11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਗੰਦੇ ਪਾਣੀ ਆਉਣ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਪਾਣੀ ਦੀ ਸੈਂਪਲਿੰਗ ਕਰਵਾਈ

ਅਜੀਤ ਡੈਸਕ 01-09-2025
ਐੱਸ. ਏ. ਐੱਸ. ਨਗਰ, 31 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਦੇ ਪਿੰਡ ਸੋਹਾਣਾ ਦੀਆਂ ਕਈਆਂ ਗਲੀਆਂ-ਕਮਲ ਦਾ ਖੂਹ, ਚੱਕੀਆਂ ਵਾਲੀ ਗਲੀ, ਚੌਧਰੀਆਂ ਵਾਲੀ ਗਲੀ ਅਤੇ ਮੋਰਨੀ ਵਾਲਾ ਖੂਹ-ਵਿਚ ਗੰਦੇ ਪਾਣੀ ਆਉਣ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜੰਗੀ ਪੱਧਰ 'ਤੇ ਪਾਣੀ ਦੀ ਸੈਂਪਲਿੰਗ ਕਰਵਾਈ ਅਤੇ ਲੋਕਾਂ ਨੂੰ ਸੁਰੱਖਿਆ ਸੰਬੰਧੀ ਜਾਗਰੂਕ ਕੀਤਾ | ਨਾਲ ਹੀ ਤੁਰੰਤ ਸੀਵਰੇਜ ਲਾਈਨਾਂ ਦੀ ਸਫ਼ਾਈ ਵੀ ਕਰਵਾਈ ਗਈ | ਬਾਅਦ ਵਿਚ ਲਏ ਗਏ ਸੈਂਪਲਾਂ ਦੀ ਰਿਪੋਰਟ ਬਿਲਕੁੱਲ ਠੀਕ ਪਾਈ ਗਈ ਹੈ | ਇਸ ਮਾਮਲੇ 'ਚ ਫੈਲੀ ਗਲਤਫਹਿਮੀ ਬਾਰੇ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਹਾਲ ਹੀ ਵਿਚ ਹੋਈਆਂ ਦੋ ਬਜ਼ੁਰਗ ਵਿਅਕਤੀਆਂ ਦੀਆਂ ਮੌਤਾਂ ਪਾਣੀ ਕਾਰਨ ਨਹੀਂ ਹੋਈਆਂ | ਇਨ੍ਹਾਂ 'ਚੋਂ ਇਕ ਵਿਅਕਤੀ ਦੀ ਮੌਤ ਬਾਰੇ ਫਘੀ ਚੰਡੀਗੜ੍ਹ ਵਲੋਂ ਜਾਰੀ ਸਰਟੀਫਿਕੇਟ ਵਿਚ ਦਰਜ ਹੈ ਕਿ ਉਹਨਾਂ ਦੀ ਮੌਤ ਨਿਮੋਨੀਆ ਦੇ ਇਲਾਜ ਦੌਰਾਨ ਹੋਈ |

ਪਿਛਲੀ ਖ਼ਬਰ ਕੰਗ ਨੇ ਪਿੰਡ ਤਿਊੜ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਕੀਤੀ ਮੰਗ <br/> ਅਗਲੀ ਖ਼ਬਰ ਸੀ.ਪੀ.ਆਈ (ਐਮ) ਦੀ ਸੂਬਾ ਸਕੱਤਰੇਤ ਦੀ ਵਿਸ਼ੇਸ਼ ਇਕੱਤਰਤਾ 'ਚ ਸਮੁੱਚੀ ਪਾਰਟੀ ਨੂੰ ਹੜ੍ਹ ਪੀੜਤਾਂ ਦੀ ਮਦਦ ਕਰਨ ਦਾ ਦਿੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।