14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਵਰ੍ਹਦੇ ਮੀਂਹ ਦੌਰਾਨ ਸੀ.ਜੇ.ਐਮ. ਰੂਪਨਗਰ ਨੇ ਹੜ੍ਹ ਪੀੜਤ ਇਲਾਕਿਆਂ ਦਾ ਕੀਤਾ ਦੌਰਾ <br/>

ਅਜੀਤ ਡੈਸਕ 03-09-2025
ਸ੍ਰੀ ਅਨੰਦਪੁਰ ਸਾਹਿਬ, 2 ਸਤੰਬਰ (ਕਰਨੈਲ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਹਿਤ ਬਾਂਸਲ ਦੀ ਅਗਵਾਈ 'ਚ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ, ਸ੍ਰੀਮਤੀ ਅਮਨਦੀਪ ਕੌਰ ਵਲੋਂ ਰੂਪਨਗਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵਰ੍ਹਦੇ ਮੀਂਹ ਦੌਰਾਨ ਦੌਰਾ ਕੀਤਾ ਗਿਆ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮਗਰੀ ਵੰਡੀ | ਇਸ ਦੌਰਾਨ, ਉਨ੍ਹਾਂ ਨੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਕੇ ਮੌਕੇ ਉੱਤੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਰਾਹਤ ਅਤੇ ਸਹਾਇਤਾ ਪਹੁੰਚਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ | ਸ੍ਰੀਮਤੀ ਅਮਨਦੀਪ ਕੌਰ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਮੇਸ਼ਾਂ ਆਮ ਲੋਕਾਂ ਦੀ ਸਹਾਇਤਾ ਲਈ ਤਿਆਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਂ ਪ੍ਰਸ਼ਾਸਕੀ ਸਹਾਇਤਾ ਲਈ ਲੋਕਾਂ ਨੂੰ ਉਪਲਬਧ ਕਰਵਾਈ ਜਾਵੇਗੀ | ਉਨ੍ਹਾਂ ਅਪੀਲ ਕੀਤੀ ਕਿ ਲੋਕ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਅਤੇ ਇਸ ਮੁਸ਼ਕਲ ਘੜੀ ਵਿਚ ਇੱਕ-ਦੂਜੇ ਦਾ ਸਹਿਯੋਗ ਕਰਨ | ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਜਸਪ੍ਰੀਤ ਸਿੰਘ, ਡੀ.ਐਸ.ਪੀ. ਅਜੇ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਸਤਲੁਜ ਦਰਿਆ 'ਚ ਆ ਰਹੇ ਭਾਰੀ ਮਾਤਰਾ 'ਚ ਪਾਣੀ ਨਾਲ ਸ੍ਰੀ ਅਨੰਦਪੁਰ ਸਾਹਿਬ ਨੇੜਲੇ ਪਿੰਡ ਹੋਏ ਜਲ ਥਲ <br/> ਅਗਲੀ ਖ਼ਬਰ ਸ਼ਰਧਾ ਨਾਲ ਮਨਾਇਆ ਬਾਬਾ ਰਾਮ ਰਾਏ ਜੀ ਦਾ ਜੋਤੀ ਜੋਤ ਪੁਰਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।