰੂਪਨਗਰ ਵੀ ਹਾਜ਼ਰ ਸਨ |