23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਅਕਾਲੀ ਦਲ ਅੰਮਿ੍ਤਸਰ ਨੇ ਕੌਮਾਂਤਰੀ ਗਤਕਾ ਦਿਵਸ ਮਨਾਇਆ <br/>

ਅਜੀਤ ਡੈਸਕ 22-06-2025
ਮੋਰਿੰਡਾ, 21 ਜੂਨ (ਪਿ੍ਤਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਕੌਮਾਂਤਰੀ ਗਤਕਾ ਦਿਵਸ ਮਨਾਇਆ ਗਿਆ | ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਆਗੂ ਹਰਜੀਤ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਸਿੱਖ ਜਥੇਬੰਦੀਆਂ ਤੇ ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਨਾਲ ਮਿਲਕੇ 21 ਜੂਨ ਨੂੰ ਕੌਮਾਂਤਰੀ ਯੋਗਾ ਦਿਵਸ ਨੂੰ ਕੌਮਾਂਤਰੀ ਗਤਕਾ ਦਿਵਸ ਵਜੋਂ ਮਨਾਉਣਾ ਸ਼ੁਰੂ ਕੀਤਾ ਸੀ | ਉਸ ਨੂੰ ਮੱਦੇਨਜ਼ਰ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ ਤੇ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਹਰਜੀਤ ਸਿੰਘ ਚਤਾਮਲਾ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਗਤਕਾ ਦਿਵਸ ਮਨਾਇਆ | ਇਸ ਮੌਕੇ ਰਵਿਦਾਸ ਭੁਚੰਗ ਸੇਵਾ ਸੁਸਾਇਟੀ ਗਤਕਾ ਅਖਾੜਾ ਮੋਰਿੰਡਾ ਦੇ ਬੱਚਿਆਂ ਵਲੋਂ ਗਿਆਨੀ ਬਾਬੂ ਸਿੰਘ ਦੀ ਅਗਵਾਈ ਹੇਠ ਨੌਜਵਾਨਾਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਜਥੇਦਾਰ ਰਣਜੀਤ ਸਿੰਘ ਸੰਤੋਖਗੜ ਤੇ ਹਰਜੀਤ ਸਿੰਘ ਨੇ ਕਿਹਾ ਕਿ ਗਤਕਾ ਜਿਥੇ ਸਿੱਖ ਧਰਮ ਦਾ ਆਰਟ ਮਾਰਸ਼ਲ ਹੈ, ਉਥੇ ਹੀ ਸਵੈ ਰੱਖਿਆ ਲਈ ਵੀ ਬਹੁਤ ਜ਼ਰੂਰੀ ਹੈ, ਸਾਡੀਆਂ ਧੀਆਂ ਤੇ ਪੁੱਤਾਂ ਨੂੰ ਪੜ੍ਹਾਈ ਦੇ ਨਾਲ-ਨਾਲ ਇਸ ਦੀ ਵੀ ਸਿਖਲਾਈ ਜ਼ਰੂਰ ਲੈਣੀ ਚਾਹੀਦੀ ਹੈ, ਤਾਂ ਜੋ ਉਹ ਜਿਥੇ ਆਪਣੀ ਆਤਮ ਰੱਖਿਆ ਕਰ ਸਕੇ ਉੱਥੇ ਹੀ ਹੋਰ ਵੀ ਮਜ਼ਲੂਮਾਂ ਦੀ ਰੱਖਿਆ ਕੀਤੀ ਜਾ ਸਕੇ | ਇਸ ਮੌਕੇ ਬਲਵਿੰਦਰ ਸਿੰਘ ਚਮਕੌਰ ਸਾਹਿਬ, ਚਰਨ ਸਿੰਘ ਮੋਰਿੰਡਾ, ਹਰਵਿੰਦਰ ਸਿੰਘ ਡੂਮਛੇੜੀ, ਜਗਤਾਰ ਸਿੰਘ ਜੱਗਾ ਮੁੰਡੀਆਂ ਸਮੇਤ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਤੇ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਸੈਕਟਰੀ ਸ਼ਿੰਗਾਰਾ ਸਿੰਘ ਸੈਦਪੁਰ ਨੂੰ ਸਦਮਾ, ਮਾਤਾ ਸਵਰਗਵਾਸ <br/> ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਕੁੜੀ ਕੈਨੇਡੀਅਨ ਜਲ ਸੈਨਾ 'ਚ ਖੂਫੀਆ ਅਫ਼ਸਰ ਹੋਈ ਭਰਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।