16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੋਪੜ ਵਿਖੇ ਅੱਜ

ਅਜੀਤ ਡੈਸਕ 21-06-2025
ਰੂਪਨਗਰ, 20 ਜੂਨ (ਯਸ਼ਵੰਤ ਬੱਸੀ)-ਅੰਤਰਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ 'ਸੀ. ਐਮ. ਦੀ ਯੋਗਸ਼ਾਲਾ' ਤਹਿਤ ਯੋਗ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ | ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੂਪਨਗਰ ਵਿਖੇ ਸਵੇਰੇ 7 ਵਜੇ ਮਨਾਇਆ ਜਾਵੇਗਾ, ਜਿਥੇ ਵੱਡੀ ਗਿਣਤੀ ਵਿਚ ਵਿਦਿਆਰਥੀ, ਨਾਗਰਿਕ ਤੇ ਯੋਗ ਪ੍ਰੇਮੀ ਹਿੱਸਾ ਲੈਣਗੇ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਸ. ਡੀ. ਐਮ. ਰੂਪਨਗਰ ਡਾ. ਸੰਜੀਵ ਕੁਮਾਰ ਨੇ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਨਿਰਧਾਰਿਤ ਕੀਤੀਆਂ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ | ਉਨ੍ਹਾਂ ਨੇ ਨੋਡਲ ਵਿਭਾਗ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਨੂੰ ਕਿਹਾ ਕਿ ਇਸ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ 'ਤੇ ਲੋੜ ਅਨੁਸਾਰ ਦੂਜੇ ਵਿਭਾਗਾਂ ਤੋਂ ਸਹਿਯੋਗ ਲੈਣ | ਇਸ ਮੌਕੇ ਉਨ੍ਹਾਂ ਪੀਣ ਵਾਲੇ ਪਾਣੀ, ਸ਼ਮਿਆਨੇ, ਸਾਊਾਡ, ਬੈਕਡਰਾਪ, ਦਰੀਆਂ ਆਦਿ ਦੇ ਪ੍ਰਬੰਧ ਵੀ ਕਰਨ ਨੂੰ ਕਿਹਾ |
ਪਿਛਲੀ ਖ਼ਬਰ ਬਸਾਲੀ ਵਿਖੇ 'ਚ ਵਿਧਾਇਕ ਚੱਢਾ ਦੀ ਟੀਮ ਵਲੋਂ ਸੁਵਿਧਾ ਕੈਂਪ ਆਯੋਜਿਤ <br/> ਅਗਲੀ ਖ਼ਬਰ ਲੀਹੋਂ ਲੱਥੀ 'ਸਾਫ਼ ਰੂਪਨਗਰ ਮੁਹਿੰਮ' ਅੱਧ ਵਾਟੇ ਹੰਭੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।