11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਮੌਸਮ ਦੀ ਖ਼ਰਾਬੀ ਹੋਣ ਕਰਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਹੁਣ 5 ਸਤੰਬਰ ਨੂੰ ਹੋਵੇਗੀ- ਭਾਈ ਚਾਵਲਾ

ਅਜੀਤ ਡੈਸਕ 01-09-2025
ਸ੍ਰੀ ਅਨੰਦਪੁਰ ਸਾਹਿਬ, 31 ਅਗਸਤ (ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਜੋ ਕਿ 1 ਸਤੰਬਰ ਨੂੰ ਹੋਣੀ ਸੀ ਹੁਣ ਇਹ ਕਾਰ ਸੇਵਾ 5 ਸਤੰਬਰ ਨੂੰ ਹੋਵੇਗੀ |ਇਸ ਸਬੰਧੀ ਮੈਂਬਰ ਸ਼ੋ੍ਰਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਮੌਸਮ ਦੀ ਖ਼ਰਾਬੀ ਅਤੇ ਭਾਰੀ ਬਰਸਾਤ ਹੋਣ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਸਬੰਧੀ ਤਬਦੀਲੀ ਕੀਤੀ ਗਈ ਹੈ | ਇਹ ਕਾਰ ਸੇਵਾ ਸ਼੍ਰੋਮਣੀ ਕਮੇਟੀ ਅਤੇ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵਲੋਂ ਕਰਵਾਈ ਜਾਵੇਗੀ | ਇਸ ਕਾਰ ਸੇਵਾ ਦੀ ਆਰੰਭਤਾ ਦੀ ਅਰਦਾਸ 5 ਸਤੰਬਰ ਨੂੰ ਸਵੇਰੇ 10 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਪੰਜ ਪਿਆਰਿਆਂ ਦੀ ਹਾਜ਼ਰੀ ਵਿਚ ਕੀਤੀ ਜਾਵੇਗੀ | ਇਸ ਕਾਰ ਸੇਵਾ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਣਗੇ | ਭਾਈ ਚਾਵਲਾ ਨੇ ਸੰਗਤ ਨੂੰ ਅਪੀਲ ਕੀਤੀ ਕਿ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰੋ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰੋ |
ਪਿਛਲੀ ਖ਼ਬਰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਕੀਤਾ ਜਾਗਰੂਕ <br/> ਅਗਲੀ ਖ਼ਬਰ ਸਾਬਕਾ ਸਰਪੰਚ ਸੀਤਲ ਸਿੰਘ ਅਬਿਆਣਾ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।