11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਜ਼ਿਲ੍ਹਾ ਕਾਂਗਰਸ ਕਮੇਟੀ ਦੀ ਸੰਗਠਨ ਸਿਰਜਣ ਅਭਿਆਨ ਦੇ ਤਹਿਤ ਹੋਈ ਮੀਟਿੰਗ <br/>

ਅਜੀਤ ਡੈਸਕ 01-09-2025
ਕੁਰਾਲੀ, 31 ਅਗਸਤ (ਬਿੱਲਾ ਅਕਾਲਗੜ੍ਹੀਆ)-ਸੰਗਠਨ ਸਿਰਜਣ ਅਭਿਆਨ ਦੇ ਤਹਿਤ ਜ਼ਿਲ੍ਹਾ ਮੁਹਾਲੀ ਦੀ ਇੱਕ ਮਹੱਤਵਪੂਰਨ ਮੀਟਿੰਗ ਕੁਰਾਲੀ ਵਿਖੇ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਮੁਹਾਲੀ ਤੋਂ ਅਵਜਰਬਰ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਨਰਿੰਦਰ ਲਾਲੀ, ਰਵਿੰਦਰ ਪਾਲ ਸਿੰਘ ਪਾਲੀ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹਾ ਮੁਹਾਲੀ ਵਿਚ ਸੰਗਠਨ ਸਿਰਜਣ ਅਭਿਆਨ ਨੂੰ ਹੋਰ ਗਤੀਸ਼ੀਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਮੁਹਾਲੀ ਲਈ ਨਿਯੁਕਤ ਅਵਜ਼ਰਵਰ ਮਨੋਜ ਯਾਦਵ ਜਲਦੀ ਹੀ ਆਪਣੇ ਦੌਰੇ ਦੌਰਾਨ ਬਲਾਕ ਕਾਂਗਰਸ ਕਮੇਟੀ ਅਤੇ ਹੋਰ ਕਾਂਗਰਸ ਸੰਗਠਨਾਂ ਨਾਲ ਵਿਸਥਾਰਪੂਰਵਕ ਮੀਟਿੰਗਾਂ ਕਰਨਗੇ | ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਪਾਰਟੀ ਦੇ ਸੰਗਠਨ ਨੂੰ ਜਮੀਂਨੀ ਪੱਧਰ 'ਤੇ ਮਜ਼ਬੂਤ ਕਰਨਾ, ਵਰਕਰਾਂ ਨੂੰ ਹੋਰ ਜੋੜਨਾ ਅਤੇ ਆਉਣ ਵਾਲੇ ਸਮੇਂ ਲਈ ਰਣਨੀਤਿਕ ਤੌਰ 'ਤੇ ਪਾਰਟੀ ਨੂੰ ਮਜ਼ਬੂਤੀ ਦੇ ਨਾਲ ਖੜ੍ਹਾ ਕਰਨਾ ਹੋਵੇਗਾ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਸੰਗਠਨ ਸਿਰਜਣ ਅਭਿਆਨ ਦੇ ਨਾਲ ਪਾਰਟੀ ਦੇ ਹਰ ਵਰਕਰ ਨੂੰ ਆਪਣੀ ਭੂਮਿਕਾ ਨਿਭਾਉਣ ਦਾ ਮੌਕਾ ਮਿਲੇਗਾ ਅਤੇ ਵਰਕਰਾਂ ਦੀ ਅਵਾਜ਼ ਨੂੰ ਉੱਚ ਪੱਧਰ ਤੱਕ ਪਹੁੰਚਾਇਆ ਜਾਵੇਗਾ |

ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਖਿਡਾਰੀਆਂ ਨੂੰ ਜਰਸੀਆਂ ਵੰਡੀਆਂ <br/> ਅਗਲੀ ਖ਼ਬਰ ਅਧਿਕਾਰੀਆਂ ਵਲੋਂ ਸ੍ਰੀ ਅਨੰਦਪੁਰ ਸਾਹਿਬ 'ਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।