23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਬੁਰਜਵਾਲਾ ਦੀਆਂ ਸੰਗਤਾਂ ਵਲੋਂ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਲਈ ਜ਼ਰੂਰੀ ਸਾਮਾਨ ਭੇਜਿਆ <br/>

ਅਜੀਤ ਡੈਸਕ 04-09-2025
ਪੁਰਖਾਲੀ, 3 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਬੁਰਜਵਾਲਾ ਦੀਆਂ ਸੰਗਤਾਂ ਵਲੋਂ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਲਈ ਜ਼ਰੂਰੀ ਸਮਾਨ ਭੇਜਿਆ ਗਿਆ | ਇਸ ਸਬੰਧੀ ਸਰਪੰਚ ਮਨਪ੍ਰੀਤ ਕੌਰ, ਸਰਵਜੀਤ ਸਿੰਘ ਅਤੇ ਸਰਪੰਚ ਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਚ ਹੜ੍ਹਾਂ ਦੀ ਆਈ ਕਰੋਪੀ ਨੂੰ ਲੈ ਕੇ ਨਗਰ ਦੀਆਂ ਸੰਗਤਾਂ ਵਲੋਂ ਜ਼ਰੂਰੀ ਸਮਾਨ ਇਕੱਤਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਸਾਂਝੇ ਉਪਰਾਲੇ ਦੌਰਾਨ ਹੜ੍ਹ ਪੀੜਤਾਂ ਲਈ 2 ਟਰਾਲੀ ਰਾਸ਼ਨ, 2 ਟਰਾਲੀ ਪਸ਼ੂਆਂ ਲਈ ਅਚਾਰ ਅਤੇ 2 ਟਰਾਲੀ ਤੂੜੀ ਭੇਜੇ ਗਏ | ਉਨ੍ਹਾਂ ਦੱਸਿਆ ਕਿ ਨਗਰ ਦੀਆਂ ਸੰਗਤਾਂ ਵਲੋਂ ਇਸ ਕਾਰਜ ਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਗਿਆ | ਇਸ ਮੌਕੇ ਅਵਤਾਰ ਸਿੰਘ ਸਰਪੰਚ, ਸੋਨੀ, ਤਰਲੋਚਨ ਸਿੰਘ, ਮਨਿੰਦਰ ਸਿੰਘ, ਜਰਨੈਲ ਸਿੰਘ, ਕਾਲਾ ਸਿੰਘ, ਬਲਜੀਤ ਸਿੰਘ, ਬੱਬੂ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਜ਼ਰੂਰੀ ਸੂਚਨਾ ਜਾਰੀ ਅਗਲੀ ਖ਼ਬਰ ਸਰਸਾ ਨਦੀ ਤੇ ਸਤਲੁਜ ਦਰਿਆ ਦੇ ਤੇਜ਼ ਵਹਾਅ ਦੀ ਲਪੇਟ 'ਚ ਆਸਪੁਰ ਸਮੇਤ ਕਈ ਪਿੰਡਾਂ 'ਚ ਫ਼ਸਲ, ਚਾਰਾ ਆਦਿ ਤਬਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।